27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਜੰਡਿਆਲਾ ਗੁਰੂ ਪੁੱਜੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ‘ ਭਾਜਪਾ ਦਾ ਨਾਅਰਾ, ਨਸ਼ਾ ਮਿਟਾਉਣਾ ਸਾਰਾ’ ਤਹਿਤ ਕੀਤਾ ਗਿਆ ਜ਼ੋਰਦਾਰ ਸਵਾਗਤ

ਜੰਡਿਆਲਾ ਗੁਰੂ, 26 ਸਤੰਬਰ (ਅੰਮ੍ਰਿਤ ਪਾਲ ਸਿੰਘ) ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਜੰਡਿਆਲਾ ਗੁਰੂ ਪੁੱਜੀ, ਜਿੱਥੇ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਯਾਤਰਾ ਦਾ ਜੋਸ਼ੋ-ਖਰੋਸ਼ ਨਾਲ ਸਵਾਗਤ ਕੀਤਾ ਗਿਆ। ਭਾਜਪਾ ਵਲੋਂ ‘ਭਾਜਪਾ ਦਾ ਨਾਅਰਾ, ਨਸ਼ਾ ਮਿਟਾਉਣਾ ਸਾਰਾ’ ਦੇ ਨਾਅਰੇ ਹੇਠ ਇਹ ਮੁਹਿੰਮ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਤੱਕ ਲਿਜਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 27-09-2026
ਜੰਡਿਆਲਾ ਗੁਰੂ, 26 ਸਤੰਬਰ (ਅੰਮ੍ਰਿਤ ਪਾਲ ਸਿੰਘ) ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਜੰਡਿਆਲਾ ਗੁਰੂ ਪੁੱਜੀ, ਜਿੱਥੇ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਯਾਤਰਾ ਦਾ ਜੋਸ਼ੋ-ਖਰੋਸ਼ ਨਾਲ ਸਵਾਗਤ ਕੀਤਾ ਗਿਆ। ਭਾਜਪਾ ਵਲੋਂ ‘ਭਾਜਪਾ ਦਾ ਨਾਅਰਾ, ਨਸ਼ਾ ਮਿਟਾਉਣਾ ਸਾਰਾ’ ਦੇ ਨਾਅਰੇ ਹੇਠ ਇਹ ਮੁਹਿੰਮ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਤੱਕ ਲਿਜਾਈ ਜਾ ਰਹੀ ਹੈ। ਇਸ ਮੌਕੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵਲੋਂ ਮੰਚ ਤੋਂ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਪੰਜਾਬ ਵਿੱਚੋਂ ਨਸ਼ੇ ਦੀ ਸਮੱਸਿਆ ਨੂੰ ਖ਼ਤਮ ਕਰਨਾ ਪਾਰਟੀ ਦੀ ਮੁੱਖ ਤਰਜੀਹ ਹੋਵੇਗੀ। ਭਾਜਪਾ ਆਗੂਆਂ ਸ਼ਿਵਕਰਨ ਸਿੰਘ ਕਾਹਲੋਂ ਅਤੇ ਰਾਜੀਵ ਕੁਮਾਰ ਮਾਣਾ ਨੇ ਕਿਹਾ ਕਿ ਜੇਕਰ 2027 ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਸਰਕਾਰ ਬਣਨ ਉਪਰੰਤ ਸਭ ਤੋਂ ਪਹਿਲਾਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਕੰਮ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਮੁੜ ਖੇਡਾਂ ਦੇ ਮੈਦਾਨਾਂ ਨਾਲ ਜੋੜਿਆ ਜਾਵੇਗਾ ਅਤੇ ਸੂਬੇ ਨੂੰ ਤਰੱਕੀ ਦੇ ਰਾਹ ’ਤੇ ਲਿਜਾਣ ਲਈ ਉਪਰਾਲੇ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਭਾਜਪਾ ਦੀਆਂ ਚਾਰ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ 18 ਸਤੰਬਰ ਤੋਂ ਸ਼ੁਰੂ ਹੋਈਆਂ ਹਨ ਅਤੇ ਇਨ੍ਹਾਂ ਦਾ ਸਮਾਪਤੀ ਸਮਾਗਮ 30 ਸਤੰਬਰ ਨੂੰ ਜਲੰਧਰ ਵਿਖੇ ਹੋਣਾ ਹੈ।
Ad Position 22
No active advertisement
ਪਿਛਲੀ ਖ਼ਬਰ ਗਰਮੀ ਦੇ ਮੌਸਮ ’ਚ ਪਈ ਸੰਘਣੀ ਧੁੰਦ ਨੇ ਬਦਲਿਆ ਮੌਸਮ ਦਾ ਰੰਗ, ਧੁੰਦ ਕਾਰਨ ਮੌਸਮ ’ਚ ਹਲਕੀ ਠੰਢਕ ਵੀ ਮਹਿਸੂਸ ਹੋਈ ਅਗਲੀ ਖ਼ਬਰ ਪਿੰਡ ਪੂੰਗਾ ਵਿਚ ਸੁੱਖ ਔਜਲਾ ਦੀ ਅਗਵਾਈ ਹੇਠ ਕਈ ਪਰਿਵਾਰ ਭਾਜਪਾ ਛੱਡ ਕੇ ਕਾਂਗਰਸ ’ਚ ਸ਼ਾਮਿਲ
Ad Position 24