27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਵਿਧਾਇਕ ਦਲਬੀਰ ਸਿੰਘ ਟੌਂਗ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਿੰਡ ਬਲਸਰਾਏ ਵਿਖੇ ਸਿਹਤ ਕਾਰਡ ਵੰਡੇ

ਬਾਬਾ ਬਕਾਲਾ ਸਾਹਿਬ, 27 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਦਾ ਪ੍ਰਬੰਧ ਕੀਤਾ ਗਿਆ ਹੈ । ਇਸ ਯੋਜਨਾ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਬਿਮਾਰੀ ਦੇ ਸਮੇਂ ਇਲਾਜ ਦਾ ਖ਼ਰਚਾ ਕਿਸੇ ਵੀ ਪਰਿਵਾਰ ਲਈ ਆਰਥਿਕ ਬੋਝ ਨਾ ਬਣੇ ਅਤੇ ਹਰ ਲੋੜਵੰਦ ਨੂੰ ਸਮੇਂ ਸਿਰ ਇਲਾਜ ਮਿਲ ਸਕੇ ।

Ad Position 21
No active advertisement
ਅਜੀਤ ਡੈਸਕ 28-09-2026
ਬਾਬਾ ਬਕਾਲਾ ਸਾਹਿਬ, 27 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਦਾ ਪ੍ਰਬੰਧ ਕੀਤਾ ਗਿਆ ਹੈ । ਇਸ ਯੋਜਨਾ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਬਿਮਾਰੀ ਦੇ ਸਮੇਂ ਇਲਾਜ ਦਾ ਖ਼ਰਚਾ ਕਿਸੇ ਵੀ ਪਰਿਵਾਰ ਲਈ ਆਰਥਿਕ ਬੋਝ ਨਾ ਬਣੇ ਅਤੇ ਹਰ ਲੋੜਵੰਦ ਨੂੰ ਸਮੇਂ ਸਿਰ ਇਲਾਜ ਮਿਲ ਸਕੇ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਿੰਡ ਬਲਸਰਾਏ ਵਿਖੇ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡਣ ਮੌਕੇ ਕੀਤਾ । ਇਸ ਮੌਕੇ ਸੰਜੀਵ ਭੰਡਾਰੀ ਪ੍ਰਧਾਨ ਨਗਰ ਪੰਚਾਇਤ ਰਈਆ, ਚੇਅਰਮੈਨ ਗੁਰਦੇਵ ਸਿੰਘ ਖਾਲਸਾ ਆੜ੍ਹਤੀ, ਕੌਂਸਲਰ ਸਰਬਜੀਤ ਸਿੰਘ ਰਈਆ, ਸਰਪੰਚ ਕਰਮਜੀਤ ਸਿੰਘ ਫੇਰੂਮਾਨ, ਵਿਸ਼ਾਲ ਮੰਨਣ ਤੋਂ ਇਲਾਵਾ ਸਿਹਤ ਵਿਭਾਗ ਤੋਂ ਗੁਰਬੀਰ ਸਿੰਘ, ਜਗਜੀਤ ਕੌਰ ਏ.ਐੱਨ.ਐੱਮ., ਕੁਲਵਿੰਦਰ ਸਿੰਘ ਬਾਜਵਾ, ਕੌਂਸਲਰ ਗੁਰਮੀਤ ਸਿੰਘ ਪਨੇਸਰ ਅਤੇ ਹੋਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਰਈਆ ਦੇ ਪ੍ਰਧਾਨ ਸੰਜੀਵ ਭੰਡਾਰੀ ਤੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰਾਜੀਵ ਭੰਡਾਰੀ ਦੇ ਪਿਤਾ ਅਗਲੀ ਖ਼ਬਰ ਗੁਰਦੁਆਰਾ ਅਰਾਮ ਟਾਹਲੀ ਸਾਹਿਬ ਵਿਖੇ ਦੋ ਰੋਜ਼ਾ ਸਾਲਾਨਾ ਜੋੜ ਮੇਲਾ ਮਨਾਇਆ
Ad Position 24