03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

‘ ਆਪ’ ਦੇ ਮੀਡੀਆ ਵਿੰਗ ਦੀ ਮੀਟਿੰਗ ਹੋਈ

ਅੰਮ੍ਰਿਤਸਰ, 2 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਆਮ ਆਦਮੀ ਪਾਰਟੀ-ਅੰਮ੍ਰਿਤਸਰ ਦੇ ਮੀਡੀਆ ਵਿੰਗ ਦੀ ਮੀਟਿੰਗ ਮਾਝਾ ਜ਼ੋਨ ਮੀਡੀਆ ਇੰਚਾਰਜ ਅਰਵਿੰਦਰ ਸਿੰਘ ਭੱਟੀ ਅਤੇ ਜ਼ਿਲ੍ਹਾ ਮੀਡੀਆ ਇੰਚਾਰਜ ਸਤਨਾਮ ਸਿੰਘ ਮਠਾੜੂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਅੰਮ੍ਰਿਤਸਰ ਦੇ 11 ਵਿਧਾਨ ਸਭਾ ਹਲਕਿਆਂ ਦੇ ਹਲਕਾ ਕੋਆਰਡੀਨੇਟਰ ਅਤੇ ਹਲਕਾ ਵਾਈਸ ਕੋਆਰਡੀਨੇਟਰ ਵੀ ਮੌਜੂਦ ਰਹੇ।

Ad Position 21
No active advertisement
ਅਜੀਤ ਡੈਸਕ 03-10-2026
ਅੰਮ੍ਰਿਤਸਰ, 2 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਆਮ ਆਦਮੀ ਪਾਰਟੀ-ਅੰਮ੍ਰਿਤਸਰ ਦੇ ਮੀਡੀਆ ਵਿੰਗ ਦੀ ਮੀਟਿੰਗ ਮਾਝਾ ਜ਼ੋਨ ਮੀਡੀਆ ਇੰਚਾਰਜ ਅਰਵਿੰਦਰ ਸਿੰਘ ਭੱਟੀ ਅਤੇ ਜ਼ਿਲ੍ਹਾ ਮੀਡੀਆ ਇੰਚਾਰਜ ਸਤਨਾਮ ਸਿੰਘ ਮਠਾੜੂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਅੰਮ੍ਰਿਤਸਰ ਦੇ 11 ਵਿਧਾਨ ਸਭਾ ਹਲਕਿਆਂ ਦੇ ਹਲਕਾ ਕੋਆਰਡੀਨੇਟਰ ਅਤੇ ਹਲਕਾ ਵਾਈਸ ਕੋਆਰਡੀਨੇਟਰ ਵੀ ਮੌਜੂਦ ਰਹੇ।ਮੀਟਿੰਗ ਦੌਰਾਨ ਆਗਾਮੀ ਚੋਣਾਂ ਦੇ ਮੱਦੇਨਜ਼ਰ ਮੀਡੀਆ ਵਿੰਗ ਦੀ ਭੂਮਿਕਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਆਧੁਨਿਕ ਤੇ ਟੈਕਨੀਕਲ ਤਰੀਕਿਆਂ ਦੀ ਵੱਧ ਤੋਂ ਵੱਧ ਵਰਤੋਂ ਕਰਨ ’ਤੇ ਜ਼ੋਰ ਦਿੱਤਾ ਗਿਆ। ਇਸ ਦੇ ਨਾਲ ਹੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ, ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਯੋਜਨਾਬੱਧ ਢੰਗ ਨਾਲ ਕੰਮ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ‘ਮਾਨ ਦੇ ਮੁਨਾਫੇ’ ਮੁਹਿੰਮ ਨੂੰ ਵੀ ਘਰ-ਘਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਲਈ ਮੀਡੀਆ ਅਤੇ ਡਿਜੀਟਲ ਪਲੇਟਫਾਰਮਾਂ ਦੀ ਵਰਤੋਂ ਵਧਾਉਣ ’ਤੇ ਚਰਚਾ ਕੀਤੀ ਗਈ। ਹਲਕਾ ਪੱਧਰ ’ਤੇ ਸਰਕਾਰ ਦੀਆਂ ਸਕੀਮਾਂ ਅਤੇ ਲੋਕਾਂ ਨਾਲ ਸੰਬੰਧਿਤ ਜਾਣਕਾਰੀ ਨੂੰ ਸੋਸ਼ਲ ਮੀਡੀਆ, ਡਿਜੀਟਲ ਮੀਡੀਆ ਅਤੇ ਹੋਰ ਸੰਚਾਰ ਮਾਧਿਅਮਾਂ ਰਾਹੀਂ ਸਾਂਝਾ ਕਰਨ ਲਈ ਮੀਡੀਆ ਵਿੰਗ ਦੇ ਅਹੁਦੇਦਾਰਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਗਿਆ। ਅਰਵਿੰਦਰ ਸਿੰਘ ਭੱਟੀ ਅਤੇ ਸਤਨਾਮ ਸਿੰਘ ਮਠਾੜੂ ਨੇ ਕਿਹਾ ਕਿ ਮੀਡੀਆ ਵਿੰਗ ਪਾਰਟੀ ਅਤੇ ਸਰਕਾਰ ਦੀਆਂ ਗਤੀਵਿਧੀਆਂ ਸੰਬੰਧੀ ਲੋਕਾਂ ਤੱਕ ਸਹੀ ਅਤੇ ਤੱਥਾਂ ’ਤੇ ਆਧਾਰਿਤ ਜਾਣਕਾਰੀ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਪੱਧਰ ’ਤੇ ਮੀਡੀਆ ਟੀਮਾਂ ਨੂੰ ਹੋਰ ਮਜ਼ਬੂਤ ਕਰਕੇ ਲੋਕਾਂ ਨਾਲ ਸੰਚਾਰ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ। ਇਸ ਮੌਕੇ ਹਲਕਾ ਕੋਆਰਡੀਨੇਟਰਾਂ ਅਤੇ ਵਾਈਸ ਕੋਆਰਡੀਨੇਟਰਾਂ ਨਾਲ ਮੀਡੀਆ ਗਤੀਵਿਧੀਆਂ ਸੰਬੰਧੀ ਸੁਝਾਅ ਸਾਂਝੇ ਕੀਤੇ ਗਏ ਅਤੇ ਭਵਿੱਖ ਦੀ ਮੀਡੀਆ ਰਣਨੀਤੀ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਮੌਕੇ ਰੌਸ਼ਨ ਸਿੰਘ, ਨਿਰਮਲ ਸੋਖੀ, ਮਨਜੀਤ ਕੌਰ, ਜਸਕਰਨ ਸਿੰਘ, ਸੰਦੀਪ ਸਿੰਘ ਜਸਪਿੰਦਰ ਸਿੰਘ ਛੀਨਾ, ਬਿਕਰਮਜੀਤ ਸਿੰਘ, ਪੰਕਜ ਸ਼ਰਮਾ, ਯਸ਼ਪਾਲ ਸ਼ਰਮਾ, ਰਘੂ ਰਾਜ, ਰਾਹੁਲ, ਜਤਿੰਦਰ ਬੇਦੀ, ਵਿਕਰਮ ਸ਼ਰਮਾ, ਸੰਜੀਵ ਸੇਤੀਆ, ਰਵਿੰਦਰ ਕਲੇਰ, ਦੀਪਕ ਸ਼ਰਮਾ ਅਤੇ ਹੋਰ ਸਾਥੀ ਹਾਜ਼ਰ ਸਨ । 02 ਏਐਸਆਰ50
Ad Position 22
No active advertisement
ਪਿਛਲੀ ਖ਼ਬਰ ਰਿਆਨ ਇੰਟਰਨੈਸ਼ਨਲ ਸਕੂਲ ਵਿਖੇ ‘ਆਂਢ- ਗੁਆਂਢ ਸੁਧਾਰ ਪ੍ਰੋਗਰਾਮ’ ਕਰਵਾਇਆ ਅਗਲੀ ਖ਼ਬਰ ਅਕਾਲੀ ਦਲ (ਬ ) ਸਰਕਲ ਵੇਰਕਾ ਦਾ ਪ੍ਰਧਾਨ ਆਮ ਆਦਮੀ ਪਾਰਟੀ ’ਚ ਸ਼ਾਮਿਲ, ਮਨੀਸ਼ ਸਿਸੋਦੀਆ ਨੇ ਕੀਤਾ ਸਨਮਾਨਿਤ
Ad Position 24