ਕੁੱਲ ਹਿੰਦ ਕਿਸਾਨ ਮਹਾਂਸਭਾ ਦਾ ਕੌਮੀ ਪ੍ਰਧਾਨ ਬਣਨ ’ਤੇ ਸਤਨਾਮ ਸਿੰਘ ਅਜਨਾਲਾ ਦਾ ਸ਼ਾਨਦਾਰ ਸਵਾਗਤ
ਚੋਗਾਵਾਂ, 26 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਬਲਾਕ ਚੋਗਾਵਾਂ ਦੇ ਦਰਜਨਾਂ ਪਿੰਡਾਂ ਦੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂਆਂ ਅਤੇ ਹੋਰਨਾਂ ਪਿੰਡਾਂ ਦੇ ਮੁਹਤਬਰਾਂ ਨੇ ਅੱਜ ਚੋਗਾਵਾਂ ਵਿਖੇ ਡਾ. ਸਤਨਾਮ ਸਿੰਘ ਅਜਨਾਲਾ ਦਾ ਕੁੱਲ ਹਿੰਦ ਕਿਸਾਨ ਮਹਾਂਸਭਾ ਦਾ ਕੌਮੀ ਪ੍ਰਧਾਨ ਚੁਣੇ ਜਾਣ ਤੇ ਹਾਰਦਿਕ ਸਵਾਗਤ ਕੀਤਾ ਗਿਆ।
ਚੋਗਾਵਾਂ, 26 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਬਲਾਕ ਚੋਗਾਵਾਂ ਦੇ ਦਰਜਨਾਂ ਪਿੰਡਾਂ ਦੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂਆਂ ਅਤੇ ਹੋਰਨਾਂ ਪਿੰਡਾਂ ਦੇ ਮੁਹਤਬਰਾਂ ਨੇ ਅੱਜ ਚੋਗਾਵਾਂ ਵਿਖੇ ਡਾ. ਸਤਨਾਮ ਸਿੰਘ ਅਜਨਾਲਾ ਦਾ ਕੁੱਲ ਹਿੰਦ ਕਿਸਾਨ ਮਹਾਂਸਭਾ ਦਾ ਕੌਮੀ ਪ੍ਰਧਾਨ ਚੁਣੇ ਜਾਣ ਤੇ ਹਾਰਦਿਕ ਸਵਾਗਤ ਕੀਤਾ ਗਿਆ। ਜਮਹੂਰੀ ਕਿਸਾਨ ਸਭਾ ਦੇ ਤਹਿਸੀਲ ਸਕੱਤਰ ਵਿਰਸਾ ਸਿੰਘ ਟਪਿਆਲਾ, ਬਲਬੀਰ ਸਿੰਘ ਕੱਕੜ, ਵਿਸਾਖਾ ਸਿੰਘ ਭੰਗਵਾਂ ਤੇ ਅਮਰਜੀਤ ਸਿੰਘ ਭੀਲੋਵਾਲ ਦੀ ਅਗਵਾਈ ਵਿਚ ਡਾ. ਸਤਨਾਮ ਸਿੰਘ ਅਜਨਾਲਾ ਨੂੰ ਚੋਗਾਵਾਂ ਪਹੁੰਚਣ ’ਤੇ ਫੁੱਲਾਂ ਦੀ ਵਰਖਾ ਕਰਕੇ ਹਾਰ ਅਤੇ ਇਨਕਲਾਬੀ ਵਧਾਈ ਵਜੋਂ ਸ਼ਾਲ ਭੇਂਟ ਕੀਤਾ ਗਿਆ । ਇਸ ਮੌਕੇ ਬਿਕਰਮਜੀਤ ਸਿੰਘ ਕੋਹਾਲੀ, ਬਾਬਾ ਮੰਗਲ ਸਿੰਘ ਕੱਕੜ, ਗੁਰਮੁਖ ਸਿੰਘ, ਫੁੰਮਨ ਸਿੰਘ, ਜਗਰੂਪ ਸਿੰਘ ਕੋਹਾਲੀ, ਸੰਤੋਖ ਸਿੰਘ ਬੱਚੀਵਿੰਡ, ਹਰਵਿੰਦਰ ਸਿੰਘ ਬੱਚੀਵਿੰਡ, ਲਖਬੀਰ ਸਿੰਘ ਤੱਲੇ, ਸਰਦੂਲ ਸਿੰਘ, ਬਿੱਲਾ ਸਿੰਘ, ਗੁਰਨਾਮ ਸਿੰਘ ਤੱਲੇ ਹਾਜ਼ਰ ਸਨ ।