ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਜੀ. ਆਰ. ਪੀ. ਨੇ ਚਲਾਈ ਤਲਾਸ਼ੀ ਮੁਹਿੰਮ
ਅੰਮ੍ਰਿਤਸਰ, 2 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਸਪੈਸ਼ਲ ਡੀ. ਜੀ.
ਅੰਮ੍ਰਿਤਸਰ, 2 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਸਪੈਸ਼ਲ ਡੀ. ਜੀ. ਪੀ. ਰੇਲਵੇ ਪੰਜਾਬ ਸ੍ਰੀਮਤੀ ਸ਼ਸ਼ੀ ਪ੍ਰਭਾ ਦਿਵੇਦੀ ਦੇ ਨਿਰਦੇਸ਼ਾਂ ’ਤੇ ਜੀ. ਆਰ. ਪੀ. ਅੰਮ੍ਰਿਤਸਰ ਵਲੋਂ ਅੱਜ ਰੇਲਵੇ ਸਟੇਸ਼ਨ ‘ਤੇ ਥਾਣਾ ਮੁਖੀ ਐੱਸ. ਐੱਚ. ਓ. ਸ਼ਾਮ ਸੁੰਦਰ ਸ਼ਰਮਾ ਦੀ ਅਗਵਾਈ ’ਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਉਨ੍ਹਾਂ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਮਜਬੂਤ ਕਰਨ ਲਈ ਰੇਲਵੇ ਸਟੇਸ਼ਨ ’ਤੇ ਲੱਗੇ ਹੋਏ ਸੀ. ਸੀ. ਟੀ. ਵੀ. ਕੈਮਰਿਆਂ, ਰੇਲਗੱਡੀਆਂ, ਸੁਰੱਖਿਆ ਗੇਟਾਂ, ਪਾਰਕਿੰਗ, ਉਡੀਕ ਘਰ ਅਤੇ ਯਾਤਰੀਆਂ ਦਾ ਸਾਮਾਨ ਚੈੱਕ ਕਰਨ ਲਈ ਲੱਗੀ ਹੋਈ ਐਕਸਰੇ ਮਸ਼ੀਨ ਦਾ ਵੀ ਜਾਇਜ਼ਾ ਲਿਆ ਅਤੇ ਕਰਮਚਾਰੀਆਂ ਨਾਲ ਸੁਰੱਖਿਆ ਸੰਬੰਧੀ ਪ੍ਰਭਾਵਸ਼ੀਲਤਾ ਨਾਲ ਡਿਊਟੀ ਕਰਨ ਸੰਬੰਧੀ ਗੱਲਬਾਤ ਕੀਤੀ। ਥਾਣਾ ਮੁਖੀ ਐੱਸ. ਐੱਚ. ਓ. ਸ਼ਾਮ ਸੁੰਦਰ ਸ਼ਰਮਾ ਨੇ ਦੱਸਿਆ ਕਿ ਯਾਤਰੀਆਂ ਦੇ ਜਾਨ ਮਾਲ ਦੀ ਸੁਰੱਖਿਆ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਯਾਤਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਸ ਪਾਸ ਕਿਸੇ ਸ਼ੱਕੀ ਵਸਤੂ ਦਿਖਾਈ ਦੇਣ ਜਾਂ ਕਿਸੇ ਮੁਸ਼ਕਲ ਦੀ ਸਥਿਤੀ ’ਚ ਪੁਲਿਸ ਨਾਲ ਤੁਰੰਤ ਸੰਪਰਕ ਕਰਨ ਤਾਂ ਜੋ ਸਮੇਂ ਸਿਰ ਪ੍ਰਭਾਵਸ਼ਾਲੀ ਕਦਮ ਚੁੱਕ ਕੇ ਸਥਿਤੀ ਤੇ ਤੁਰੰਤ ਕਾਬੂ ਪਾਇਆ ਜਾ ਸਕੇ।