27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਬਾਬਾ ਬਕਾਲਾ ਸਾਹਿਬ ਵਿਖੇ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਵਲੋਂ ਮੀਟਿੰਗ

ਬਾਬਾ ਬਕਾਲਾ ਸਾਹਿਬ, 27 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਸੂਬਾ ਵਰਕਿੰਗ ਕਮੇਟੀ ਦੀ ਇਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਸ: ਰਵੇਲ ਸਿੰਘ ਸਹਾਏਪੁਰ ਦੀ ਪ੍ਰਧਾਨਗੀ ਹੇਠ ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ ਵਿਖੇ ਹੋਈ, ਜਿਸ ਵਿਚ ਸੂਬਾ ਵਰਕਿੰਗ ਕਮੇਟੀ ਦੇ ਮੈਂਬਰਾਂ ਅਤੇ ਸਮੂਹ ਸਰਕਲ ਪ੍ਰਧਾਨਾਂ/ਸੱਕਤਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਜਥੇਬੰਦੀ ਦੀ ਕਾਰਜਪ੍ਰਣਾਲੀ, ਮੁਾਲਜ਼ਮਾਂ ਦੇ ਕੰਮਾਂ ਸੰਬੰਧੀ, ਜਥੇਬੰਦਕ ਸਰਗਰਮੀਆਂ ਅਤੇ ਆਉਣ ਵਾਲੇ ਸੰਘਰਸਾਂ ਸੰਬੰਧੀ ਗੰਭੀਰਤਾ ਨਾਲ ਵਿਚਾਰਾਂ ਹੋਈਆਂ ।

Ad Position 21
No active advertisement
ਅਜੀਤ ਡੈਸਕ 28-09-2026
ਬਾਬਾ ਬਕਾਲਾ ਸਾਹਿਬ, 27 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਸੂਬਾ ਵਰਕਿੰਗ ਕਮੇਟੀ ਦੀ ਇਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਸ: ਰਵੇਲ ਸਿੰਘ ਸਹਾਏਪੁਰ ਦੀ ਪ੍ਰਧਾਨਗੀ ਹੇਠ ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ ਵਿਖੇ ਹੋਈ, ਜਿਸ ਵਿਚ ਸੂਬਾ ਵਰਕਿੰਗ ਕਮੇਟੀ ਦੇ ਮੈਂਬਰਾਂ ਅਤੇ ਸਮੂਹ ਸਰਕਲ ਪ੍ਰਧਾਨਾਂ/ਸੱਕਤਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਜਥੇਬੰਦੀ ਦੀ ਕਾਰਜਪ੍ਰਣਾਲੀ, ਮੁਾਲਜ਼ਮਾਂ ਦੇ ਕੰਮਾਂ ਸੰਬੰਧੀ, ਜਥੇਬੰਦਕ ਸਰਗਰਮੀਆਂ ਅਤੇ ਆਉਣ ਵਾਲੇ ਸੰਘਰਸਾਂ ਸੰਬੰਧੀ ਗੰਭੀਰਤਾ ਨਾਲ ਵਿਚਾਰਾਂ ਹੋਈਆਂ । ਮੀਟਿੰਗ ਨੂੰ ਸੰਬੋਧਿਨ ਕਰਦਿਆਂ ਸੂਬਾ ਪ੍ਰਧਾਨ ਰਵੇਲ ਸਿੰਘ ਸਹਾਏਪੁਰ ਨੇ ਕਿਹਾ ਕਿ ਵਿੱਤ ਮੰਤਰੀ ਅਤੇ ਪਾਵਰਕਾਮ ਅਧਿਕਾਰੀਆਂ ਨਾਲਮ ਜੁਆਇੰਟ ਫੋਰਮ ਅਤਟ ਬਿਜਲੀ ਮੁਲਾਜ਼ਮ ਏਜਤਾ ਮੰਚ ਪੰਜਾਬ ਨਾਲ ਮਿਤੀ 26 ਜੂਨ 2026 ਨੂੰ ਅਹਿਮ ਮੀਟਿੰਗ ਹੋਈ ਸੀ, ਪਰ ਪਾਵਰਕਾਮ ਦੇ ਅਧਿਕਾਰੀਆਂ ਵਲੋਂ ਹੋਈਆਂ ਸਹਿਤਮਤੀਆਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ । ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੀਟਿੰਗ ਦੌਰਾਨ ਹੋਈਆਂ ਸਹਿਮਤੀਆਂ ਨੂੰ ਲਾਗੂ ਨਾ ਕੀਤਾ ਗਿਆ ਤਾਂ ਮਿਤੀ 15 ਅਕਤੂਬਰ ਨੂੰ ਵਿੱਤ ਮੰਤਰੀ ਦੇ ਹਲਕਾ ਦਿੜਬਾ ਵਿਖੇ ਲਾ-ਮਿਸਾਲ ਰੋਸ ਰੈਲੀ ਕੀਤੀ ਜਾਵੇਗੀ । ਇਸ ਦੌਰਾਨ ਹੀ ਥਾਣਾ ਬਿਆਸ ਦੀ ਪੁਲਿਸ ਵਲੋਂ ਪਿੰਡ ਸੱਤੋਵਾਲ ਦੇ ਸਰਪੰਚ, ਮੈਂਬਰ ਬਲਾਕ ਸੰਮਤੀ ਅਤੇ ਕਰਮਚਾਰੀ ਦਲ ਦੇ ਸੀਨੀਅਰ ਆਗੂ ਸ: ਇਕਬਾਲ ਸਿੰਘ ਬੱਲ ਅਤੇ ਉਨ੍ਹਾਂ ਦੇ ਲੜਕੇ ਤੇ ਪੁਲਿਸ ਵਲੋਂ ਕਥਿਤ ਸਿਆਸੀ ਸ਼ਹਿ ’ਤੇ ਝੂਠਾ ਕੇਸ ਦਰਜ ਕਰਨ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ । ਬੁਲਾਰਿਆਂ ਨੇ ਸ: ਬੱਲ ਇਕ ਪੜੇ ਲਿਖੇ ਸੂਝਵਾਨ ਵਿਅਕਤੀ ਹਨ ਅਤੇ ਇਕ ਜ਼ਿੰਮੇਵਾਰ ਵਿਅਕਤੀ ਨੂੰ ਸੋਚੀ ਸਮਝੀ ਸਾਜਿਸ਼ ਤਹਿਤ ਕਥਿਤ ਤੌਰ ‘ਤੇ ਝੂਠੇ ਕੇਸ ਵਿਚ ਫਸਾਉਣ ਦੀ ਚਾਲ ਹੈ, ਜੋ ਕਿ ਨਾ-ਬਰਦਾਸ਼ਤ ਕਰਨ ਯੋਗ ਹੈ । ਉਨ੍ਹਾਂ ਮੰਗ ਕੀਤੀ ਕਿ ਇਸ ਕੇਸ ਦੀ ਇਨਕੁਆਰੀ ਕਰਕੇ ਤੁਰੰਤ ਝੂਠਾ ਕੇਸ ਰੱਦ ਕੀਤਾ ਜਾਵੇ, ਨਹੀਂ ਤਾਂ ਜਥੇਬੰਦੀ ਜੋਰਦਾਰ ਸੰਘਰਸ਼ ਕਰੇਗੀ, ਜਿਸਦੀ ਜ਼ਿੰਮੇਵਾਰੀ ਪੁਲਿਸ-ਪ੍ਰਸ਼ਾਸ਼ਨ ਦੀ ਹੋਵੇਗੀ । ਇਸ ਮੌਕੇ ਸੂਬਾ ਪ੍ਰਧਾਨ ਰਵੇਲ ਸਿੰਘ ਸਹਾਏਪੁਰ, ਸੂਬਾ ਜਨਰਲ ਸਕੱਤਰ ਜਥੇਦਾਰ ਹਰਦੇਵ ਸਿੰਘ ਨਾਗੋਕੇ, ਮਨਜੀਤ ਸਿੰਘ ਬਟਾਲਾ, ਗੁਰਬਚਨ ਸਿੰਘ ਬਾਠ, ਦਲਬੀਰ ਸਿੰਘ ਉਸਾਹਨ, ਤੇਜਿੰਦਰ ਸਿੰਘ ਸੇਖੋਂ ਮੈਂਬਰ ਜੁਆਇੰਟ ਫੋਰਮ, ਧਰਮਵੀਰ ਸਿੰਘ ਪ੍ਰਧਾਨ ਸਰਕਲ ਤਰਨ ਤਾਰਨ, ਕਮਰਜੀਤ ਸਿੰਘ ਤਰਨ ਤਾਰਨ, ਅਮੋਲਕ ਸਿੰਘ ਗਿੱਲ, ਬਾਬਾ ਅਮਰਜੀਤ ਸਿੰਘ, ਗੁਰਭੇਜ ਸਿੰਘ ਵਡਾਲਾ, ਗੁਰਮੁੱਖ ਸਿੰਘ ਰਈਆ, ਹਰਜੀਤ ਸਿੰਘ ਟਰਪੱਈ, ਅਮਰਜੀਤ ਸਿੰਘ, ਸੁਖਵਿੰਦਰ ਸਿੰਘ ਗਿੱਲ, ਜਸਵਿੰਦਰ ਸਿੰਘ ਗਿੱਲ, ਦਿਲਬਾਗ ਸਿੰਘ ਬੁੱਟਰ ਸਰਕਲ ਪ੍ਰਧਾਨ, ਬਲਵਿੰਦਰ ਸਿੰਘ ਬਾਜਵਾ, ਨਰਿੰਦਰ ਸਿੰਘ ਜੋਧਪੁਰੀ, ਸੁਰਜੀਤ ਸਿੰਘ ਉੱਪਲ, ਰਾਜਵਿੰਦਰ ਸਿੰਘ ਟਪਿਆਲਾ, ਮਲਕੀਤ ਸਿੰਘ ਮਹਿਤਾ, ਜੋਗਾ ਸਿੰਘ ਰਈਆ, ਦਿਲਬਾਗ ਸਿੰਘ ਬੁਟੱਰ, ਬਾਬਾ ਗੁਰਦੀਪ ਸਿੰਘ ਲੁਧਿਆਣਾ, ਸੁਖਵਿੰਦਰ ਸਿੰਘ ਸੁੱਖ, ਸੁੱਖੀ ਖੰਘੂੜਾ ਲੁਧਿਆਣਾ, ਮਲਕੀਤ ਸਿੰਘ ਸੇਖਵਾਂ ਅਤੇ ਹੋਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅਗਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਪਹਿਲੀ ਨੂੰ
Ad Position 24