30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸਿਡਾਨਾ ਨਰਸਿੰਗ ਕਾਲਜ ਦੇ ਬੀ.ਐੱਸ.ਸੀ. ਨਰਸਿੰਗ ਸਮੈਸਟਰ ਪਹਿਲੇ ਦੇ ਸ਼ਾਨਦਾਰ ਨਤੀਜੇ

ਰਾਮ ਤੀਰਥ, 30 ਸਤੰਬਰ (ਧਰਵਿੰਦਰ ਸਿੰਘ ਔਲਖ) ਸਿਡਾਨਾ ਨਰਸਿੰਗ ਕਾਲਜ, ਅੰਮ੍ਰਿਤਸਰ ਦੇ ਬੀ. ਐੱਸ.

Ad Position 21
No active advertisement
ਅਜੀਤ ਡੈਸਕ 01-10-2026
ਰਾਮ ਤੀਰਥ, 30 ਸਤੰਬਰ (ਧਰਵਿੰਦਰ ਸਿੰਘ ਔਲਖ) ਸਿਡਾਨਾ ਨਰਸਿੰਗ ਕਾਲਜ, ਅੰਮ੍ਰਿਤਸਰ ਦੇ ਬੀ.ਐੱਸ.ਸੀ. ਨਰਸਿੰਗ ਸਮੈਸਟਰ ਪਹਿਲੇ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਹਾਸਲ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਸਿਡਾਨਾ ਇੰਸਟੀਚਿਊਟਸ ਦੇ ਡਾਇਰੈਕਟਰ ਡਾ. ਜੀਵਨ ਜੋਤੀ ਸਿਡਾਨਾ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਸ਼ਾਨਦਾਰ ਕਾਰਗੁਜ਼ਾਰੀ ਕਾਲਜ ਲਈ ਮਾਣ ਵਾਲੀ ਗੱਲ ਹੈ। ਸਿਡਾਨਾ ਨਰਸਿੰਗ ਕਾਲਜ ਦੀ ਪ੍ਰਿੰ: ਜਸਵਿੰਦਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਉਨ੍ਹਾਂ ਦੀ ਸ਼ਾਨਦਾਰ ਵਿੱਦਿਅਕ ਯਾਤਰਾ ਦੀ ਸ਼ੁਰੂਆਤ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਪੂਰੀ ਮਿਹਨਤ, ਲਗਨ ਅਤੇ ਇਕਾਗਰਤਾ ਨਾਲ ਆਪਣੇ ਟੀਚਿਆਂ ਵੱਲ ਵਧਣ ਅਤੇ ਪਰਿਵਾਰ, ਕਾਲਜ ਅਤੇ ਸਮਾਜ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅਮਨਦੀਪ ਕੌਰ, ਪਲਕ ਅਤੇ ਸਿਡਾਨਾ ਨਰਸਿੰਗ ਕਾਲਜ ਦਾ ਸਮੂਹ ਸਟਾਫ ਹਾਜ਼ਰ ਸੀ। ਕਾਲਜ ਪ੍ਰਬੰਧਕਾਂ ਵਲੋਂ ਸਾਰੇ ਸਫਲ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। 30 ਏਐਸਆਰ16
Ad Position 22
No active advertisement
ਪਿਛਲੀ ਖ਼ਬਰ ਰਾਮਲੀਲ੍ਹਾ ਕਲੱਬ ਦੇ ਸਰਪ੍ਰਸਤ ਸਾਬਕਾ ਸਰਪੰਚ ਮੁਖਤਾਰ ਸਿੰਘ ਛੀਨਾ ਦਾ ਦਿਹਾਂਤ ਅਗਲੀ ਖ਼ਬਰ ਪ੍ਰਿੰਸੀਪਲ ਤੇ ਸਟਾਫ਼ ਦੀ ਮਿਹਨਤ ਸਦਕਾ ਨਤੀਜਾ ਆਉਂਦਾ 100 ਫੀਸਦੀ : ਚੇਅਰਮੈਨ ਡਾ. ਆਨ
Ad Position 24