02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਜੰਡਿਆਲਾ ਗੁਰੂ ਦੇ ਖਾਲੀ ਪਲਾਟ ’ਚੋਂ 30 ਸਾਲਾ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ

ਜੰਡਿਆਲਾ ਗੁਰੂ, 1 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਜੰਡਿਆਲਾ ਗੁਰੂ ਸ਼ਹਿਰ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਖਾਲੀ ਪਲਾਟ ਵਿਚੋਂ ਕਰੀਬ 30 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਮ੍ਰਿਤਕ ਦੀ ਪਛਾਣ ਮੌਕੇ ’ਤੇ ਮਿਲੇ ਦਸਤਾਵੇਜ਼ਾਂ ਦੇ ਆਧਾਰ ’ਤੇ ਜੋਬਨਦੀਪ ਸਿੰਘ ਵਾਸੀ ਤਰਸਿੱਕਾ ਵਜੋਂ ਦੱਸੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 02-10-2026
ਜੰਡਿਆਲਾ ਗੁਰੂ, 1 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਜੰਡਿਆਲਾ ਗੁਰੂ ਸ਼ਹਿਰ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਖਾਲੀ ਪਲਾਟ ਵਿਚੋਂ ਕਰੀਬ 30 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਮ੍ਰਿਤਕ ਦੀ ਪਛਾਣ ਮੌਕੇ ’ਤੇ ਮਿਲੇ ਦਸਤਾਵੇਜ਼ਾਂ ਦੇ ਆਧਾਰ ’ਤੇ ਜੋਬਨਦੀਪ ਸਿੰਘ ਵਾਸੀ ਤਰਸਿੱਕਾ ਵਜੋਂ ਦੱਸੀ ਜਾ ਰਹੀ ਹੈ। ਲਾਸ਼ ਦੇ ਸਿਰ ’ਤੇ ਗਹਿਰੀ ਸੱਟ ਦੇ ਨਿਸ਼ਾਨ ਵੀ ਮਿਲੇ ਹਨ । ਘਟਨਾ ਦੀ ਸੂਚਨਾ ਮਿਲਣ ’ਤੇ ਜੰਡਿਆਲਾ ਗੁਰੂ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਮ੍ਰਿਤਕ ਦੇ ਪਰਿਵਾਰ ਦੀ ਪਛਾਣ ਕਰਕੇ ਉਨ੍ਹਾਂ ਨੂੰ ਸੂਚਿਤ ਕੀਤਾ ਗਿਆ। ਪੁਲਿਸ ਵਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਨੌਜਵਾਨ ਦੀ ਮੌਤ ਕਿਸ ਹਾਲਾਤ ਵਿਚ ਹੋਈ। ਮੁੱਢਲੀ ਜਾਂਚ ਦੌਰਾਨ ਸਿਰ ’ਤੇ ਸੱਟ ਦੇ ਨਿਸ਼ਾਨ ਹੋਣ ਕਾਰਨ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ । ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਲਾਕੇ ਵਿਚ ਰਾਤ ਸਮੇਂ ਗਸ਼ਤ ਵਧਾਉਣ ਅਤੇ ਸੁਰੱਖਿਆ ਪ੍ਰਬੰਧ ਸਖ਼ਤ ਕਰਨ ਦੀ ਮੰਗ ਕੀਤੀ ਹੈ। 01 ਏਐਸਆਰ28
Ad Position 22
No active advertisement
ਪਿਛਲੀ ਖ਼ਬਰ ਵਡਾਲਾ ਭਿੱਟੇਵੱਡ ਵਿਖੇ ਸਾਲਾਨਾ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਮਨਾਇਆ ਅਗਲੀ ਖ਼ਬਰ ਨੰਗਲ ਵੰਝਾਂਵਾਲਾ ਵਿਖੇ ਨੌਜਵਾਨ ਦੀ ਭੇਦਭਰੇ ਹਾਲਾਤ ਵਿਚ ਹੋਈ ਮੌਤ
Ad Position 24