28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਵੱਖ-ਵੱਖ ਸਕੂਲੀ ਵਿਦਿਆਰਥੀਆਂ ਦੇ ਕਵਿਤਾ, ਕਵੀਸ਼ਰੀ ਤੇ ਭਾਸ਼ਨ ਮੁਕਾਬਲੇ

ਗੱਗੋਮਾਹਲ /ਰਮਦਾਸ, 287 ਸਤੰਬਰ (ਬਲਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਵਾਹਲਾ) ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਚਲਾਈ ਜਾ ਰਹੀ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਸਕੱਤਰ ਧਰਮ ਪ੍ਰਚਾਰ ਕਮੇਟੀ ਦੀ ਰਹਿਨੁਮਾਈ ਹੇਠ ਮਾ: ਅਮਰੀਕ ਸਿੰਘ ਵਿਛੋਆ, ਜਥੇ: ਜੋਧ ਸਿੰਘ ਸਮਰਾ ਸ਼੍ਰੋਮਣੀ ਕਮੇਟੀ ਮੈਬਰਾਂ ਦੇ ਸਹਿਯੋਗ ਤੇ ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ ਦੇ ਉਪਰਾਲੇ ਨਾਲ ਵੱਖ-ਵੱਖ ਸਕੂਲੀ ਵਿਦਿਆਰਥੀਆਂ ਦੇ ਕਵਿਤਾ, ਕਵੀਸ਼ਰੀ ਤੇ ਭਾਸ਼ਣ ਦੇ ਧਾਰਮਿਕ ਮੁਕਾਬਲੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਕਰਵਾਏ ਗਏ ਜਿਸ ਵਿਚ 11 ਸਕੂਲਾਂ ਦੇ 100 ਤੋ ਵੱਧ ਵਿਦਿਆਰਥੀਆਂ ਨੇ ਭਾਗ ਲਿਆ । ਪਹਿਲੇ, ਦੂਸਰੇ ਤੇ ਤੀਸਰੇ ਸਥਾਨ ’ਤੇ ਆਉਣ ਵਾਲੇ ਅਤੇ ਮੁਕਾਬਲੇ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਦੇ ਮੈਨੇਜਰ ਪ੍ਰਗਟ ਸਿੰਘ ਤੇੜਾ , ਹਰਪਾਲ ਸਿੰਘ ਅਜਨਾਲਾ, ਹੈੱਡ ਗ੍ਰੰਥੀ ਗੁਰਦੀਪ ਸਿੰਘ, ਅਕਾਊਂਟਸ ਕਲਰਕ ਸੁਖਜਿੰਦਰ ਸਿੰਘ ਤੇ ਪ੍ਰਚਾਰਕ ਭਾਈ ਬਲਕਾਰ ਸਿੰਘ ਵਲੋਂ ਸਨਮਾਨ ਚਿੰਨ੍ਹ, ਮੈਡਲ ਤੇ ਗੁਰਮਤਿ ਦੀਆਂ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 29-09-2026
ਗੱਗੋਮਾਹਲ /ਰਮਦਾਸ, 287 ਸਤੰਬਰ (ਬਲਵਿੰਦਰ ਸਿੰਘ ਸੰਧੂ, ਜਸਵੰਤ ਸਿੰਘ ਵਾਹਲਾ) ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਚਲਾਈ ਜਾ ਰਹੀ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਸਕੱਤਰ ਧਰਮ ਪ੍ਰਚਾਰ ਕਮੇਟੀ ਦੀ ਰਹਿਨੁਮਾਈ ਹੇਠ ਮਾ: ਅਮਰੀਕ ਸਿੰਘ ਵਿਛੋਆ, ਜਥੇ: ਜੋਧ ਸਿੰਘ ਸਮਰਾ ਸ਼੍ਰੋਮਣੀ ਕਮੇਟੀ ਮੈਬਰਾਂ ਦੇ ਸਹਿਯੋਗ ਤੇ ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ ਦੇ ਉਪਰਾਲੇ ਨਾਲ ਵੱਖ-ਵੱਖ ਸਕੂਲੀ ਵਿਦਿਆਰਥੀਆਂ ਦੇ ਕਵਿਤਾ, ਕਵੀਸ਼ਰੀ ਤੇ ਭਾਸ਼ਣ ਦੇ ਧਾਰਮਿਕ ਮੁਕਾਬਲੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਕਰਵਾਏ ਗਏ ਜਿਸ ਵਿਚ 11 ਸਕੂਲਾਂ ਦੇ 100 ਤੋ ਵੱਧ ਵਿਦਿਆਰਥੀਆਂ ਨੇ ਭਾਗ ਲਿਆ । ਪਹਿਲੇ, ਦੂਸਰੇ ਤੇ ਤੀਸਰੇ ਸਥਾਨ ’ਤੇ ਆਉਣ ਵਾਲੇ ਅਤੇ ਮੁਕਾਬਲੇ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਦੇ ਮੈਨੇਜਰ ਪ੍ਰਗਟ ਸਿੰਘ ਤੇੜਾ , ਹਰਪਾਲ ਸਿੰਘ ਅਜਨਾਲਾ, ਹੈੱਡ ਗ੍ਰੰਥੀ ਗੁਰਦੀਪ ਸਿੰਘ, ਅਕਾਊਂਟਸ ਕਲਰਕ ਸੁਖਜਿੰਦਰ ਸਿੰਘ ਤੇ ਪ੍ਰਚਾਰਕ ਭਾਈ ਬਲਕਾਰ ਸਿੰਘ ਵਲੋਂ ਸਨਮਾਨ ਚਿੰਨ੍ਹ, ਮੈਡਲ ਤੇ ਗੁਰਮਤਿ ਦੀਆਂ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ । ਜੱਜਮੈਂਟ ਦੀ ਭੂਮਿਕਾ ਪ੍ਰਚਾਰਕ ਭਾਈ ਹਿੰਮਤਬੀਰ ਸਿੰਘ ਤੇ ਪ੍ਰਚਾਰਕ ਭਾਈ ਹਰਪਾਲ ਸਿੰਘ ਭੋਲੇਕੇ ਵਲੋਂ ਨਿਭਾਈ ਗਈ । ਇਸ ਮੌਕੇ ਪ੍ਰਚਾਰਕ ਭਾਈ ਸੁਖਰਾਜ ਸਿੰਘ, ਢਾਡੀ ਦਲਜੀਤ ਸਿੰਘ ਵਿਛੋਆ, ਕਵੀਸ਼ਰ ਮਲਕੀਤ ਸਿੰਘ, ਸ਼ਮਸ਼ੇਰ ਸਿੰਘ ਖਤਰਾਏ ਕਲਾਂ, ਤਜਿੰਦਰ ਸਿੰਘ ਸਾਹਪੁਰ, ਗ੍ਰੰਥੀ ਸ਼ਮਸ਼ੇਰ ਸਿੰਘ ਤੋਂ ਇਲਾਵਾ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾਦਾਰ ਤੇ ਵਿਦਿਆਰਥੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸੁਖਜਿੰਦਰ ਸਿੰਘ ਸੁੱਖ ਔਜਲਾ ਨੇ ਵੱਖ-ਵੱਖ ਲੰਗਰ ਕਮੇਟੀਆਂ ਨੂੰ ਸੌਂਪੇ ਟੈਂਕਰ; ਲੰਗਰ ਕਮੇਟੀਆਂ ਨੇ ਕੀਤਾ ਧੰਨਵਾਦ ਅਗਲੀ ਖ਼ਬਰ ਪਿੰਡ ਵਡਾਲਾ ਕਸ਼ਮੀਰ ਸਿੰਘ ਦੋਧੀ ਪਰਿਵਾਰ ਅਤੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ
Ad Position 24