26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

‘ ਆਪ’ ਸਰਕਾਰ ਹੁਣ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਮੁੜ ਸੱਤਾ ਹਾਸਿਲ ਨਹੀਂ ਕਰ ਸਕਦੀ-ਮਜੀਠੀਆ

ਜੇਠੂਵਾਲ/ਟਾਹਲੀ ਸਾਹਿਬ, 25 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ, ਵਿਨੋਦ ਭੀਲੋਵਾਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਜੋ ਕਿ ਮੁੜ ਸੱਤਾ ਹਾਸਿਲ ਕਰਨ ਲਈ ਲੋਕਾਂ ਨੂੰ ਭਰਮਾਉਣ ਵਾਸਤੇ ਜੋ ਸਹੂਲਤਾਂ ਦੇਣ ਬਾਰੇ ਬਿਆਨਬਾਜੀ ਕਰ ਰਹੀ ਹੈ। ਇਸ ਤੋਂ ਲੋਕ ਭਲੀਭਾਂਤ ਜਾਣੂੰ ਹਨ ਪਰ ਹੁਣ ਇਹ ‘ਆਪ ’ ਸਰਕਾਰ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੁਪਨੇ ਵਿਚ ਵੀ ਸੱਤਾ ਹਾਸਿਲ ਨਹੀਂ ਕਰ ਸਕਦੀ, ਕਿਉਂਕਿ ਇਸ ਸਰਕਾਰ ਨੇ ਜੋ ਸੱਤਾ ਸੰਭਾਲਣ ਮੌਕੇ ਵੱਡੇ ਵੱਡੇ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਿਆਂ ਕਰਨ ’ਚ ਪੂਰੀ ਤਰ੍ਹਾਂ ਨਕਾਮ ਰਹੀ।

Ad Position 21
No active advertisement
ਅਜੀਤ ਡੈਸਕ 26-09-2026
ਜੇਠੂਵਾਲ/ਟਾਹਲੀ ਸਾਹਿਬ, 25 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ, ਵਿਨੋਦ ਭੀਲੋਵਾਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਜੋ ਕਿ ਮੁੜ ਸੱਤਾ ਹਾਸਿਲ ਕਰਨ ਲਈ ਲੋਕਾਂ ਨੂੰ ਭਰਮਾਉਣ ਵਾਸਤੇ ਜੋ ਸਹੂਲਤਾਂ ਦੇਣ ਬਾਰੇ ਬਿਆਨਬਾਜੀ ਕਰ ਰਹੀ ਹੈ। ਇਸ ਤੋਂ ਲੋਕ ਭਲੀਭਾਂਤ ਜਾਣੂੰ ਹਨ ਪਰ ਹੁਣ ਇਹ ‘ਆਪ ’ ਸਰਕਾਰ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੁਪਨੇ ਵਿਚ ਵੀ ਸੱਤਾ ਹਾਸਿਲ ਨਹੀਂ ਕਰ ਸਕਦੀ, ਕਿਉਂਕਿ ਇਸ ਸਰਕਾਰ ਨੇ ਜੋ ਸੱਤਾ ਸੰਭਾਲਣ ਮੌਕੇ ਵੱਡੇ ਵੱਡੇ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਿਆਂ ਕਰਨ ’ਚ ਪੂਰੀ ਤਰ੍ਹਾਂ ਨਕਾਮ ਰਹੀ। ਜਿਸ ਕਰਕੇ ਸੂਬੇ ਦੇ ਲੋਕ ਹੁਣ ਸਰਕਾਰ ਨੂੰ ਚੱਲਦਾ ਕਰਨ ਲਈ ਬੇਸਬਰੀ ਨਾਲ 2027 ਦੀ ਉਡੀਕ ਕਰ ਰਹੇ ਹਨ ਅਤੇ ਇਸ ਵਾਰ ਅਕਾਲੀ ਦਲ ਸੂਬੇ ਦੇ ਲੋਕਾਂ ਦਾ ਫਤਵਾ ਲੈ ਕੇ 2027 ’ਚ ਸਰਕਾਰ ਬਣਾ ਕੇ ਵਿਰੋਧੀਆਂ ਵਲੋਂ ਜੋ ਸੱਤਾ ’ਤੇ ਕਾਬਜ਼ ਹੋਣ ਦੇ ਸੁਪਨੇ ਲੈ ਰਹੇ ਨੇ ਉਨ੍ਹਾਂ ਦੇ ਸਭ ਭਰਮ ਭੁਲੇਖੇ ਦੂਰ ਕਰੇਗਾ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਗੱਲਬਾਤ ਦੌਰਾਨ ਕੀਤਾ। ਮਜੀਠੀਆ ਨੇ ਕਿਹਾ ਕਿ ਮਾਨ ਸਰਕਾਰ ਦੇ ਰਾਜ ਅੰਦਰ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੋਈ ਪਈ ਹੈ, ਜਿਸ ਦੀ ਮਿਸਾਲ ਦਿਨ ਦਿਹਾੜੇ ਹੋ ਰਹੀਆਂ ਵਾਰਦਾਤਾਂ ਤੋਂ ਮਿਲਦੀ ਹੈ ਜਦੋਂ ਕਿ ਪ੍ਰਸ਼ਾਸਨ ਅੱਖਾਂ ਮਿਟੀ ਬੈਠਾ ਹੈ, ਜਿਸ ਕਰਕੇ ਸੂਬੇ ਵਿਚ ਅਮਨ ਕਾਨੂੰਨ ਆਮ ਵਾਂਗ ਵੇਖਣ ਲਈ ਇਕ ਵਾਰ ਮੁੜ ਪੰਜਾਬ ਦੀ ਵਾਂਗ ਡੋਰ ਅਕਾਲੀ ਦਲ ਨੂੰ ਸੌਂਪਣ ਲਈ ਅਕਾਲੀ ਦਲ ਦੀ ਸਰਕਾਰ ਬਣਾ ਕੇ ਵਿਰੋਧੀਆਂ ਨੂੰ ਇਹ ਦੱਸ ਦੇਣਗੇ ਕਿ ਹਰੇਕ ਵਰਗ ਨਾਲ ਸੰਬੰਧਿਤ ਲੋਕ ਅਕਾਲੀ ਦਲ ਨਾਲ ਚਟਾਣ ਵਾਂਗ ਖੜ੍ਹਾ ਹੈ। ਇਸ ਮੌਕੇ ਮੇਜਰ ਸ਼ਿਵਚਰਨ ਸਿੰਘ ਸ਼ਿਵੀ, ਲਖਬੀਰ ਸਿੰਘ ਗਿੱਲ, ਗਗਨਦੀਪ ਸਿੰਘ ਭਕਨਾ, ਐਡਵੋਕੇਟ ਰਕੇਸ਼ ਪ੍ਰਾਸ਼ਰ, ਪ੍ਰਧਾਨ ਅਮਰਪਾਲ ਸਿੰਘ ਪਾਲੀ ਉਦੋਕੇ, ਸਾਬਕਾ ਸਰਪੰਚ ਸੰਦੀਪ ਸਿੰਘ ਉਦੋਕੇ, ਸਰਪੰਚ ਗੁਰਭੇਜ ਸਿੰਘ ਸੋਨਾ, ਗੁਰਵਿੰਦਰ ਸਿੰਘ ਚੰਨਣਕੇ, ਮੱਖਣ ਸਿੰਘ ਹਰੀਆਂ, ਗੁਰਵਿੰਦਰ ਸਿੰਘ ਉਦੋਕੇ, ਸੁਰਜੀਤ ਸਿੰਘ, ਦਿਲਬਾਸ਼ ਸਿੰਘ ਕਲੇਰ, ਸਰਪੰਚ ਸੁਖਦੀਪ ਸਿੰਘ ਦੀਪੀ, ਸ਼ਰਨਬੀਰ ਸਿੰਘ ਰੂਪੋਵਾਲੀ ਆਦਿ ਅਕਾਲੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਿਨ-ਦਿਹਾੜੇ ਪਿੰਡ ਸੈਦੋਲੇਹਲ ਦੀ ਮਹਿਲਾ ਸਰਪੰਚ ਦੇ ਕੰਨਾਂ ਤੋਂ ਵਾਲੀਆਂ ਝਪਟ ਕੇ ਬਾਈਕ ਸਵਾਰ ਬਦਮਾਸ਼ ਫ਼ਰਾਰ, ਵਾਰਦਾਤ ਸੀ... ਅਗਲੀ ਖ਼ਬਰ ਵਿਕਾਸ ਦੇ ਕੀਤੇ ਕੰਮ ਤੇ ਦਿੱਤੀਆਂ ਸਰਕਾਰੀ ਸਹੂਲਤਾਂ ਨੂੰ ਮੁੱਖ ਰੱਖਦਿਆਂ ਇਕ ਵਾਰ ਫਿਰ ਸਰਕਾਰ ਬਣਾਉਣ ਦਾ ਮੌਕਾ ਦਿਓ-ਈ. ਟ...
Ad Position 24