26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਵਿਸ਼ਵ ਪੰਜਾਬੀ ਦਿਵਸ’ ਦੇ ਮੌਕੇ ਕਰਵਾਇਆ ਦੋ : ਰੋਜ਼ਾ ਸਮਾਗਮ

ਚਵਿੰਡਾ ਦੇਵੀ, 26 ਸਤੰਬਰ (ਸਤਪਾਲ ਸਿੰਘ ਢੱਡੇ )-ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਧੀਨ ਚੱਲ ਰਹੀ ਸੰਸਥਾ ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਕਾਲਜ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਭਾਸ਼ਾ ਵਿਭਾਗ ਵਲੋਂ ‘ਵਿਸ਼ਵ ਪੰਜਾਬੀ ਦਿਵਸ’ ਦੇ ਸੰਬੰਧ ਵਿਚ ਮਿਤੀ 22, 23 ਸੰਤਬਰ ਨੂੰ ਦੋ-ਰੋਜ਼ਾ ਸਮਾਗਮ ਕਰਵਾਇਆ ਗਿਆ। ਸਮਾਗਮ ਦੇ ਪਹਿਲੇ ਦਿਨ ਵਿਦਿਆਰਥੀਆਂ ਦੇ ਸੁੰਦਰ ਲਿਖਤ, ਪੋਸਟਰ ਮੇਕਿੰਗ, ਕਵਿਤਾ ਉਚਾਰਨ ਅਤੇ ਭਾਸ਼ਣ ਪ੍ਰਤੀਯੋਗਤਾ ਮੁਕਾਬਲੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 27-09-2026
ਚਵਿੰਡਾ ਦੇਵੀ, 26 ਸਤੰਬਰ (ਸਤਪਾਲ ਸਿੰਘ ਢੱਡੇ )-ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਧੀਨ ਚੱਲ ਰਹੀ ਸੰਸਥਾ ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਕਾਲਜ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਭਾਸ਼ਾ ਵਿਭਾਗ ਵਲੋਂ ‘ਵਿਸ਼ਵ ਪੰਜਾਬੀ ਦਿਵਸ’ ਦੇ ਸੰਬੰਧ ਵਿਚ ਮਿਤੀ 22, 23 ਸੰਤਬਰ ਨੂੰ ਦੋ-ਰੋਜ਼ਾ ਸਮਾਗਮ ਕਰਵਾਇਆ ਗਿਆ। ਸਮਾਗਮ ਦੇ ਪਹਿਲੇ ਦਿਨ ਵਿਦਿਆਰਥੀਆਂ ਦੇ ਸੁੰਦਰ ਲਿਖਤ, ਪੋਸਟਰ ਮੇਕਿੰਗ, ਕਵਿਤਾ ਉਚਾਰਨ ਅਤੇ ਭਾਸ਼ਣ ਪ੍ਰਤੀਯੋਗਤਾ ਮੁਕਾਬਲੇ ਕਰਵਾਏ ਗਏ। ਜਿਸ ਵਿਚ ਕਾਲਜ ਦੇ 100 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਸਮਾਗਮ ਦੇ ਦੂਸਰੇ ਦਿਨ ਵਿਸ਼ਵ ਪੰਜਾਬੀ ਦਿਵਸ ਦੇ ਮਹੱਤਵ ਅਤੇ ਸਾਰਥਿਕਤਾ ਵਿਸ਼ੇ ’ਤੇ ਵਿਚਾਰ ਚਰਚਾ ਕਰਵਾਈ ਗਈ। ਜਿਸ ਲਈ ਖਾਲਸਾ ਕਾਲਜ ਅੰਮ੍ਰਿਤਸਰ ਦੇ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਡਾ. ਪਰਮਿੰਦਰ ਸਿੰਘ ਨੇ ਮੁੱਖ ਵਕਤਾ ਦੇ ਤੌਰ ’ਤੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ । ਕਾਲਜ ਪ੍ਰਿੰ: ਪ੍ਰੋ. ਗੁਰਦੇਵ ਸਿੰਘ ਨੇ ਡਾ. ਪਰਮਿੰਦਰ ਸਿੰਘ ਨੂੰ ਜੀ ਆਇਆਂ ਕਹਿੰਦਿਆਂ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ, ਆਪਣੇ ਸੱਭਿਆਚਾਰ ਅਤੇ ਵਿਰਾਸਤ ਨੂੰ ਹਮੇਸ਼ਾ ਪਹਿਲੇ ਦਰਜੇ ’ਤੇ ਰੱਖਣ ਦੀ ਸਲਾਹ ਦਿੱਤੀ । ਡਾ.ਪਰਮਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਪੰਜਾਬੀ ਸਾਡੀ ਮਾਤ ਭਾਸ਼ਾ ਹੈ ਅਤੇ ਆਪਣੀ ਭਾਸ਼ਾ ਨੂੰ ਪਿਆਰ ਕਰਨ ਦੇ ਨਾਲ- ਨਾਲ ਬਾਕੀ ਭਸ਼ਾਵਾਂ ਦਾ ਸਤਿਕਾਰ ਵੀ ਜਰੂਰੀ ਹੈ। ਉਪਰੰਤ ਸਾਹਿਤਕ ਮੁਕਾਬਲਿਆਂ ਵਿਚੋਂ ਪਹਿਲੇ ,ਦੂਜੇ ਅਤੇ ਤੀਜੇ ਦਰਜੇ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ । ਸਮਾਗਮ ਦੇ ਅੰਤ ਵਿਚ ਵਿਭਾਗ ਦੇ ਮੁਖੀ ਡਾ. ਪ੍ਰਭਜੀਤ ਕੌਰ ਨੇ ਸਮੁੱਚੇ ਕਾਲਜ ਵਲੋਂ ਡਾ. ਪਰਮਿੰਦਰ ਸਿੰਘ ਦਾ ਵਿਦਿਆਰਥੀਆਂ ਨਾਲ ਆਪਣੇ ਵਡਮੁੱਲੇ ਸ਼ਬਦ ਸਾਂਝੇ ਕਰਨ ਲਈ ਧੰਨਵਾਦ ਕੀਤਾ ।
Ad Position 22
No active advertisement
ਪਿਛਲੀ ਖ਼ਬਰ 28 ਦੀ ਰੈਲੀ ਸੰਬੰਧੀ ਹਲਕਾ ਰਾਜਾਸਾਂਸੀ ਦੇ ਅਕਾਲੀ ਵਰਕਰਾਂ ’ਚ ਭਾਰੀ ਉਤਸਾਹ ਅਗਲੀ ਖ਼ਬਰ ਲੋਧੀਗੁੱਜਰ ਪਰਿਵਾਰ ਨਾਲ ਧਾਰਮਿਕ ਤੇ ਸਿਆਸੀ ਸ਼ਖਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
Ad Position 24