02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਪਿੰਡ ਕਾਲੇਕੇ ਵਿਖੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਨਵੀਂ ਇਕਾਈ ਦਾ ਹੋਇਆ ਵਿਸਥਾਰ

ਬਾਬਾ ਬਕਾਲਾ ਸਾਹਿਬ, 1 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੋਂ ਥੋੜ੍ਹੀ ਦੂਰ ਪਿੰਡ ਕਾਲੇਕੇ ਵਿਖੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਇਕ ਜ਼ਰੂਰੀ ਮੀਟਿੰਗ ਓਮਰਾਜ ਸਿੰਘ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿਚ ਜ਼ਿਲ੍ਹਾ ਜਨਰਲ ਸਕੱਤਰ ਜੋਗਿੰਦਰ ਸਿੰਘ ਬਦੇਸ਼ਾ ਧਿਆਨਪੁਰ, ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਬੁੱਟਰ, ਸੀਨੀਅਰ ਮੀਤ ਪ੍ਰਧਾਨ ਲਾਲਦੀਨ, ਜ਼ਿਲ੍ਹਾ ਪ੍ਰੈਸ ਸਕੱਤਰ ਸੁਖਵਿੰਦਰ ਸਿੰਘ ਚਾਹਲ ਉਚੇਚੇ ਤੌਰ ’ਤੇ ਪਹੁੰਚੇ ।

Ad Position 21
No active advertisement
ਅਜੀਤ ਡੈਸਕ 02-10-2026
ਬਾਬਾ ਬਕਾਲਾ ਸਾਹਿਬ, 1 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੋਂ ਥੋੜ੍ਹੀ ਦੂਰ ਪਿੰਡ ਕਾਲੇਕੇ ਵਿਖੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਇਕ ਜ਼ਰੂਰੀ ਮੀਟਿੰਗ ਓਮਰਾਜ ਸਿੰਘ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿਚ ਜ਼ਿਲ੍ਹਾ ਜਨਰਲ ਸਕੱਤਰ ਜੋਗਿੰਦਰ ਸਿੰਘ ਬਦੇਸ਼ਾ ਧਿਆਨਪੁਰ, ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਬੁੱਟਰ, ਸੀਨੀਅਰ ਮੀਤ ਪ੍ਰਧਾਨ ਲਾਲਦੀਨ, ਜ਼ਿਲ੍ਹਾ ਪ੍ਰੈਸ ਸਕੱਤਰ ਸੁਖਵਿੰਦਰ ਸਿੰਘ ਚਾਹਲ ਉਚੇਚੇ ਤੌਰ ’ਤੇ ਪਹੁੰਚੇ । ਇਸ ਮੌਕੇ ਪ੍ਰਧਾਨ ਓਮਰਾਜ ਸਿੰਘ ਧਰਦਿਓ ਨੇ ਕਿਹਾ ਕੇ ਪਿਛਲੇ ਦਿਨੀ ਜਸਵੰਤ ਸਿੰਘ ਚਾਹਲ ਨੂੰ ਪਿੰਡ ਕਾਲੇਕੇ ਦੀ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ ਅਤੇ ਬਾਕੀ ਕਮੇਟੀ ਦਾ ਵਿਸਥਾਰ ਕਰਨ ਦੇ ਸਾਰੇ ਅਧਿਕਾਰ ਦਿੱਤੇ ਗਏ ਸਨ, ਅੱਜ ਉਨ੍ਹਾਂ ਵਲੋਂ ਕਮੇਟੀ ਦਾ ਵਿਸਥਾਰ ਕਰ ਦਿੱਤਾ ਗਿਆ ਹੈ, ਜਿਸ ਅਨੁਸਾਰ ਜ਼ਿਲ੍ਹਾ ਕਮੇਟੀ ਮੈਂਬਰ ਸ: ਗੁਰਚਰਨ ਸਿੰਘ ਰਾਣਾ ਸਰਪੰਚ ਕਾਲੇਕੇ, ਸਰਪ੍ਰਸਤ ਸਾਬਕਾ ਚੇਅਰਮੈਨ ਮੁਖਤਾਰ ਸਿੰਘ ਕੈਨੇਡਾ , ਪ੍ਰਧਾਨ ਜਸਵੰਤ ਸਿੰਘ ਚਾਹਲ ਕਾਲੇਕੇ, ਸੀਨੀਅਰ ਮੀਤ ਪ੍ਰਧਾਨ ਮਲਕੀਤ ਸਿੰਘ, ਸੀਨੀਅਰ ਮੀਤ ਪ੍ਰਧਾਨ, ਸ਼ਮਸ਼ੇਰ ਸਿੰਘ ਸ਼ੇਰਾ ਚਾਹਲ, ਜਨਰਲ ਸਕੱਤਰ ਕੋਮਲਪ੍ਰੀਤ ਸਿੰਘ ਚਾਹਲ ਆੜ੍ਹਤੀਆ, ਮੀਤ ਪ੍ਰਧਾਨ ਨਿਰਮਲ ਸਿੰਘ ਪੰਨੂ, ਮੀਤ ਪ੍ਰਧਾਨ ਲਖਵਿੰਦਰ ਸਿੰਘ ਬਾਬਾ, ਕੈਸ਼ੀਅਰ ਸੁਖਦੇਵ ਸਿੰਘ ਸਾਬਕਾ ਇੰਸਪੈਕਟਰ ਐੱਸ.ਜੀ.ਪੀ.ਸੀ., ਚਰਨਜੀਤ ਸਿੰਘ ਰਾਣਾ ਸਕੱਤਰ, ਬਲਜੀਤ ਸਿੰਘ ਮੈਂਬਰ ਪੰਚਾਇਤ ਸਕੱਤਰ, ਜਥੇਬੰਦਕ ਸਕੱਤਰ ਸੁਖਦੇਵ ਸਿੰਘ ਫੌਜੀ, ਪ੍ਰੈਸ ਸਕੱਤਰ ਗੁਲਾਮ ਮੁਹੰਮਦ, ਵਾਇਸ ਪ੍ਰੈਸ ਸਕੱਤਰ ਗੁਰਮੁੱਖ ਸਿੰਘ ਤੋਂ ਇਲਾਵਾ ਇਕਾਈ ਮੈਂਬਰ ਲੱਖਾ ਸਿੰਘ, ਡਾ: ਸਰਬਜੀਤ ਸਿੰਘ ਸੈਕਟਰੀ, ਬਲਵੀਰ ਸਿੰਘ ਜਸਪਾਲ, ਗੁਰਦੀਪ ਸਿੰਘ ਦੋਧੀ ਬਿਜਲੀ ਬੋਰਡ, ਗੁਰਜੀਤ ਸਿੰਘ ਜੀਤਾ ,ਮਨਿੰਦਰ ਸਿੰਘ ਟੇਲਰ, ਗੁਰਦੀਪ ਸਿੰਘ ਪੱਪੂ ਪੰਨੂੰ ਮੈਂਬਰ ਪੰਚਾਇਤ, ਬਾਬਾ ਕਰਮ ਸਿੰਘ ਐੱਸ. ਜੀ. ਪੀ. ਸੀ., ਬਾਬਾ ਹਰਜੀਤ ਸਿੰਘ, ਸਰਬਜੀਤ ਸਿੰਘ ਕਾਲਾ,ਸੁਖਬੀਰ ਸਿੰਘ, ਸੁਖਵਿੰਦਰ ਸਿੰਘ ਸੇਠੀ ਹਾਜ਼ਰ ਸਨ । ਸਾਰੇ ਕਮੇਟੀ ਮੈਂਬਰਾਂ ਨੂੰ ਪ੍ਰਧਾਨ ਉਮਰਾਜ ਸਿੰਘ ਧਰਦਿਉ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਗਹਿਰੀ ਮੰਡੀ ਵਿਚ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਝੋਨੇ ਦੀ ਸਰਕਾਰੀ ਖਰੀਦ ਕਰਵਾਈ ਸ਼ੁਰੂ ਅਗਲੀ ਖ਼ਬਰ ਗਲੋਬਲ ਗਰੁੱਪ ਆਫ਼ ਇੰਸਟੀਚਿਊਟਸ ਦੇ ਵਿਦਿਆਰਥੀਆਂ ਨੇ ਨੈਕਸਸ ਮਾਲ ਦਾ ਕੀਤਾ ਵਿਦਿਅਕ ਦੌਰਾ
Ad Position 24