27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਵਿਸ਼ਵ ਫਾਰਮਾਸਿਸਟ ਦਿਵਸ ਮੌਕੇ ਐੱਸ. ਬੀ. ਐੱਸ. ਕਾਲਜ ਆਫ ਫਾਰਮੇਸੀ, ਸੋਹੀਆਂ ਕਲਾਂ ਨੇ ਜਾਗਰੂਕਤਾ ਰੈਲੀ ਕੱਢੀ

ਚੇਤਨਪੁਰਾ, 26 ਸਤੰਬਰ (ਮਹਾਂਬੀਰ ਸਿੰਘ ਗਿੱਲ)-ਵਿਸ਼ਵ ਫਾਰਮਾਸਿਸਟ ਦਿਵਸ ਮੌਕੇ ਐੱਸ. ਬੀ.

Ad Position 21
No active advertisement
ਸ਼ਹੀਦ ਭਾਗ ਸਿੰਘ ਕਾਲਜ ਸੋਹੀਆਂ ਕਲਾਂ ਵਲੋਂ ਅੱਜ ਫਾਰਮਾਸਿਸਟ ਦਿਵਸ ਮੌਕੇ ਕੱਢੀ ਗਈ ਰੈਲੀ ਵਿਚ ਸ਼ਾਮਿਲ ਹੋਏ ਵਿਦਿਆਰਥੀ ਤੇ ਅਧਿਆਪਕ। ਤਸਵੀਰਾਂ : ਮਹਾਂਬੀਰ ਸਿੰਘ ਗਿੱਲ ਬੱਸ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕਰਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ.। ਤਸਵੀਰ : ਪ੍ਰਮਿੰਦਰ ਸਿੰਘ ਜੋਸਨ 27-09-2026
ਚੇਤਨਪੁਰਾ, 26 ਸਤੰਬਰ (ਮਹਾਂਬੀਰ ਸਿੰਘ ਗਿੱਲ)-ਵਿਸ਼ਵ ਫਾਰਮਾਸਿਸਟ ਦਿਵਸ ਮੌਕੇ ਐੱਸ. ਬੀ. ਐੱਸ. ਕਾਲਜ ਆਫ ਫਾਰਮੇਸੀ, ਸੋਹੀਆਂ ਕਲਾਂ ਅੰਮਿ੍ਤਸਰ, ਵਲੋਂ ਇਸ ਸਾਲ ਦੇ ਦਿਨ ਨੂੰ ਕੇਂਦਰ ਵਿਚ ਰੱਖਦਿਆਂ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਦਾ ਉਦੇਸ਼ ਆਮ ਲੋਕਾਂ ਨੂੰ ਦਵਾਈਆਂ ਦੀ ਸੁਰੱਖਿਅਤ ਵਰਤੋਂ, ਦਵਾਈਆਂ ਦੀ ਸਹੀ ਵਰਤੋਂ ਅਤੇ ਖੁਰਾਕ, ਬਿਨਾਂ ਡਾਕਟਰੀ ਸਲਾਹ ਤੋਂ ਦਵਾਈਆਂ ਲੈਣ ਦੇ ਖਤਰਿਆਂ ਅਤੇ ਐਂਟੀਬਾਇਓਟਿਕ ਦਵਾਈਆਂ ਦੀ ਗਲਤ ਵਰਤੋਂ ਕਾਰਨ ਪੈਦਾ ਹੋ ਰਹੀ ਐਂਟੀਮਾਈਕ੍ਰੋਬੀਅਲ ਰਜ਼ਿਸਟੈਂਸ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਇਸ ਦੇ ਨਾਲ ਹੀ ਆਧੁਨਿਕ ਸਿਹਤ ਸੰਭਾਲ ਪ੍ਰਣਾਲੀ ਵਿਚਫਾਰਮਾਸਿਸਟਾਂ ਦੀ ਅਹਿਮ ਭੂਮਿਕਾ ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾਇਆ ਗਿਆ। ਰੈਲੀ ਉਪਰੰਤ ਕਾਲਜ ਵਿਖੇ ਇਕ ਲੈਕਚਰ ਦਾ ਆਯੋਜਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਡਾ. ਸੌਰਭ ਜੌਲੀ, ਮੈਡੀਕਲ ਅਫਸਰ (ਡੈਂਟਲ), ਅੰਮ੍ਰਿਤਸਰ ਨੇ ਕੀਤੀ। ਮੁੱਖ ਵਕਤਾ ਵਜੋਂ ਸੰਬੋਧਨ ਕਰਦਿਆਂ ਸੰਜੀਵ ਕੁਮਾਰ, ਸੀਨੀ: ਫਾਰਮੇਸੀ ਅਫਸਰ, ਅੰਮ੍ਰਿਤਸਰ ਨੇ ਕਿਹਾ ਕਿ ਫਾਰਮਾਸਿਸਟ ਸਿਹਤ ਸੰਭਾਲ ਪ੍ਰਣਾਲੀ ਵਿਚ ਅਕਸਰ ਮਰੀਜ਼ਾਂ ਅਤੇ ਆਮ ਲੋਕਾਂ ਦੇ ਪਹਿਲੇ ਸੰਪਰਕ ਦਾ ਮਹੱਤਵਪੂਰਨ ਸਾਧਨ ਹੁੰਦੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਦੇ ਫਾਰਮਾਸਿਸਟਾਂ ਨੂੰ ਮਜ਼ਬੂਤ ਪੇਸ਼ੇਵਰ ਹੁਨਰਾਂ ਅਤੇ ਭਾਈਚਾਰੇ ਨਾਲ ਬਿਹਤਰ ਤਾਲਮੇਲ ਲਈ ਤਿਆਰ ਕਰਨਾ ਮਜ਼ਬੂਤ ਅਤੇ ਸਮਰੱਥ ਸਿਹਤ ਪ੍ਰਣਾਲੀ ਦੇ ਨਿਰਮਾਣ ਲਈ ਬਹੁਤ ਜ਼ਰੂਰੀ ਹੈ। ਇਸ ਮੌਕੇ ਸੰਬੋਧਨ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਸਚਿਨ ਸੱਗਰ ਨੇ ਕਿਹਾ ਕਿ ਸਸ਼ਕਤੀਕਰਨ ਦੀ ਸ਼ੁਰੂਆਤ ਜ਼ਿੰਮੇਵਾਰੀ ਤੋਂ ਹੁੰਦੀ ਹੈ। ਅੱਜ ਵਿਸ਼ਵ ਪੱਧਰ ’ਤੇ ਸਿਹਤ ਸੰਭਾਲ ਪ੍ਰਣਾਲੀ ਨੂੰ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਨ੍ਹਾਂ ਵਿਚ ਲੰਬੇ ਸਮੇਂ ਤੋਂ ਚੱਲ ਰਹੀਆਂ ਜੀਵਨਸ਼ੈਲੀ ਨਾਲ ਸੰਬੰਧਿਤ ਬਿਮਾਰੀਆਂ ਦਾ ਪ੍ਰਬੰਧਨ ਅਤੇ ਐਂਟੀਮਾਈਕ੍ਰੋਬੀਅਲ ਰਜ਼ਿਸਟੈਂਸ ਨਾਲ ਨਜਿੱਠਣਾ ਪ੍ਰਮੁੱਖ ਹਨ। ਇਸ ਮੌਕੇ ਐੱਮ. ਡੀ. ਅਲਕਾ ਅਰੋੜਾ ਨੇ ਇਸ ਸਮਾਗਮ ਦੇ ਆਯੋਜਨ ਵਿਚ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਚੂੰਗ ਸਕੂਲ ਦੇ ਵਿਦਿਆਰਥੀ ਸ਼ਮਸ਼ੇਰ ਸਿੰਘ ਨੇ ਕਰਾਟੇ ਚੈਂਪੀਅਨਸ਼ਿਪ ’ਚ ਕਾਂਸੀ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਛੀਨਾ ਪੱਤੀ ਵਿਖੇ ਭਾਈ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀਆਂ ਬੀਬੀਆਂ ਵਲੋਂ ਇਕੱਤਰਤਾ
Ad Position 24