ਅਥਲੈਟਿਕਸ ਵਿਚ ਸੇਂਟ ਸੋਲਜਰ ਦੇ ਖਿਡਾਰੀਆਂ ਨੇ ਜਿੱਤੇ 5 ਤਗਮੇ
ਜੰਡਿਆਲਾ ਗੁਰੂ, 27 ਸਤੰਬਰ (ਅੰਮ੍ਰਿਤ ਪਾਲ ਸਿੰਘ)-70ਵੀਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਜ਼ਿਲ੍ਹਾ ਪੱਧਰੀ ਲੜਕਿਆਂ ਦੀਆਂ ਅਥਲੈਟਿਕਸ ਖੇਡਾਂ ਕਰਵਾਈਆਂ ਗਈਆਂ। ਇਨ੍ਹਾਂ ਮੁਕਾਬਲਿਆਂ ਵਿਚ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 5 ਤਗਮੇ ਆਪਣੇ ਨਾਂਅ ਕੀਤੇ।
ਜੰਡਿਆਲਾ ਗੁਰੂ, 27 ਸਤੰਬਰ (ਅੰਮ੍ਰਿਤ ਪਾਲ ਸਿੰਘ)-70ਵੀਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਜ਼ਿਲ੍ਹਾ ਪੱਧਰੀ ਲੜਕਿਆਂ ਦੀਆਂ ਅਥਲੈਟਿਕਸ ਖੇਡਾਂ ਕਰਵਾਈਆਂ ਗਈਆਂ। ਇਨ੍ਹਾਂ ਮੁਕਾਬਲਿਆਂ ਵਿਚ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 5 ਤਗਮੇ ਆਪਣੇ ਨਾਂਅ ਕੀਤੇ। ਅੰਡਰ-19 ਵਰਗ ਵਿਚ ਗੁਰਨੂਰ ਸਿੰਘ ਨੇ 400 ਮੀਟਰ ਹਰਡਲ ਰੇਸ ਵਿਚ ਸੋਨੇ ਦਾ ਤਮਗਾ, ਜਦਕਿ ਨਵਰੂਪ ਸਿੰਘ ਨੇ ਹੈਮਰ ਥਰੋ ਵਿਚ ਸੋਨੇ ਦਾ ਤਮਗਾ ਹਾਸਿਲ ਕੀਤਾ। ਇਸੇ ਵਰਗ ਵਿਚ ਅੰਸ਼ਪ੍ਰੀਤ ਸਿੰਘ ਨੇ ਡਿਸਕਸ ਥਰੋ ਵਿਚ ਕਾਂਸੀ ਅਤੇ ਅਦਿੱਤਿਆ ਰਾਜ ਨੇ ਜੈਵਲਿਨ ਥਰੋ ਵਿਚ ਕਾਂਸੀ ਦਾ ਤਮਗਾ ਜਿੱਤਿਆ। ਇਸ ਤੋਂ ਇਲਾਵਾ ਗੁਰਨੂਰ ਸਿੰਘ ਨੇ ਅੰਡਰ-14 ਵਰਗ ਦੀ 200 ਮੀਟਰ ਦੌੜ ਵਿਚ ਵੀ ਕਾਂਸੀ ਦਾ ਤਗਮਾ ਹਾਸਿਲ ਕੀਤਾ। ਸੋਨੇ ਦੇ ਤਮਗੇ ਜਿੱਤਣ ਵਾਲੇ ਗੁਰਨੂਰ ਸਿੰਘ ਅਤੇ ਨਵਰੂਪ ਸਿੰਘ ਦੀ ਸਟੇਟ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ ਹੈ। ਸਕੂਲ ਪਹੁੰਚਣ ’ਤੇ ਸਮੂਹ ਜੇਤੂ ਖਿਡਾਰੀਆਂ ਦਾ ਫੁੱਲਾਂ ਦੇ ਹਾਰ ਪਾ ਕੇ ਅਤੇ ਢੋਲ-ਢਮੱਕੇ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਅਤੇ ਡਾਇਰੈਕਟਰ-ਪ੍ਰਿੰਸੀਪਲ ਡਾ. ਅਮਰਪ੍ਰੀਤ ਕੌਰ ਨੇ ਖਿਡਾਰੀਆਂ ਦੀ ਅਣਥੱਕ ਮਿਹਨਤ ਅਤੇ ਲਗਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਖਿਡਾਰੀਆਂ ਨੂੰ ਆਪਣੀ-ਆਪਣੀ ਖੇਡ ਵਿਚ ਨਿਰੰਤਰ ਅਭਿਆਸ ਕਰਦਿਆਂ ਸਟੇਟ ਅਤੇ ਨੈਸ਼ਨਲ ਪੱਧਰ ’ਤੇ ਹੋਰ ਪ੍ਰਾਪਤੀਆਂ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਖਿਡਾਰੀਆਂ ਦੇ ਕੋਚਾਂ ਅਤੇ ਡੀ.ਪੀ. ਵਿਭਾਗ ਵੱਲੋਂ ਕੀਤੀ ਮਿਹਨਤ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰ: ਸੰਦੀਪ ਸ਼ਰਮਾ, ਵਾਈਸ ਪ੍ਰਿੰ: ਸ਼ਿਲਪਾ ਸ਼ਰਮਾ, ਕੋਆਰਡੀਨੇਟਰ ਨੀਲਾਕਸ਼ੀ ਗੁਪਤਾ , ਕੋਆਰਡੀਨੇਟਰ ਮਮਤਾ ਅਰੋੜਾ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।