29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਇਤਿਹਾਸਿਕ ਗੁਰਦੁਆਰਾ ਬਾਬੇ ਦੀ ਬੇਰ ਵੈਰੋਕੇ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

ਚੋਗਾਵਾਂ, 28 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਬਾਬੇ ਦੀ ਬੇਰ ਸਾਹਿਬ, ਵੈਰੋਕੇ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੁੰਨਿਆਂ ਦਾ ਪਵਿੱਤਰ ਦਿਹਾੜਾ ਅਤੇ ਸਾਲਾਨਾ ਧਾਰਮਿਕ ਸਮਾਗਮ ਬੜੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮਹਾਨ ਧਾਰਮਿਕ ਸਮਾਗਮ ਵਿਚ ਪਿੰਡ ਲੋਪੋਕੇ ਦੀ ਸਮੂਹ ਸਾਧ ਸੰਗਤ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 29-09-2026
ਚੋਗਾਵਾਂ, 28 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਬਾਬੇ ਦੀ ਬੇਰ ਸਾਹਿਬ, ਵੈਰੋਕੇ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੁੰਨਿਆਂ ਦਾ ਪਵਿੱਤਰ ਦਿਹਾੜਾ ਅਤੇ ਸਾਲਾਨਾ ਧਾਰਮਿਕ ਸਮਾਗਮ ਬੜੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮਹਾਨ ਧਾਰਮਿਕ ਸਮਾਗਮ ਵਿਚ ਪਿੰਡ ਲੋਪੋਕੇ ਦੀ ਸਮੂਹ ਸਾਧ ਸੰਗਤ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।ਸਮਾਗਮ ਦੀ ਸ਼ੁਰੂਆਤ ਮੌਕੇ ਇਲਾਕੇ ਦੀ ਸੁਖ-ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਸੰਪੂਰਨਤਾ ਦੇ ਭੋਗ ਪਾਏ ਗਏ। ਇਸ ਉਪਰੰਤ ਅਲੌਕਿਕ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਢਾਡੀ ਭਾਈ ਮਿਲਖਾ ਸਿੰਘ ਮੌਜੀ ਦੇ ਜਥੇ ਨੇ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।।ਇਸ ਪਵਿੱਤਰ ਅਤੇ ਇਤਿਹਾਸਿਕ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਗੁਰਬਾਣੀ ਦਾ ਜਸ ਸਰਵਣ ਕਰਨ ਲਈ ਵੱਖ-ਵੱਖ ਪਿੰਡਾਂ ਤੋਂ ਇਲਾਵਾ ਲੋਪੋਕੇ ਦੀ ਸਮੂਹ ਸਾਧ ਸੰਗਤ ਨੇ ਬਹੁਤ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ। ਸਮਾਗਮ ਦੌਰਾਨ ਆਉਣ ਵਾਲੀਆਂ ਸਮੂਹ ਸੰਗਤਾਂ ਲਈ ਅਨੇਕਾਂ ਪ੍ਰਕਾਰ ਦੇ ਅਤੁੱਟ ਲੰਗਰ ਵਰਤਾਏ ਗਏ।
Ad Position 22
No active advertisement
ਪਿਛਲੀ ਖ਼ਬਰ ਬਾਬਾ ਮੇਹਰ ਸ਼ਾਹ ਸੋਸ਼ਲ ਐਂਡ ਵੈਲਫੈਅਰ ਟਰੱਸਟ ਵਲੋਂ ਸੱਭਿਆਚਾਰਕ ਪ੍ਰੋਗਰਾਮ ਕਰਾਇਆ ਅਗਲੀ ਖ਼ਬਰ ਲੋਪੋਕੇ ਰੈਲੀ ’ਚ ਉਮੜੇ ਇਕੱਠ ਨੇ ਅਕਾਲੀ ਦਲ ਦੀਆਂ ਲੋਕ-ਪੱਖੀ ਨੀਤੀਆਂ ‘ਤੇ ਲਗਾਈ ਮੋਹਰ : ਸੁਖਬੀਰ ਸਿੰਘ ਬਾਦਲ
Ad Position 24