ਅਕਾਲੀ ਦਲ (ਬ ) ਸਰਕਲ ਵੇਰਕਾ ਦਾ ਪ੍ਰਧਾਨ ਆਮ ਆਦਮੀ ਪਾਰਟੀ ’ਚ ਸ਼ਾਮਿਲ, ਮਨੀਸ਼ ਸਿਸੋਦੀਆ ਨੇ ਕੀਤਾ ਸਨਮਾਨਿਤ
ਅੰਮ੍ਰਿਤਸਰ, 2 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼ੋ੍ਮਣੀ ਅਕਾਲੀ ਦਲ (ਬਾਦਲ) ਨੂੰ ਅੱਜ ਵਿਧਾਨ ਸਭਾ ਹਲਕਾ ਪੂਰਬੀ ’ਚੋਂ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦ ਅਕਾਲੀ ਜਥਾ ਅੰਮ੍ਰਿਤਸਰ (ਸ਼ਹਿਰੀ) ਨਾਲ ਸੰਬੰਧਿਤ ਸਰਕਲ ਵੇਰਕਾ ਦਾ ਪ੍ਰਧਾਨ ਹਰਮਨਪ੍ਰੀਤ ਸਿੰਘ ਹੁੰਦਲ ਅੱਜ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਿਆ। ਆਮ ਆਦਮੀ ਪਾਰਟੀ ਦੇ ਚੰਡੀਗੜ੍ਹ ਵਿਖੇ ਸਥਿਤ ਦਫ਼ਤਰ ਵਿਖੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਅਕਾਲੀ ਆਗੂ ਹਰਮਨਪ੍ਰੀਤ ਸਿੰਘ ਹੁੰਦਲ ਨੂੰ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਜੀ ਆਇਆਂ ਨੂੰ ਆਖਦਿਆਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਵੱਖ ਵੱਖ ਪਾਰਟੀਆਂ ਦੇ ਆਗੂਆਂ ਦੀ ਆਮ ਆਦਮੀ ਪਾਰਟੀ ਵਿਚ ਹੋ ਰਹੀ ਲਗਾਤਾਰ ਸ਼ਮੂਲੀਅਤ ਨਾਲ ਪੰਜਾਬ ਵਿਚ ਪਾਰਟੀ ਦਾ ਦਾਇਰਾ ਮਜ਼ਬੂਤ ਤੇ ਵਿਸ਼ਾਲ ਹੋ ਰਿਹਾ ਹੈ, ਜਿਸ ਤੋਂ ਸਾਫ਼ ਹੋ ਰਿਹਾ ਹੈ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੇ ਕਾਰਗੁਜਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਤੇ ਖੁਸ਼ ਹਨ।
ਅੰਮ੍ਰਿਤਸਰ, 2 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼ੋ੍ਮਣੀ ਅਕਾਲੀ ਦਲ (ਬਾਦਲ) ਨੂੰ ਅੱਜ ਵਿਧਾਨ ਸਭਾ ਹਲਕਾ ਪੂਰਬੀ ’ਚੋਂ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦ ਅਕਾਲੀ ਜਥਾ ਅੰਮ੍ਰਿਤਸਰ (ਸ਼ਹਿਰੀ) ਨਾਲ ਸੰਬੰਧਿਤ ਸਰਕਲ ਵੇਰਕਾ ਦਾ ਪ੍ਰਧਾਨ ਹਰਮਨਪ੍ਰੀਤ ਸਿੰਘ ਹੁੰਦਲ ਅੱਜ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਿਆ। ਆਮ ਆਦਮੀ ਪਾਰਟੀ ਦੇ ਚੰਡੀਗੜ੍ਹ ਵਿਖੇ ਸਥਿਤ ਦਫ਼ਤਰ ਵਿਖੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਅਕਾਲੀ ਆਗੂ ਹਰਮਨਪ੍ਰੀਤ ਸਿੰਘ ਹੁੰਦਲ ਨੂੰ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਜੀ ਆਇਆਂ ਨੂੰ ਆਖਦਿਆਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਵੱਖ ਵੱਖ ਪਾਰਟੀਆਂ ਦੇ ਆਗੂਆਂ ਦੀ ਆਮ ਆਦਮੀ ਪਾਰਟੀ ਵਿਚ ਹੋ ਰਹੀ ਲਗਾਤਾਰ ਸ਼ਮੂਲੀਅਤ ਨਾਲ ਪੰਜਾਬ ਵਿਚ ਪਾਰਟੀ ਦਾ ਦਾਇਰਾ ਮਜ਼ਬੂਤ ਤੇ ਵਿਸ਼ਾਲ ਹੋ ਰਿਹਾ ਹੈ, ਜਿਸ ਤੋਂ ਸਾਫ਼ ਹੋ ਰਿਹਾ ਹੈ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੇ ਕਾਰਗੁਜਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਤੇ ਖੁਸ਼ ਹਨ। ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਅਕਾਲੀ ਦਲ ਦੇ ਸਰਕਲ ਪ੍ਰਧਾਨ ਹਰਮਨਪ੍ਰੀਤ ਸਿੰਘ ਹੁੰਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਤੇ ਪੰਜਾਬ ਵਾਸੀਆਂ ਲਈ ਕੀਤੇ ਜਾ ਰਹੇ ਕੰਮਾ ਤੇ ਲੋਕਾਂ ਨੂੰ ਨਿਸਵਾਰਥ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਪ੍ਰਭਾਵਿਤ ਹੋਕੇ ਉਹ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ ਅਤੇ ਉਹ ਪਾਰਟੀ ਦੀ ਸ਼ਾਖ ਨੂੰ ਹੋਰ ਮਜ਼ਬੂਤ ਕਰਨ ਲਈ ਵੋਟਰਾਂ ਨੂੰ ਸਮਰਥਕਾਂ ਨਾਲ ਘਰ ਘਰ ਜਾਕੇ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਹੱਕ ਵਿਚ ਲਾਮਬੰਦ ਕਰਨਗੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ. ਐੱਸ. ਡੀ. ਰਣਬੀਰ ਸਿੰਘ ਘੁੰਮਣ, ਦੀਪਕ ਚੌਹਾਨ ਆਦਿ ਮੌਜੂਦ ਸਨ।