26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਇਤਿਹਾਸਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ

ਬਾਬਾ ਬਕਾਲਾ ਸਾਹਿਬ, 26 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ ਤੇ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ, ਚਲਾਈ ਗਈ ਅੰਮ੍ਰਿਤ ਸੰਚਾਰ ਲਹਿਰ ਦੌਰਾਨ ਅੰਮ੍ਰਿਤ ਸੰਚਾਰ ਕਰਵਾਇਆ ਗਿਆ ਜਿਸ ਵਿਚ 50 ਪ੍ਰਾਣੀ ਅੰਮ੍ਰਿਤ ਛਕਕੇ ਗੁਰੂ ਵਾਲੇ ਬਣੇ । ਇਸ ਮੌਕੇ ਪੰਜ ਪਿਆਰਿਆਂ ਨੇ ਅੰਮ੍ਰਿਤ ਪਾਣ ਕਰਾਉਣ ਪਿਛੋਂ ਪ੍ਰਾਣੀਆਂ ਨੂੰ ਗੁਰਮਤਿ ਰਹਿਤ ਮਰਯਾਦਾ ਤੋਂ ਜਾਣੂ ਕਰਵਾਇਆ।

Ad Position 21
No active advertisement
ਇਤਿਹਾਸਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਅੰਮ੍ਰਿਤ ਛਕਣ ਵਾਲੇ ਪ੍ਰਾਣੀਆਂ ਨਾਲ ਪੰਜ ਪਿਆਰੇ, ਮੈਨੇਜਰ ਭਾਈ ਸ਼ੇਰ ਸਿੰਘ, ਭਾਈ ਹਰਦੇਵ ਸਿੰਘ ਹੈੱਡ ਗ੍ਰੰਥੀ ਤੇ ਹੋਰ ਸ਼ਖ਼ਸੀਅਤਾਂ। ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ 27-09-2026
ਬਾਬਾ ਬਕਾਲਾ ਸਾਹਿਬ, 26 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ ਤੇ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ, ਚਲਾਈ ਗਈ ਅੰਮ੍ਰਿਤ ਸੰਚਾਰ ਲਹਿਰ ਦੌਰਾਨ ਅੰਮ੍ਰਿਤ ਸੰਚਾਰ ਕਰਵਾਇਆ ਗਿਆ ਜਿਸ ਵਿਚ 50 ਪ੍ਰਾਣੀ ਅੰਮ੍ਰਿਤ ਛਕਕੇ ਗੁਰੂ ਵਾਲੇ ਬਣੇ । ਇਸ ਮੌਕੇ ਪੰਜ ਪਿਆਰਿਆਂ ਨੇ ਅੰਮ੍ਰਿਤ ਪਾਣ ਕਰਾਉਣ ਪਿਛੋਂ ਪ੍ਰਾਣੀਆਂ ਨੂੰ ਗੁਰਮਤਿ ਰਹਿਤ ਮਰਯਾਦਾ ਤੋਂ ਜਾਣੂ ਕਰਵਾਇਆ। ਇਸ ਭਾਈ ਹਰਦੇਵ ਸਿੰਘ ਹੈੱਡ ਗ੍ਰੰਥੀ ਨੇ ਅੰਮ੍ਰਿਤ ਪਾਣ ਕਰਨ ਵਾਲੇ ਪ੍ਰਾਣੀਆਂ ਨੂੰ ਗੁਰੂ ਕੇ ਲੜ ਲੱਗਣ ਲਈ ਵਧਾਈ ਦਿੱਤੀ ਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਨੌਜਵਾਨਾਂ ਨੂੰ ਪਤਿਤਪੁਣੇ ਤੋਂ ਰੋਕਣ ਲਈ ਤੇ ਗੁਰਬਾਣੀ ਵਿਰਸੇ ਨਾਲ ਜੋੜਣ ਲਈ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੋ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਇਸ ਅਸਥਾਨ ’ਤੇ ਹਰ ਪੂਰਨਮਾਸ਼ੀ ’ਤੇ ਭਾਰੀ ਅੰਮ੍ਰਿਤ ਸੰਚਾਰ ਕਰਵਾਇਆ ਜਾਂਦਾ ਹੈ ਤੇ ਪ੍ਰਾਣੀਆਂ ਨੂੰ ਕੱਕਾਰ ਮੁਫਤ਼ ਦਿੱਤੇ ਜਾਂਦੇ ਹਨ । ਇਸ ਮੌਕੇ ਮੌਕੇ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਭਾਈ ਦਿਲਬਾਗ ਸਿੰਘ ਸ਼ੇਖ ਤਰਨ ਤਾਰਨ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਅਮਰਜੀਤ ਸਿੰਘ ਅਕਾਊਟੈਂਟ, ਜਰਮਨਜੀਤ ਸਿੰਘ ਜਲਾਲ ਉਸਮਾ, ਨਰਿੰਜਣ ਸਿੰਘ ਰਿਕਾਰਡਕੀਪਰ, ਜਥੇਦਾਰ ਹਰਭਿੰਦਰ ਸਿੰਘ ਧਾਰੋਵਾਲੀ, ਜਥੇਦਾਰ ਗੁਰਭੇਜ ਸਿੰਘ ਸਰਾਂ, ਤੇਜਿੰਦਰ ਸਿੰਘ ਬੱਲ ਸਠਿਆਲਾ, ਸਤਨਾਮ ਸਿੰਘ, ਨਿਰਮਲ ਸਿੰਘ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ, ਹਰਪ੍ਰੀਤ ਸਿੰਘ ਆਨੰਦ, ਮਨਜਿੰਦਰ ਸਿੰਘ ਭੁੱਲਰ, ਲਖਵਿੰਦਰ ਸਿੰਘ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਸਰਕਾਰ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਹੁਣ ਸੁਪਨੇ ਵਿਚ ਵੀ ਸੱਤਾ ਹਾਸਿਲ ਨਹੀਂ ਕਰ ਸਕਦੀ : ਸੰਧੂ ਅਗਲੀ ਖ਼ਬਰ ‘ਵਿਸ਼ਵ ਸੈਰ ਸਪਾਟਾ’ ਦਿਵਸ ’ਤੇ ਵਿਸ਼ੇਸ਼
Ad Position 24