ਸ੍ਰੀ ਕਲਗੀਧਰ ਪਬਲਿਕ ਸਕੂਲ ਵਿਚ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ
ਬਾਬਾ ਬਕਾਲਾ ਸਾਹਿਬ, 28 ਸਤੰਬਰ (ਰਾਜਨ)-ਸ੍ਰੀ ਕਲਗੀਧਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੁਤਾਲਾ ਵਿਖੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੀ ਦੀ ਸ਼ੁਰੂਆਤ ਦੇਸ਼ ਭਗਤੀ ਦੇ ਗੀਤਾਂ ਨਾਲ ਹੋਈ । ਉਪਰੰਤ ਵਿਦਿਆਰਥੀ ਕਰਨਪ੍ਰੀਤ ਸਿੰਘ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਤੇ ਚਾਨਣਾ ਪਾ ਕੇ ਪ੍ਰੋਗਰਾਮ ਦਾ ਆਗਾਜ਼ ਕੀਤਾ।
ਬਾਬਾ ਬਕਾਲਾ ਸਾਹਿਬ, 28 ਸਤੰਬਰ (ਰਾਜਨ)-ਸ੍ਰੀ ਕਲਗੀਧਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੁਤਾਲਾ ਵਿਖੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੀ ਦੀ ਸ਼ੁਰੂਆਤ ਦੇਸ਼ ਭਗਤੀ ਦੇ ਗੀਤਾਂ ਨਾਲ ਹੋਈ । ਉਪਰੰਤ ਵਿਦਿਆਰਥੀ ਕਰਨਪ੍ਰੀਤ ਸਿੰਘ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਤੇ ਚਾਨਣਾ ਪਾ ਕੇ ਪ੍ਰੋਗਰਾਮ ਦਾ ਆਗਾਜ਼ ਕੀਤਾ। ਸਕੂਲ ਅਧਿਆਪਕ ਸੁਖਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਦੇਸ਼ ਪ੍ਰਤੀ ਪਿਆਰ, ਹਿੰਮਤ ਅਤੇ ਇਮਾਨਦਾਰੀ ਦੇ ਗੁਣ ਅਪਣਾਉਣ ਲਈ ਪ੍ਰੇਰਿਤ ਕਰਦੇ ਹੋਏ ਖੂਬਸੂਰਤ ਅੰਦਾਜ਼ ਵਿਚ ਕਵਿਤਾ ਪੇਸ਼ ਕੀਤੀ । ਸਕੂਲ ਮੈਨੇਜਮੈਂਟ ਅਤੇ ਪ੍ਰਿੰ: ਮਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਸਾਡੇ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਹੈ ।