24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਕੁਝ ਤਾਕਤਾਂ ‘ਮੀਰੀ ਪੀਰੀ ਖ਼ਾਲਸਾ ਮਾਰਚ’ ਵਿਚ ਖੱਲਲ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਬਾਜ ਆ ਜਾਣ – ਸਿੰਘ ਸਾਹਿਬ ਜਥੇਦਾਰ ਕੁਲਦੀਪ ਸਿੰਘ ਗੜਗੱਜ

ਬਾਬਾ ਬਕਾਲਾ ਸਾਹਿਬ, 24 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਤੋਂ ‘ਮੀਰੀ ਪੀਰੀ ਖਾਲਸਾ ਮਾਰਚ’ ਦੇ ਰਵਾਨਗੀ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਾਨੂੰ ਕੁਝ ਅਜਿਹੀ ਪੱਕੀ ਸੂਚਨਾ ਮਿਲੀ ਹੈ ਕਿ ਕੁਝ ਪੰਥ ਵਿਰੋਧੀ ਤਾਕਤਾਂ ‘ਮੀਰੀ ਪੀਰੀ ਖਾਲਸਾ ਮਾਰਚ’ ਵਿਚ ਖੱਲਲ ਪਾਉਣ ਦੀ ਕੋਸ਼ਿਸ਼ ਕਰ ਸਕਦੇ ਹਨ, ਕਿਉਂਕਿ ਮਾਰਚ ਦੀ ਸਮਾਪਤੀ ਵਿਚ ਕੁਝ ਦਿਨ ਰਹਿ ਗਏ ਹਨ ਅਤੇ ਕੁਝ ਪੰਥ ਦੋਖੀ ਤਾਕਤਾਂ ਅਜਿਹੀ ਹਰਕਤ ਕਰ ਸਕਦੀਆਂ ਹਨ, ਉਹ ਬਾਜ ਆ ਜਾਣ । ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਵੀ ਦੇਖਿਆ ਸੀ ਕਿ ਬਟਾਲਾ ਤੋਂ ਇੱਥੋਂ ਤੱਕ ਮੀਰੀ ਪੀਰੀ ਖਾਲਸਾ ਮਾਰਚ ਦਾ ਕਿੱਧਰੇ ਵੀ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ ਅਤੇ ਨਾ ਹੀ ਕਿਸੇ ਕਿਸਮ ਦਾ ਕੋਈ ਸਹਿਯੋਗ ਮਿਲਿਆ ਹੈ।

Ad Position 21
No active advertisement
ਅਜੀਤ ਡੈਸਕ 25-09-2026

Ad Position 22
No active advertisement
ਪਿਛਲੀ ਖ਼ਬਰ ਤਰਸਿੱਕਾ ਕਸਬੇ ਦੇ ਮੁੱਖ ਬਾਜ਼ਾਰ ’ਚ ਬਣ ਰਿਹਾ ਗੰਦਾ ਨਾਲਾ, ਦੁਕਾਨਦਾਰ ਨੇ ਬਣਨ ਤੋਂ ਰੋਕਿਆ ਅਗਲੀ ਖ਼ਬਰ ਵਡਾਲਾ ਭਿੱਟੇਵੱਡ ਵਿਖੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ
Ad Position 24