27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਪਿੰਡ ਸ਼ਹੂਰਾ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਬੱਸ ਨੂੰ ਕੀਤਾ ਰਵਾਨਾ

ਚੋਗਾਵਾਂ, 27 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਲਈ ਲਗਾਤਾਰ ਕਾਰਜ ਕਰ ਰਹੀ ਹੈ। ਬਜ਼ੁਰਗਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਮੁੱਖ ਮੰਤਰੀ ਤੀਰਥ ਯਾਤਰਾ ਸ਼ੁਰੂ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 28-09-2026
ਚੋਗਾਵਾਂ, 27 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਲਈ ਲਗਾਤਾਰ ਕਾਰਜ ਕਰ ਰਹੀ ਹੈ। ਬਜ਼ੁਰਗਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਮੁੱਖ ਮੰਤਰੀ ਤੀਰਥ ਯਾਤਰਾ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਸਰਹੱਦੀ ਪਿੰਡ ਸ਼ਹੂਰਾ ਤੋਂ ਹਲਕਾ ਇੰਚਾਰਜ ਸੋਨੀਆ ਮਾਨ ਦੀ ਦੇਖ ਰੇਖ ਹੇਠ ਜੇਕਾਰਿਆਂ ਦੀ ਗੂੰਜ ਵਿਚ ਧਾਰਮਿਕ ਸਥਾਨਾਂ ਦੇ ਦਰਸ਼ਨ ਦੀਦਾਰ ਕਰਨ ਲਈ ਸ਼ਰਧਾਲੂਆਂ ਦੀ ਬੱਸ ਨੂੰ ਸਰਪੰਚ ਸਾਊਣ ਸਿੰਘ ਸ਼ਹੂਰਾ ਤੇ ਵਿਰਾਸਤ ਸੇਵਾ ਸੰਗਠਨ ਇਚਾਰਜ ਅੰਮ੍ਰਿਤ ਪਾਲ ਸਿੰਘ ਸ਼ਹੂਰਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਮੈਂਬਰ ਹਰਜਿੰਦਰ ਸਿੰਘ ਸ਼ਹਿਰੀਆ, ਮੈਂਬਰ ਯੋਧਾ ਸਿੰਘ, ਗੁਰਪਾਲ ਸਿੰਘ ਬਲਾਕ ਪ੍ਰਧਾਨ, ਗੁਰਭੇਜ ਸਿੰਘ ਮੈਂਬਰ, ਕੁਲਦੀਪ ਸਿੰਘ ਮੈਂਬਰ, ਮਨਦੀਪ ਸਿੰਘ ਬਲਾਕ ਪ੍ਰਧਾਨ ਯੂਥ ਵਿੰਗ, ਗਾਈਡ ਸ਼ਮਸ਼ੇਰ ਸਿੰਘ ਜੈ ਰਾਮਕੋਟ, ਹਰਭਾਗ ਸਿੰਘ ਹੇਤਮਪੁਰਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 5 ਦਿਨ ਬੈਂਕ ’ਚ ਕੰਮ ਦੀ ਮੰਗ ਨੂੰ ਲੈ ਕੇ ਸੰਘਰਸ਼ ਤੇਜ਼–ਦੀਪਕ ਕੁਮਾਰ ਜਨਰਲ ਸਕੱਤਰ ਅਗਲੀ ਖ਼ਬਰ ਇੰਦਰਜੀਤ ਸਿੰਘ ਰਾਏਪੁਰ ਨੇ 10 ਲੱਖ ਰੁਪਏ ਦੇ ਮੁਫ਼ਤ ਇਲਾਜ ਕਾਰਡ ਵੰਡੇ
Ad Position 24