ਪਿੰਡ ਵਡਾਲਾ ਕਸ਼ਮੀਰ ਸਿੰਘ ਦੋਧੀ ਪਰਿਵਾਰ ਅਤੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ
ਮਜੀਠਾ, 28 ਸਤੰਬਰ(ਮਨਿੰਦਰ ਸਿੰਘ ਸੋਖੀ)-ਹਲਕਾ ਮਜੀਠਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵਕਤ ਝਟਕਾ ਲੱਗਾ ਜਦ ਪਿੰਡ ਵਡਾਲਾ ਦੇ ਕਸ਼ਮੀਰ ਸਿੰਘ ਦੋਧੀ ਆਪਣੇ ਪਰਿਵਾਰ ਅਤੇ ਅਨੇਕਾਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਸਦਾ ਲਈ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਆਪ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਕਸ਼ਮੀਰ ਸਿੰਘ ਦੋਧੀ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਵਿਚ ਸ਼ਾਮਿਲ ਕਰਕੇ ਜੀ ਆਇਆਂ ਆਖਿਆ ਅਤੇ ਇਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦੇਣ ਦੀ ਗੱਲ ਆਖੀ।
ਪ
ਪਿੰਡ ਵਡਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਕਸ਼ਮੀਰ ਸਿੰਘ ਦੋਧੀ ਤੇ ਹੋਰਨਾਂ ਨੂੰ ਸਨਮਾਨਿਤ ਕਰਦੇ ਹੋਏ ਤਲਬੀਰ ਸਿੰਘ ਗਿੱਲ। ਤਸਵੀਰ:ਮਨਿੰਦਰ ਸਿੰਘ ਸੋਖੀ
29-09-2026
ਮਜੀਠਾ, 28 ਸਤੰਬਰ(ਮਨਿੰਦਰ ਸਿੰਘ ਸੋਖੀ)-ਹਲਕਾ ਮਜੀਠਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵਕਤ ਝਟਕਾ ਲੱਗਾ ਜਦ ਪਿੰਡ ਵਡਾਲਾ ਦੇ ਕਸ਼ਮੀਰ ਸਿੰਘ ਦੋਧੀ ਆਪਣੇ ਪਰਿਵਾਰ ਅਤੇ ਅਨੇਕਾਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਸਦਾ ਲਈ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਆਪ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਕਸ਼ਮੀਰ ਸਿੰਘ ਦੋਧੀ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਵਿਚ ਸ਼ਾਮਿਲ ਕਰਕੇ ਜੀ ਆਇਆਂ ਆਖਿਆ ਅਤੇ ਇਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦੇਣ ਦੀ ਗੱਲ ਆਖੀ। ਆਪਣੇ ਸੰਬੋਧਨ ਵਿਚ ਗਿੱਲ ਨੇ ਕਿਹਾ ਕਿ ਸਰਕਾਰ ਵਲੋਂ ਚਲਾਏ ਗਏ ‘ਮਾਨ ਦੇ ਤੋਹਫੇ’ ਪ੍ਰੋਗਰਾਮ ਤਹਿਤ ਹਲਕੇ ਦੇ ਹਰੇਕ ਪਿੰਡ ਦੇ ਹਰੇਕ ਘਰ ਵਿਚ ਇਹ ਵਰਕਰ ਜਾਣਗੇ ਅਤੇ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਦੱਸ ਕੇ 2027 ਵਿਚ ਦੁਬਾਰਾ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਰਕਾਰ ਬਣਾਉਣ ਦਾ ਸੰਕਲਪ ਲੈਣਗੇ। ਇਸ ਮੌਕੇ ਤਲਬੀਰ ਸਿੰਘ ਗਿੱਲ ਦੇ ਨਾਲ ਬਲਜਿੰਦਰ ਸਿੰਘ ਛੀਨਾ ਸਿਆਸੀ ਸਕੱਤਰ ਗਿੱਲ, ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਕਸ਼ਮੀਰ ਸਿੰਘ ਦੋਧੀ, ਹਰਮੀਤ ਸਿੰਘ, ਗੁਰਮੀਤ ਸਿੰਘ, ਅਜੀਤ ਸਿੰਘ, ਮਨਦੀਪ ਸਿੰਘ, ਸਵਰਨ ਸਿੰਘ, ਭੋਲਾ ਸਿੰਘ ਤੋਂ ਇਲਾਵਾ ਸਰਪੰਚ ਚਰਨਜੀਤ ਸਿੰਘ, ਰੁਪਿੰਦਰ ਸਿੰਘ ਬਲਾਕ ਪ੍ਰਧਾਨ, ਬਲਵਿੰਦਰ ਸਿੰਘ, ਪਰਮਿੰਦਰ ਸਿੰਘ ਉਪਲ, ਜ਼ਸਵੰਤ ਸਿੰਘ ਪੰਨੂੰ ਮੈਂਬਰ ਜਿਲ੍ਹਾ ਪ੍ਰੀਸ਼ਦ , ਯਾਦਵਿੰਦਰ ਸਿੰਘ ਚੇਅਰਮੈਨ, ਰੌਸ਼ਨ ਸਿੱਧੂ ਸੁਪਾਰੀਵਿੰਡ, ਮਨਦੀਪ ਸਿੰਘ ਸੁਪਾਰੀਵਿੰਡ, ਸਮੇਤ ਵੱਡੀ ਗਿਣਤੀ ਵਿਚ ਆਪ ਵਰਕਰ ਹਾਜ਼ਰ ਸਨ।