ਸੁੱਖ ਔਜਲਾ ਵਲੋਂ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਅਤੇ ਲਕਸ਼ਮੀ ਨਰਾਇਣ ਮੰਦਰ ਲਈ ਏਅਰ ਕੰਡੀਸ਼ਨਰਾਂ ਦੀ ਕੀਤੀ ਸੇਵਾ
ਅਜਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾਤਾ ਸੁਖਜਿੰਦਰ ਸਿੰਘ ਸੁੱਖ ਔਜਲਾ ਵਲੋਂ ਔਜਲਾ ਪਰਿਵਾਰ ਦੀ ਨੇਕ ਕਮਾਈ ਵਿਚੋਂ ਦਸਵੰਧ ਕੱਢਦਿਆਂ ਅੱਜ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਅਤੇ ਲਕਸ਼ਮੀ ਨਰਾਇਣ ਮੰਦਰ ਵਿਖੇ ਸੰਗਤਾਂ ਦੀ ਸਹੂਲਤ ਲਈ ਏਅਰ ਕੰਡੀਸ਼ਨਰਾਂ (ਏ. ਸੀ.)
ਅਜਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾਤਾ ਸੁਖਜਿੰਦਰ ਸਿੰਘ ਸੁੱਖ ਔਜਲਾ ਵਲੋਂ ਔਜਲਾ ਪਰਿਵਾਰ ਦੀ ਨੇਕ ਕਮਾਈ ਵਿਚੋਂ ਦਸਵੰਧ ਕੱਢਦਿਆਂ ਅੱਜ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਅਤੇ ਲਕਸ਼ਮੀ ਨਰਾਇਣ ਮੰਦਰ ਵਿਖੇ ਸੰਗਤਾਂ ਦੀ ਸਹੂਲਤ ਲਈ ਏਅਰ ਕੰਡੀਸ਼ਨਰਾਂ (ਏ.ਸੀ.) ਦੀ ਸੇਵਾ ਕਰਵਾਈ ਗਈ। ਇਸ ਮੌਕੇ ਗੱਲਬਾਤ ਦੌਰਾਨ ਸੁਖਜਿੰਦਰ ਸਿੰਘ ਸੁੱਖ ਔਜਲਾ ਨੇ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਸਾਨੂੰ ਆਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਲੋੜਵੰਦਾਂ ਅਤੇ ਧਾਰਮਿਕ ਤੇ ਸਮਾਜਿਕ ਕਾਰਜਾਂ ਲਈ ਯੋਗਦਾਨ ਪਾਉਣ ਦੀ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਆਪਣੀ ਸਮਰੱਥਾ ਅਨੁਸਾਰ ਸੇਵਾ ਕਰਨ ਦਾ ਯਤਨ ਕੀਤਾ ਗਿਆ ਹੈ ਅਤੇ ਅੱਗੇ ਵੀ ਜਿੱਥੇ ਲੋੜ ਮਹਿਸੂਸ ਹੋਵੇਗੀ, ਉੱਥੇ ਸੇਵਾ ਕਰਨ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਸੇਵਾ ਕਰਕੇ ਮਨ ਨੂੰ ਜੋ ਸੰਤੁਸ਼ਟੀ ਮਿਲਦੀ ਹੈ, ਉਸ ਨੂੰ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਪ੍ਰਧਾਨ ਮਲਕੀਤ ਸਿੰਘ ਅਜਨਾਲਾ ਨੇ ਕਿਹਾ ਕਿ ਸੁਖਜਿੰਦਰ ਸਿੰਘ ਸੁੱਖ ਔਜਲਾ ਵਲੋਂ ਦਸਵੰਧ ਵਿਚੋਂ ਕੀਤੀ ਗਈ ਇਹ ਸੇਵਾ ਸੰਗਤਾਂ ਲਈ ਵੱਡੀ ਸਹੂਲਤ ਹੈ। ਉਨ੍ਹਾਂ ਅੱਗੇ ਕਿਹਾ ਕਿ ਧਾਰਮਿਕ ਅਸਥਾਨਾਂ ਦੀ ਸੇਵਾ ਵਿਚ ਯੋਗਦਾਨ ਪਾਉਣਾ ਇਕ ਪੁੰਨ ਦਾ ਕਾਰਜ ਹੈ ਅਤੇ ਇਸ ਨਾਲ ਹੋਰਨਾਂ ਨੂੰ ਵੀ ਸੇਵਾ ਲਈ ਪ੍ਰੇਰਨਾ ਮਿਲਦੀ ਹੈ। ਇਸ ਮੌਕੇ ਪ੍ਰਧਾਨ ਮਲਕੀਤ ਸਿੰਘ ਅਜਨਾਲਾ ਅਤੇ ਮੰਦਰ ਪ੍ਰਬੰਧਕਾਂ ਵਲੋਂ ਸੁਖਜਿੰਦਰ ਸਿੰਘ ਸੁੱਖ ਔਜਲਾ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਐਡਵੋਕੇਟ ਮਨਜੀਤ ਸਿੰਘ ਨਿੱਝਰ, ਐਡਵੋਕੇਟ ਸੰਦੀਪ ਕੌਸ਼ਲ, ਰਮਨਦੀਪ ਸਿੰਘ ਕਾਹਲੋਂ, ਖ਼ਜ਼ਾਨਚੀ ਅਮਰੀਕ ਸਿੰਘ ਬਿਜਲੀ ਵਾਲੇ, ਸਕੱਤਰ ਕੇਵਲ ਸਿੰਘ ਬਾਠ, ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਨਿੱਝਰ, ਬਲਵਿੰਦਰ ਸਿੰਘ, ਹਰਭਜਨ ਸਿੰਘ, ਗ੍ਰੰਥੀ ਬਾਬਾ ਗੁਰਜੀਤ ਸਿੰਘ, ਪ੍ਰਦੀਪ ਠਾਕੁਰ, ਪੰਡਿਤ ਸੱਤਿਆ ਪ੍ਰਕਾਸ਼, ਯਸ਼ਪਾਲ ਮਹਿਤਾ, ਜੋਤੀ ਰਾਮ, ਮੱਖਣ ਕੁਮਾਰ, ਸੇਵਾਦਾਰ ਅਮਨਜੀਤ ਸਿੰਘ ਫੁੱਲੇਚੱਕ, ਸਤਿੰਦਰਪਾਲ ਸਿੰਘ ਸਿੰਦਰੀ ਅਤੇ ਹਰਪ੍ਰੀਤ ਸਿੰਘ ਪੀਤਾ ਆਦਿ ਹਾਜ਼ਰ ਸਨ।