ਵਿਧਾਇਕ ਦਲਬੀਰ ਸਿੰਘ ਟੌਂਗ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਾਬਾ ਬਕਾਲਾ ਸਾਹਿਬ ਵਿਖੇ ਸਿਹਤ ਕਾਰਡ ਵੰਡੇ
ਬਾਬਾ ਬਕਾਲਾ ਸਾਹਿਬ, 26 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਸਬਾ ਬਾਬਾ ਬਕਾਲਾ ਸਾਹਿਬ ਵਿਖੇ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡੇ । ਇਸ ਮੌਕੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਮੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ।
ਬਾਬਾ ਬਕਾਲਾ ਸਾਹਿਬ, 26 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਸਬਾ ਬਾਬਾ ਬਕਾਲਾ ਸਾਹਿਬ ਵਿਖੇ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡੇ । ਇਸ ਮੌਕੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਮੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਵਿਧਾਇਕ ਟੌਂਗ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਦਾ ਪ੍ਰਬੰਧ ਕੀਤਾ ਗਿਆ ਹੈ । ਇਸ ਯੋਜਨਾ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਬਿਮਾਰੀ ਦੇ ਸਮੇਂ ਇਲਾਜ ਦਾ ਖ਼ਰਚਾ ਕਿਸੇ ਵੀ ਪਰਿਵਾਰ ਲਈ ਆਰਥਿਕ ਬੋਝ ਨਾ ਬਣੇ ਅਤੇ ਹਰ ਲੋੜਵੰਦ ਨੂੰ ਸਮੇਂ ਸਿਰ ਇਲਾਜ ਮਿਲ ਸਕੇ । ਇਸ ਮੌਕੇ ਸਿਹਤ ਵਿਭਾਗ ਤੋਂ ਕੁਲਵਿੰਦਰ ਸਿੰਘ ਬਾਜਵਾ, ਗੁਰਬੀਰ ਸਿੰਘ, ਜਗਜੀਤ ਕੌਰ ਏ.ਐੱਨ.ਐੱਮ., ਕੌਂਸਲਰ ਗੁਰਮੀਤ ਸਿੰਘ ਭੁੱਲਰ, ਕੌਂਸਲਰ ਗੁਰਮੀਤ ਕੌਰ, ਨੰਬਰਦਾਰ ਬਲਦੇਵ ਸਿੰਘ, ਸੰਜੀਵ ਕੁਮਾਰ, ਪਰਮਜੀਤ ਸਿੰਘ ਭੁੱਲਰ, ਤੋਂ ਇਲਾਵਾ ਸੰਜੀਵ ਭੰਡਾਰੀ ਪ੍ਰਧਾਨ ਨਗਰ ਪੰਚਾਇਤ ਰਈਆ, ਚੇਅਰਮੈਨ ਗੁਰਦੇਵ ਸਿੰਘ ਖਾਲਸਾ ਆੜ੍ਹਤੀ, ਕੌਂਸਲਰ ਸਰਬਜੀਤ ਸਿੰਘ ਰਈਆ, ਸਰਪੰਚ ਕਰਮਜੀਤ ਸਿੰਘ ਫੇਰੂਮਾਨ, ਵਿਸ਼ਾਲ ਮੰਨਣ ਅਤੇ ਹੋਰ ਹਾਜ਼ਰ ਸਨ ।