ਦਾਣਾ ਮੰਡੀ ਅਜਨਾਲਾ ’ਚ ਬਾਸਮਤੀ ਨੇ ਛੂਹਿਆ 4193 ਰੁਪਏ ਦਾ ਅੰਕੜਾ-ਚੇਅਰਮੈਨ ਰਾਜਵਿੰਦਰ ਸਿੰਘ ਰਾਜੂ
ਅਜਨਾਲਾ, 29 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦਾਣਾ ਮੰਡੀ ਅਜਨਾਲਾ ਵਿਚ ਬਾਸਮਤੀ ਦੀਆਂ ਅਗੇਤੀਆਂ ਕਿਸਮਾਂ ਦੀ ਖੁੱਲ੍ਹੀ ਬੋਲੀ ਰਾਹੀਂ ਖ਼ਰੀਦ ਦਾ ਦੌਰ ਲਗਾਤਾਰ ਜਾਰੀ ਹੈ। ਅੱਜ ਖੁੱਲ੍ਹੀ ਬੋਲੀ ਰਾਹੀਂ ਬਾਸਮਤੀ ਦਾ ਵੱਧ ਤੋਂ ਵੱਧ ਭਾਅ 4193 ਰੁਪਏ ਪ੍ਰਤੀ ਕੁਇੰਟਲ ਲੱਗਣ ਨਾਲ ਕਿਸਾਨਾਂ ਵਿਚ ਖ਼ੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ।
ਅਜਨਾਲਾ, 29 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦਾਣਾ ਮੰਡੀ ਅਜਨਾਲਾ ਵਿਚ ਬਾਸਮਤੀ ਦੀਆਂ ਅਗੇਤੀਆਂ ਕਿਸਮਾਂ ਦੀ ਖੁੱਲ੍ਹੀ ਬੋਲੀ ਰਾਹੀਂ ਖ਼ਰੀਦ ਦਾ ਦੌਰ ਲਗਾਤਾਰ ਜਾਰੀ ਹੈ। ਅੱਜ ਖੁੱਲ੍ਹੀ ਬੋਲੀ ਰਾਹੀਂ ਬਾਸਮਤੀ ਦਾ ਵੱਧ ਤੋਂ ਵੱਧ ਭਾਅ 4193 ਰੁਪਏ ਪ੍ਰਤੀ ਕੁਇੰਟਲ ਲੱਗਣ ਨਾਲ ਕਿਸਾਨਾਂ ਵਿਚ ਖ਼ੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ। ਮੰਡੀ ਵਿਚ ਫ਼ਸਲ ਲੈ ਕੇ ਪਹੁੰਚੇ ਕਿਸਾਨਾਂ ਨੇ ਵਧੀਆ ਭਾਅ ਮਿਲਣ ’ਤੇ ਸੰਤੁਸ਼ਟੀ ਜ਼ਾਹਿਰ ਕੀਤੀ। ਮਾਰਕੀਟ ਕਮੇਟੀ ਅਜਨਾਲਾ ਦੇ ਚੇਅਰਮੈਨ ਸਰਪੰਚ ਰਾਜਵਿੰਦਰ ਸਿੰਘ ਰਾਜੂ ਪੰਜਗਰਾਈਆਂ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੰਡੀ ਵਿਚ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਨੂੰ ਸੁਚਾਰੂ ਢੰਗ ਨਾਲ ਯਕੀਨੀ ਬਣਾਇਆ ਜਾ ਰਿਹਾ ਹੈ। ਚੇਅਰਮੈਨ ਰਾਜਵਿੰਦਰ ਸਿੰਘ ਰਾਜੂ ਨੇ ਅੱਗੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਉਂਦੇ ਕੁੱਝ ਦਿਨਾਂ ਅੰਦਰ ਪਰਮਲ ਦੀ ਸਰਕਾਰੀ ਖ਼ਰੀਦ ਵੀ ਸ਼ੁਰੂ ਕਰਵਾਈ ਜਾਵੇਗੀ । ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੀ ਫ਼ਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀ ਵਿਚ ਲੈ ਕੇ ਆਉਣ । ਇਸ ਮੌਕੇ ਆੜ੍ਹਤੀ ਯੂਨੀਅਨ ਅਜਨਾਲਾ ਦੇ ਪ੍ਰਧਾਨ ਸਤਬੀਰ ਸਿੰਘ ਸੰਧੂ, ਸੀਨੀਅਰ ਆੜ੍ਹਤੀ ਮਨਜੀਤ ਸਿੰਘ ਬਾਠ, ਨਿਰਮਲਜੀਤ ਸਿੰਘ ਸੰਧੂ ਅਤੇ ਪ੍ਰਾਈਵੇਟ ਖ਼ਰੀਦਦਾਰ ਸੰਨੀ ਕੁੰਦਰਾ ਤੇ ਹੋਰ ਹਾਜ਼ਰ ਸਨ।