30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਖਾਲਸਾ ਅਕੈਡਮੀ ਵਿਖੇ ਸੀ.ਬੀ.ਐੱਸ.ਈ. (ਲੜਕੀਆਂ) ਨੈਸ਼ਨਲ ਹਾਕੀ ਚੈਂਪੀਅਨਸ਼ਿਪ-2026 ਦਾ ਆਗਾਜ਼

ਚੌਕ ਮਹਿਤਾ, 30 ਸਤੰਬਰ (ਜਗਦੀਸ਼ ਸਿੰਘ ਬਮਰਾਹ)- ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਦੀ ਸੁਯੋਗ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ‘ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ’ , ਮਹਿਤਾ ਚੌਂਕ ਵਿਖੇ ਸੀ. ਬੀ.

Ad Position 21
No active advertisement
ਅਜੀਤ ਡੈਸਕ 01-10-2026
ਚੌਕ ਮਹਿਤਾ, 30 ਸਤੰਬਰ (ਜਗਦੀਸ਼ ਸਿੰਘ ਬਮਰਾਹ)- ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਦੀ ਸੁਯੋਗ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ‘ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ’ , ਮਹਿਤਾ ਚੌਂਕ ਵਿਖੇ ਸੀ.ਬੀ.ਐੱਸ.ਈ.( ਲੜਕੀਆਂ) ਨੈਸ਼ਨਲ ਹਾਕੀ ਚੈਂਪੀਅਨਸ਼ਿਪ-2026 ਦਾ ਆਗਾਜ਼ ਹੋ ਗਿਆ ਹੈ। ਇਸ ਚੈਂਪੀਅਨਸ਼ਿਪ ਵਿਚ ਵੱਖ-ਵੱਖ ਰਾਜਾਂ ਤੋਂ ਕੁੱਲ 21 ਸਕੂਲਾਂ ਦੀਆਂ ਲੜਕੀਆਂ ਦੀਆਂ ਹਾਕੀ ਟੀਮਾਂ ਭਾਗ ਲੈ ਰਹੀਆਂ ਹਨ। ਚੈਂਪੀਅਨਸ਼ਿਪ ਵਿਚ ਸ਼ਾਮਿਲ ਹੋਣ ਲਈ ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਹਾਕੀ ਕੋਚ ਸਾਹਿਬਾਨ, ਅਧਿਆਪਕਾਂ ਅਤੇ ਖਿਡਾਰੀਆਂ ਦਾ ਖਾਲਸਾ ਅਕੈਡਮੀ ਵਿਖੇ ਪਹੁੰਚਣ ’ਤੇ ਡਾਇਰੈਕਟਰ/ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਸ਼ਰਮਾ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਹ ਹਾਕੀ ਮੁਕਾਬਲੇ 1 ਤੋਂ 7 ਅਕਤੂਬਰ 2026 ਤੱਕ ਖਾਲਸਾ ਅਕੈਡਮੀ, ਮਹਿਤਾ ਚੌਂਕ ਦੀ ਗਰਾਊਂਡ ਵਿਖੇ ਕਰਵਾਏ ਜਾਣਗੇ। ਇਸ ਮੌਕੇ ’ਤੇ ਡਾ. ਜਤਿੰਦਰ ਕੁਮਾਰ ਸ਼ਰਮਾ ਅਤੇ ਪ੍ਰਿੰ: ਗੁਰਦੀਪ ਸਿੰਘ ਜਲਾਲ ਉਸਮਾ ਨੇ ਕਿਹਾ ਕਿ ਖਾਲਸਾ ਅਕੈਡਮੀ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਹਾਕੀ ਕੋਚ, ਅਧਿਆਪਕ ਅਤੇ ਵਿਦਿਆਰਥੀ ਇਸ ਨੈਸ਼ਨਲ ਪੱਧਰੀ ਚੈਂਪੀਅਨਸ਼ਿਪ ਵਿਚ ਭਾਗ ਲੈਣ ਲਈ ਅਕੈਡਮੀ ਦੀ ਗਰਾਊਂਡ ਵਿਖੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਚੈਂਪੀਅਨਸ਼ਿਪ ਦੇ ਆਗਾਜ਼ ਤੋਂ ਲੈ ਕੇ 7 ਅਕਤੂਬਰ 2026 ਨੂੰ ਇਸ ਦੀ ਸੰਪੂਰਨਤਾ ਤੱਕ ਇੱਥੇ ਪਹੁੰਚਣ ਵਾਲੇ ਖਿਡਾਰੀਆਂ ਅਤੇ ਅਧਿਆਪਕਾਂ ਦੀ ਸੁਵਿਧਾ ਅਤੇ ਸਹੂਲਤ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ। ਇਸ ਮੌਕੇ ’ਤੇ ਉਨ੍ਹਾਂ ਨੇ ਖਾਲਸਾ ਅਕੈਡਮੀ, ਮਹਿਤਾ ਚੌਂਕ ਦੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਖੁੱਲ੍ਹਾ ਸੱਦਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਵਿਆਹ ਪੁਰਬ ਨੂੰ ਸਮਰਪਿਤ 12ਵਾਂ ਵਿਸ਼ਾਲ ਨਗਰ ਕੀਰਤਨ 4 ਨੂੰ –ਜਥੇ: ਜਲਾਲ ਉਸਮਾ ਤਿਆਰੀਆਂ ਸੰਬੰਧੀ ਅਹਿਮ ਇਕੱਤਰਤਾ ਅਗਲੀ ਖ਼ਬਰ ਬਾਬਾ ਭਾਈ ਸਾਲ੍ਹੋ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਕਰਾਇਆ
Ad Position 24