ਨੌਜਵਾਨ ਪੀੜ੍ਹੀ ਸਿੱਖੀ ਦੇ ਮੂਲ ਸਿਧਾਂਤ ਨਾਲ ਜੁੜੇ ਅਤੇ ਕੇਸਾਂ ਦੀ ਸੰਭਾਲ ਕਰੇ : ਜਥੇ. ਗੜਗੱਜ
ਜਗਦੇਵ ਕਲਾਂ, 26 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਮੀਰੀ-ਪੀਰੀ ਖਾਲਸਾ ਮਾਰਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪਾਵਨ ਚਰਨ-ਛੋਹ ਪ੍ਰਾਪਤ ਇਤਿਹਾਸਕ ਧਰਤੀ ਗੁਰਦੁਆਰਾ ਸਾਹਿਬ ਗੁਰੂ ਕਾ ਬਾਗ, ਘੁੱਕੇਵਾਲੀ ਵਿਖੇ ਪੁੱਜਿਆ। ਇੱਥੇ ਪਹੁੰਚਣ ’ਤੇ ਬਾਬਾ ਚਰਨ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਅਤੇ ਗੁਰਦੁਆਰਾ ਸਾਹਿਬ ਗੁਰੂ ਕਾ ਬਾਗ ਦੇ ਮੈਨੇਜਰ ਜਗਜੀਤ ਸਿੰਘ ਵਰਨਾਲੀ ਦੀ ਅਗਵਾਈ ਹੇਠ ਇਲਾਕੇ ਦੀਆਂ ਸੰਗਤਾਂ ਵਲੋਂ ਖਾਲਸਾ ਮਾਰਚ ਵਿਚ ਸ਼ਾਮਿਲ ਪੰਜ ਪਿਆਰੇ ਸਾਹਿਬਾਨ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਸਮੂਹ ਪ੍ਰਬੰਧਕਾਂ ਦਾ ਸਤਿਕਾਰ ਸਹਿਤ ਸਵਾਗਤ ਕੀਤਾ ਗਿਆ।
ਜਗਦੇਵ ਕਲਾਂ, 26 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਮੀਰੀ-ਪੀਰੀ ਖਾਲਸਾ ਮਾਰਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪਾਵਨ ਚਰਨ-ਛੋਹ ਪ੍ਰਾਪਤ ਇਤਿਹਾਸਕ ਧਰਤੀ ਗੁਰਦੁਆਰਾ ਸਾਹਿਬ ਗੁਰੂ ਕਾ ਬਾਗ, ਘੁੱਕੇਵਾਲੀ ਵਿਖੇ ਪੁੱਜਿਆ। ਇੱਥੇ ਪਹੁੰਚਣ ’ਤੇ ਬਾਬਾ ਚਰਨ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਅਤੇ ਗੁਰਦੁਆਰਾ ਸਾਹਿਬ ਗੁਰੂ ਕਾ ਬਾਗ ਦੇ ਮੈਨੇਜਰ ਜਗਜੀਤ ਸਿੰਘ ਵਰਨਾਲੀ ਦੀ ਅਗਵਾਈ ਹੇਠ ਇਲਾਕੇ ਦੀਆਂ ਸੰਗਤਾਂ ਵਲੋਂ ਖਾਲਸਾ ਮਾਰਚ ਵਿਚ ਸ਼ਾਮਿਲ ਪੰਜ ਪਿਆਰੇ ਸਾਹਿਬਾਨ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਸਮੂਹ ਪ੍ਰਬੰਧਕਾਂ ਦਾ ਸਤਿਕਾਰ ਸਹਿਤ ਸਵਾਗਤ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਸ ਖਾਲਸਾ ਮਾਰਚ ਦਾ ਮੁੱਖ ਉਦੇਸ਼ ਗੁਰੂ ਪੰਥ, ਗੁਰੂ ਗ੍ਰੰਥ ਸਾਹਿਬ ਜੀ ਅਤੇ ਸਿੱਖੀ ਦੇ ਸਿਧਾਂਤਾਂ ਪ੍ਰਤੀ ਸੰਗਤਾਂ ਨੂੰ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਖਾਲਸਾ ਮਾਰਚ ਦੌਰਾਨ ਗੁਰੂ ਪੰਥ ਅਤੇ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜਨ ਦਾ ਸੁਨੇਹਾ ਦਿੱਤਾ ਗਿਆ ਹੈ ਅਤੇ ਸਿੱਖ ਸੰਗਤ ਨੂੰ ਆਪਣੇ ਮਹਾਨ ਇਤਿਹਾਸ ਅਤੇ ਵਿਰਸੇ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਗਈ ਹੈ। ਸਿੰਘ ਸਾਹਿਬ ਨੇ ਕਿਹਾ ਕਿ ਗੁਰਦੁਆਰਾ ਗੁਰੂ ਕਾ ਬਾਗ ਦੀ ਇਹ ਧਰਤੀ ਸਿੱਖ ਇਤਿਹਾਸ ਵਿਚ ਵਿਸ਼ੇਸ਼ ਮਹੱਤਵ ਰੱਖਦੀ ਹੈ। ਇਸੇ ਧਰਤੀ ’ਤੇ ਸਿੱਖ ਕੌਮ ਵਲੋਂ ਗੁਰੂ ਕਾ ਬਾਗ ਦਾ ਇਤਿਹਾਸਕ ਮੋਰਚਾ ਸ਼ਾਂਤਮਈ ਢੰਗ ਨਾਲ ਲੜਦਿਆਂ ਫਤਿਹ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅਜਿਹੇ ਇਤਿਹਾਸਕ ਸਥਾਨ ਸਿੱਖ ਕੌਮ ਨੂੰ ਆਪਣੇ ਪੁਰਖਿਆਂ ਵਲੋਂ ਕੀਤੀਆਂ ਕੁਰਬਾਨੀਆਂ, ਸਿਦਕ ਅਤੇ ਸਬਰ ਦੀ ਯਾਦ ਦਿਵਾਉਂਦੇ ਹਨ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨੌਜਵਾਨ ਪੀੜ੍ਹੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿੱਖੀ ਦੇ ਮੂਲ ਸਰੂਪ ਨਾਲ ਜੁੜੇ ਰਹਿਣ ਅਤੇ ਕੇਸਾਂ ਦੀ ਸੰਭਾਲ ਕਰਨ। ਉਨ੍ਹਾਂ ਕਿਹਾ ਕਿ ਸਿੱਖਾਂ ਦਾ ਅਸਲ ਆਸਰਾ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਨ। ਦੁੱਖ ਹੋਵੇ ਜਾਂ ਸੁੱਖ, ਹਰ ਹਾਲਤ ਵਿਚ ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਭਰੋਸਾ ਰੱਖਦਿਆਂ ਗੁਰਬਾਣੀ ਦੇ ਨਾਲ ਜੁੜਨਾ ਚਾਹੀਦਾ ਹੈ। ਗੁਰਦੁਆਰਾ ਗੁਰੂ ਕਾ ਬਾਗ ਵਿਖੇ ਖਾਲਸਾ ਮਾਰਚ ਦੇ ਪੁੱਜਣ ਨਾਲ ਸਮੁੱਚਾ ਮਾਹੌਲ ਗੁਰਬਾਣੀ ਅਤੇ ਸਿੱਖੀ ਭਾਵਨਾ ਨਾਲ ਰੰਗਿਆ ਨਜ਼ਰ ਆਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਸਵਰਨ ਕੌਰ ਤੇੜਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਭਿੱਟੇਵੱਢ, ਗੁਰਵਿੰਦਰ ਸਿੰਘ ਗੋਸ਼ਾ, ਜਗਜੀਤ ਸਿੰਘ ਘੁੱਕੇਵਾਲੀ, ਭਾਈ ਗੁਰਲਾਲ ਸਿੰਘ ਖਤਰਾਏ ਕਲਾਂ , ਭਾਈ ਜਗਪਾਲ ਸਿੰਘ, ਭਾਈ ਨਰਿੰਦਰ ਸਿੰਘ, ਗੁਰਦੀਪ ਸਿੰਘ, ਹਰਦੀਪ ਸਿੰਘ ਰੱਬ, ਬਘੇਲ ਸਿੰਘ, ਨੰਬਰਦਾਰ ਮਲੂਕ ਸਿੰਘ, ਗੁਰਬੀਰ ਸਿੰਘ, ਗੁਰਮੇਜ ਸਿੰਘ, ਗੁਰਪ੍ਰੀਤ ਸਿੰਘ ਕਿਆਮਪੁਰ ਆਦਿ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਵਿਚ ਹਾਜ਼ਰ ਸਨ। 25 ਏਐਸਆਰ69 25 ਏਐਸਆਰ70