03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਭਾਰਤੀ ਜਨਤਾ ਪਾਰਟੀ ਨੇ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਵਸ ਨੂੰ ਸਵੱਛਤਾ ਦਿਵਸ ਵਜੋਂ ਮਨਾਇਆ

ਅੰਮ੍ਰਿਤਸਰ, 2 ਅਕਤੂਬਰ (ਹਰਮਿੰਦਰ ਸਿੰਘ)- ਰਾਸ਼ਟਰਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਲਾਲ ਬਹਾਦਰ ਸ਼ਾਸਤਰੀ ਦੀ ਜਨਮ ਦਿਵਸ ਮੌਕੇ ’ਤੇ ਭਾਰਤੀ ਜਨਤਾ ਪਾਰਟੀ ਸਵੱਛਤਾ ਦਿਵਸ ਵਜੋਂ ਮਨਾਇਆ ਗਿਆ। ਇਸ ਦਿਨ ਅੰਮ੍ਰਿਤਸਰ ਦੇ ਵੱਖ ਵੱਖ ਮੰਡਲਾਂ ਵਿਚ ਸੜਕਾਂ , ਗਲੀਆਂ, ਬਾਜ਼ਾਰਾਂ ’ਚ ਪਾਰਟੀ ਵਰਕਰਾਂ ਵਲੋਂ ਸਫਾਈ ਕੀਤੀ।

Ad Position 21
No active advertisement
ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਨ ਨੂੰ ਸਵੱਛਤਾ ਦਿਵਸ ਵਜੋਂ ਮਨਾਉਂਦੇ ਹੋਏ ਭਾਜਪਾ ਵਰਕਰ ਇਕ ਪਾਰਕ ਵਿਚ ਸਫ਼ਾਈ ਕਰਦੇ ਹੋਏ। ਤਸਵੀਰ : ਹਰਜੀਤ ਸਿੰਘ 03-10-2026
ਅੰਮ੍ਰਿਤਸਰ, 2 ਅਕਤੂਬਰ (ਹਰਮਿੰਦਰ ਸਿੰਘ)- ਰਾਸ਼ਟਰਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਲਾਲ ਬਹਾਦਰ ਸ਼ਾਸਤਰੀ ਦੀ ਜਨਮ ਦਿਵਸ ਮੌਕੇ ’ਤੇ ਭਾਰਤੀ ਜਨਤਾ ਪਾਰਟੀ ਸਵੱਛਤਾ ਦਿਵਸ ਵਜੋਂ ਮਨਾਇਆ ਗਿਆ। ਇਸ ਦਿਨ ਅੰਮ੍ਰਿਤਸਰ ਦੇ ਵੱਖ ਵੱਖ ਮੰਡਲਾਂ ਵਿਚ ਸੜਕਾਂ , ਗਲੀਆਂ, ਬਾਜ਼ਾਰਾਂ ’ਚ ਪਾਰਟੀ ਵਰਕਰਾਂ ਵਲੋਂ ਸਫਾਈ ਕੀਤੀ। ਇਸ ਦੌਰਾਨ ਵਰਕਰਾਂ ਵਲੋਂ ਖੁਦ ਝਾੜੂ ਮਾਰੇ ਗਏ ਅਤੇ ਸੜਕਾਂ , ਬਾਗਾਂ, ਗਲੀਆਂ ਮਹੱਲਿਆ ਵਿਚ ਖਿਲਰਿਆ ਕੂੜਾ ਚੁਕਾ। ਇਸ ਸੰਬੰਧ ਵਿਚ ਗੱਲਬਾਤ ਕਰਦੇ ਹੋਏ ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸਲਿਲ ਕਪੂਰ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਮਹਾਤਮਾ ਗਾਂਧੀ ਅਤੇ ਸ੍ਰੀ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਨ ਮੌਕੇ ਹਰ ਸਾਲ ਦੀ ਤਰ੍ਹਾਂ ਸ਼ਹਿਰ ਦੇ 21 ਮੰਡਲਾਂ ਵਿਚ ਸਵੱਛਤਾ ਮੁਹਿੰਮ ਚਲਾਈ ਗਈ । ਇਸ ਦੌਰਾਨ ਭਾਜਪਾ ਵਰਕਰਾਂ ਨੇ ਆਪ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਸਫ਼ਾਈ ਕੀਤੀ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਵਲੋਂ ਹਮੇਸ਼ਾਂ ਸਾਦਾ ਜੀਵਨ ਵਤੀਤ ਕੀਤਾ ਅਤੇ ਉਹ ਆਪਣਾ ਕੰਮ ਖੁਦ ਕਰਨ ਵਿਚ ਯਕੀਨ ਰੱਖਦੇ ਸਨ। ਇਸ ਤਰ੍ਹਾਂ ਸ੍ਰੀ ਲਾਲ ਬਹਾਦਰ ਸ਼ਾਸਤਰੀ ਵਲੋਂ ਮਜ਼ਬੂਤ ਪ੍ਰਧਾਨ ਮੰਤਰੀ ਦੇ ਤੌਰ ’ਤੇ ਦੇਸ਼ ਨੂੰ ਤਰੱਕੀ ਦੀਆਂ ਲੀਹਾਂ ’ਤੇ ਪਹੁੰਚਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵੇ ਆਗੂਆਂ ਵਲੋਂ ਪਾਏ ਪੂਰਨਿਆ ’ਤੇ ਚੱਲਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵਲੋਂ ਹਰ ਸਾਲ ਦੀ ਤਰ੍ਹਾਂ ਮਹਾਤਮਾ ਗਾਂਧੀ ਅਤੇ ਲਾਲਾ ਬਹਾਦਰ ਸ਼ਾਸਤਰੀ ਦੇ ਜਨਮ ਨੂੰ ਸਵੱਛਤਾ ਦਿਵਸ ਵਜੋ ਮਨਾ ਕੇ ਖੁਦ ਸਫ਼ਾਈ ਕਰਕੇ ਦੇਸ਼ ਵਾਸੀਆਂ ਨੂੰ ਆਪਣਾ ਕੰਮ ਆਪ ਕਰਨ ਅਤੇ ਆਪਣੇ ਆਲੇ ਦੁਆਲੇ ਨੂੰ ਸਾਫ਼ ਰੱਖਣ ਦਾ ਸੁਨੇਹਾ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਬ ) ਸਰਕਲ ਵੇਰਕਾ ਦਾ ਪ੍ਰਧਾਨ ਆਮ ਆਦਮੀ ਪਾਰਟੀ ’ਚ ਸ਼ਾਮਿਲ, ਮਨੀਸ਼ ਸਿਸੋਦੀਆ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਨੇ ਰਨ ਫਾਰ ਡੀ.ਏ.ਵੀ. ’ਚ ਲਿਆ ਹਿੱਸਾ
Ad Position 24