28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਹਰੇਕ ਵਰਕਰ ਦੀ ਮਿਹਨਤ ਅਤੇ ਸਹਿਯੋਗ ਨਾਲ ਹੀ ਜਥੇਬੰਦੀ ਨੂੰ ਮਜ਼ਬੂਤੀ ਮਿਲਦੀ ਹੈ – ਜੋਧ ਸਿੰਘ ਸਮਰਾ

ਅਜਨਾਲਾ, 28 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਅਜਨਾਲਾ ਤੋਂ ਜੋਧ ਸਿੰਘ ਸਮਰਾ ਨੂੰ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਠੇਕੇਦਾਰ ਵਰਿਆਮ ਸਿੰਘ ਨੰਗਲ ਵਲੋਂ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 29-09-2026
ਅਜਨਾਲਾ, 28 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਅਜਨਾਲਾ ਤੋਂ ਜੋਧ ਸਿੰਘ ਸਮਰਾ ਨੂੰ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਠੇਕੇਦਾਰ ਵਰਿਆਮ ਸਿੰਘ ਨੰਗਲ ਵਲੋਂ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸ. ਸਮਰਾ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਂਡ, ਸੀਨੀਅਰ ਆਗੂਆਂ ਅਤੇ ਹਲਕੇ ਦੇ ਸਮੂਹ ਵਰਕਰਾਂ ਦੇ ਤਹਿ ਦਿਲੋਂ ਧੰਨਵਾਦੀ ਹਨ, ਜਿਨ੍ਹਾਂ ਨੇ ਉਨ੍ਹਾਂ ’ਤੇ ਭਰੋਸਾ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਇਹ ਜ਼ਿੰਮੇਵਾਰੀ ਉਨ੍ਹਾਂ ਲਈ ਸਨਮਾਨ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ । ਉਹ ਹਲਕੇ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਨਾਲ ਲਗਾਤਾਰ ਸੰਪਰਕ ਵਿਚ ਰਹਿ ਕੇ ਲੋਕਾਂ ਦੇ ਮੁੱਦਿਆਂ ਨੂੰ ਉਠਾਉਣ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਹਰੇਕ ਵਰਕਰ ਦੀ ਮਿਹਨਤ ਅਤੇ ਸਹਿਯੋਗ ਨਾਲ ਹੀ ਜਥੇਬੰਦੀ ਨੂੰ ਮਜ਼ਬੂਤੀ ਮਿਲਦੀ ਹੈ। ਇਸ ਮੌਕੇ ਠੇਕੇਦਾਰ ਵਰਿਆਮ ਸਿੰਘ ਨੰਗਲ ਨੇ ਕਿਹਾ ਕਿ ਪਾਰਟੀ ਵਲੋਂ ਜੋਧ ਸਿੰਘ ਸਮਰਾ ਨੂੰ ਅਜਨਾਲਾ ਹਲਕੇ ਤੋਂ ਉਮੀਦਵਾਰ ਐਲਾਨਣਾ ਪਾਰਟੀ ਵਰਕਰਾਂ ਲਈ ਖੁਸ਼ੀ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਜੋਧ ਸਿੰਘ ਸਮਰਾ ਲੰਮੇ ਸਮੇਂ ਤੋਂ ਪਾਰਟੀ ਦੀ ਮਜ਼ਬੂਤੀ ਲਈ ਮਿਹਨਤ ਕਰ ਰਹੇ ਹਨ ਅਤੇ ਪਾਰਟੀ ਵਲੋਂ ਉਨ੍ਹਾਂ ’ਤੇ ਭਰੋਸਾ ਪ੍ਰਗਟਾਉਣਾ ਵਰਕਰਾਂ ਲਈ ਹੌਸਲੇ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਉਹ ਅਤੇ ਸਮੂਹ ਵਰਕਰ ਸ. ਜੋਧ ਸਿੰਘ ਸਮਰਾ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ। ਇਸ ਮੌਕੇ ਇੰਸਪੈਕਟਰ ਗੁਰਦੀਪ ਸਿੰਘ, ਜਗੀਰ ਸਿੰਘ ਪਟਵਾਰੀ, ਗੁਰਦੀਪ ਸਿੰਘ ਅਤੇ ਜਸਪਾਲ ਸਿੰਘ ਅਜਨਾਲਾ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਟੈਂਡਰਡ ਪਬਲਿਕ ਹਾਈ ਸਕੂਲ ਧੂਲਕਾ ਵਿਖੇ ਅਸਰ ਚੈਰੀਟੇਬਲ ਟਰੱਸਟ ਵਲੋਂ ਅੱਖਾਂ ਦਾ ਫ੍ਰੀ ਚੈਕਅਪ ਕੈਂਪ ਅਗਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਕਲਾਸ ਫੋਰ ਇੰਪਲਾਈਜ਼ ਫੈਡਰੇਸ਼ਨ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ
Ad Position 24