ਬੀਬੀ ਨਰਿੰਦਰ ਕੌਰ ਕਲਸੀ ਪਾਰਟੀ ਆਗੂਆਂ ਸਮੇਤ ਗੁਰਦੁਆਰਾ ਸਮਾਧ ਬਾਬਾ ਬੁੱਢਾ ਜੀ ਵਿਖੇ ਨਤਮਸਤਕ ਹੋਣ ਲਈ ਹੋਏ ਰਵਾਨਾ
ਅਜਨਾਲਾ, ਗੱਗੋਮਾਹਲ, 29 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਬ੍ਰਹਮ ਗਿਆਨੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ (ਚੌਥ ਸਰਾਧਾਂ) ਮੌਕੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਨਤਮਸਤਕ ਹੋਣ ਲਈ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਅਜਨਾਲਾ ਤੋਂ ਉਮੀਦਵਾਰ ਦਲਜੀਤ ਸਿੰਘ ਕਲਸੀ ਦੀ ਧਰਮਪਤਨੀ ਬੀਬੀ ਨਰਿੰਦਰ ਕੌਰ ਕਲਸੀ ਆਪਣੇ ਸਮਰਥਕਾਂ ਸਮੇਤ ਅਜਨਾਲਾ ਤੋਂ ਰਵਾਨਾ ਹੋਏ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਨਰਿੰਦਰ ਕੌਰ ਕਲਸੀ ਨੇ ਕਿਹਾ ਕਿ ਬਾਬਾ ਬੁੱਢਾ ਸਾਹਿਬ ਜੀ ਦੇ ਪਾਵਨ ਅਸਥਾਨ ’ਤੇ ਨਤਮਸਤਕ ਹੋਣਾ ਅਤੇ ਗੁਰੂ ਘਰ ਦੀ ਸੇਵਾ ਕਰਨਾ ਉਨ੍ਹਾਂ ਲਈ ਵੱਡੇ ਸੁਭਾਗ ਦੀ ਗੱਲ ਹੈ।
ਅਜਨਾਲਾ, ਗੱਗੋਮਾਹਲ, 29 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਬ੍ਰਹਮ ਗਿਆਨੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ (ਚੌਥ ਸਰਾਧਾਂ) ਮੌਕੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਨਤਮਸਤਕ ਹੋਣ ਲਈ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਅਜਨਾਲਾ ਤੋਂ ਉਮੀਦਵਾਰ ਦਲਜੀਤ ਸਿੰਘ ਕਲਸੀ ਦੀ ਧਰਮਪਤਨੀ ਬੀਬੀ ਨਰਿੰਦਰ ਕੌਰ ਕਲਸੀ ਆਪਣੇ ਸਮਰਥਕਾਂ ਸਮੇਤ ਅਜਨਾਲਾ ਤੋਂ ਰਵਾਨਾ ਹੋਏ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਨਰਿੰਦਰ ਕੌਰ ਕਲਸੀ ਨੇ ਕਿਹਾ ਕਿ ਬਾਬਾ ਬੁੱਢਾ ਸਾਹਿਬ ਜੀ ਦੇ ਪਾਵਨ ਅਸਥਾਨ ’ਤੇ ਨਤਮਸਤਕ ਹੋਣਾ ਅਤੇ ਗੁਰੂ ਘਰ ਦੀ ਸੇਵਾ ਕਰਨਾ ਉਨ੍ਹਾਂ ਲਈ ਵੱਡੇ ਸੁਭਾਗ ਦੀ ਗੱਲ ਹੈ। ਇਸ ਦੌਰਾਨ ਬੀਬੀ ਨਰਿੰਦਰ ਕੌਰ ਕਲਸੀ ਵਲੋਂ ਆਪਣੀ ਕਮਾਈ ਵਿਚੋਂ ਦਸਵੰਧ ਕੱਢਦਿਆਂ ਜੋੜ ਮੇਲੇ ਮੌਕੇ ਲੱਗੇ ਵੱਖ-ਵੱਖ ਲੰਗਰਾਂ ਵਿਚ ਜਾ ਕੇ ਸੇਵਾ ਵੀ ਕੀਤੀ । ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਭਾਈ ਕਾਬਲ ਸਿੰਘ ਸ਼ਾਹਪੁਰ, ਧਰਮਿੰਦਰ ਸਿੰਘ ਸਨੀ ਕਲਸੀ, ਸਕੱਤਰ ਸਿੰਘ , ਹਰਵਿੰਦਰ ਸਿੰਘ ਦਿਆਲਪੁਰਾ, ਗੁਰਵਿੰਦਰ ਸਿੰਘ, ਹਰਦੀਪ ਸਿੰਘ ਫ਼ੌਜੀ ਰਮਦਾਸ, ਸੁਖਮਨਪ੍ਰੀਤ ਸਿੰਘ, ਰਾਜਬੀਰ ਸਿੰਘ, ਗੁਰਵਿੰਦਰ ਸਿੰਘ ਝੰਡੇਰ ਅਤੇ ਕਮਲ ਸਮਰਾ ਸਮੇਤ ਹੋਰ ਹਾਜ਼ਰ ਸਨ।