ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਵਿਸ਼ੇਸ਼ ਸਿਹਤ ਤੇ ਜਾਗਰੂਕਤਾ ਕੈਂਪ ਲਗਾਇਆ
ਅੰਮ੍ਰਿਤਸਰ, 25 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐੱਨ. ਐੱਸ.
ਅੰਮ੍ਰਿਤਸਰ, 25 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਯੂਨਿਟ ਵਲੋਂ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ100 ਹਫ਼ਤੇ ਨਸ਼ਾ ਮੁਕਤ ਯੁਵਾ ਮੁਹਿੰਮ’ ਤਹਿਤ ‘ਮੇਰਾ ਸਵਾਸਥ, ਮੇਰਾ ਗਰਵ’ ਵਿਸ਼ੇ ’ਤੇ ਵਿਸ਼ੇਸ਼ ਸਿਹਤ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ।ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵਲੋਂ ਚਲਾਈ ਜਾ ਰਹੀ ਇਸ ਮੁਹਿੰਮ ਸੰਬੰਧੀ ਐੱਨ. ਐੱਸ. ਐੱਸ. ਕੋਆਰਡੀਨੇਟਰ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਸੰਬੰਧੀ ਜਾਗਰੂਕਤਾ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ’ਚ ਐੱਨ.ਐੱਸ.ਐੱਸ. ਦੀ ਅਹਿਮ ਭੂਮਿਕਾ ਹੈ। ਇਸ ਮੌਕੇ ਐੱਨ. ਐੱਸ. ਐੱਸ. ਵਲੰਟੀਅਰਾਂ ਲਈ ਰੁਟੀਨ ਸਿਹਤ ਜਾਂਚ ਵੀ ਕਰਵਾਈ ਗਈ।ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਦੋ ਵਿਸ਼ੇਸ਼ ਮਾਹਿਰ ਲੈਕਚਰ ਵੀ ਕਰਵਾਏ ਗਏ।ਸਰਕਾਰੀ ਮੈਡੀਕਲ ਕਾਲਜ ਦੇ ਸਹਾਇਕ ਪ੍ਰੋਫੈਸਰ ਡਾ. ਅਮਰਵੀਰਪਾਲ ਸਿੰਘ ਨੇ ਨਸ਼ਿਆਂ ਦੇ ਮਨੁੱਖੀ ਸਿਹਤ, ਮਾਨਸਿਕ ਤੰਦਰੁਸਤੀ, ਪਰਿਵਾਰ ਅਤੇ ਸਮਾਜ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।ਖੇਤੀਬਾੜੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਦਿਲਪ੍ਰੀਤ ਸਿੰਘ ਬਰਾੜ ਨੇ ਚੰਗੀ ਸਿਹਤ ਲਈ ਸੰਤੁਲਿਤ ਅਤੇ ਪੌਸ਼ਟਿਕ ਖੁਰਾਕ ਦੀ ਮਹੱਤਤਾ ਬਾਰੇ ਦੱਸਿਆ।ਕੈਂਪ ਦਾ ਤਾਲਮੇਲ ਐੱਨ. ਐੱਸ. ਐੱਸ. ਯੂਨਿਟ ਦੀ ਪ੍ਰੋਗਰਾਮ ਅਫ਼ਸਰ ਡਾ. ਹਰਕਿਰਨਦੀਪ ਕੌਰ ਨੇ ਕੀਤਾ। ਇਸ ਕੈਂਪ ਨੂੰ ਸਫ਼ਲ ਬਣਾਉਣ ਵਿਚ ਪ੍ਰੋਗਰਾਮ ਅਫ਼ਸਰਾਂ ਡਾ. ਬਲਜੀਤ ਰਿਆੜ, ਡਾ. ਆਦਿੱਤਿਆ ਪਾਰਿਹਾਰ ਅਤੇ ਡਾ. ਗੌਰਵ ਦੁਰੇਜਾ ਨੇ ਅਹਿਮ ਭੂਮਿਕਾ ਨਿਭਾਈ।ਅੰਤ ‘ਚ ਡਾ. ਬਲਜੀਤ ਰਿਆੜ ਨੇ ਧੰਨਵਾਦ ਮਤਾ ਪੇਸ਼ ਕੀਤਾ।ਕੈਂਪ ਦੌਰਾਨ ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਸਿਹਤਮੰਦ, ਨਸ਼ਾ ਮੁਕਤ ਅਤੇ ਵਿਕਸਿਤ ਭਾਰਤ ਦੀ ਉਸਾਰੀ ਲਈ ਕੰਮ ਕਰਨ ਦੀ ਸਹੁੰ ਚੁੱਕੀ। 25 ਏਐਸਆਰ42