ਸ਼ਹੀਦ ਭਗਤ ਸਿੰਘ ਸਕੂਲ ਲੋਪੋਕੇ ਵਿਖੇ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ
ਚੋਗਾਵਾਂ 28 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਕਸਬਾ ਲੋਪੋਕੇ ਦੇ ਸ਼ਹੀਦ ਭਗਤ ਸਿੰਘ ਮੈਮੋਰੀਅਲ ਸਕੂਲ ਵਿਖੇ ਅੱਜ ਦੇਸ਼ ਦੇ ਮਹਾਨ ਸਪੂਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਸਕੂਲ ਦੇ ਡਾਇਰੈਕਟਰ ਪ੍ਰੀਤਮ ਸਿੰਘ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ।
ਚੋਗਾਵਾਂ 28 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਕਸਬਾ ਲੋਪੋਕੇ ਦੇ ਸ਼ਹੀਦ ਭਗਤ ਸਿੰਘ ਮੈਮੋਰੀਅਲ ਸਕੂਲ ਵਿਖੇ ਅੱਜ ਦੇਸ਼ ਦੇ ਮਹਾਨ ਸਪੂਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਸਕੂਲ ਦੇ ਡਾਇਰੈਕਟਰ ਪ੍ਰੀਤਮ ਸਿੰਘ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਇਸ ਮੁਬਾਰਕ ਦਿਹਾੜੇ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਸਕੂਲ ਦੇ ਡਾਇਰੈਕਟਰ ਪ੍ਰੀਤਮ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ਼ਹੀਦ ਭਗਤ ਸਿੰਘ ਦੇ ਜੀਵਨ, ਉਨ੍ਹਾਂ ਦੇ ਉੱਚੇ ਆਦਰਸ਼ਾਂ ਅਤੇ ਦੇਸ਼ ਭਗਤੀ ਦੀ ਸੋਚ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।