ਕਰਮਜੀਤ ਸਿੰਘ ਰਿੰਟੂ ਵਲੋਂ ਭਾਈ ਹਿੰਮਤ ਸਿੰਘ ਐਵੇਨਿਊ ਅਤੇ ਲਕਸ਼ਮੀ ਵਿਹਾਰ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ
ਅੰਮ੍ਰਿਤਸਰ, 2 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਉੱਤਰੀ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਵਾਰਡ ਨੰਬਰ 11 ਅਧੀਨ ਭਾਈ ਹਿੰਮਤ ਸਿੰਘ ਐਵੇਨਿਊ ਅਤੇ ਲਕਸ਼ਮੀ ਵਿਹਾਰ ਵਿਖੇ ਪ੍ਰੀਮਿਕਸ ਸੜਕਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਹਲਕਾ ਉੱਤਰੀ ਦੇ ਹਰ ਇਲਾਕੇ ਵਿਚ ਮਿਆਰੀ ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਲੋੜੀਂਦੀਆਂ ਨਾਗਰਿਕ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
ਡ
ਡੀ. ਏ. ਵੀ. ਪਬਲਿਕ ਸਕੂਲ ਵਿਖੇ ਮਹਾਤਮਾ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਦੀ ਜੈਅੰਤੀ ਮਨਾਈ
03-10-2026
ਅੰਮ੍ਰਿਤਸਰ, 2 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਉੱਤਰੀ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਵਾਰਡ ਨੰਬਰ 11 ਅਧੀਨ ਭਾਈ ਹਿੰਮਤ ਸਿੰਘ ਐਵੇਨਿਊ ਅਤੇ ਲਕਸ਼ਮੀ ਵਿਹਾਰ ਵਿਖੇ ਪ੍ਰੀਮਿਕਸ ਸੜਕਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਹਲਕਾ ਉੱਤਰੀ ਦੇ ਹਰ ਇਲਾਕੇ ਵਿਚ ਮਿਆਰੀ ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਲੋੜੀਂਦੀਆਂ ਨਾਗਰਿਕ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਗੁਣਵੱਤਾ ਅਤੇ ਸਮੇਂ ਸਿਰ ਮੁਕੰਮਲ ਹੋਣ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ, ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਅਸਲ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਹਲਕਾ ਉੱਤਰੀ ਦੇ ਵੱਖ-ਵੱਖ ਇਲਾਕਿਆਂ ਵਿਚ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਵਿਕਾਸ ਸੰਬੰਧੀ ਮੰਗਾਂ ਨੂੰ ਜਾਣਿਆ ਜਾ ਰਿਹਾ ਹੈ। ਜਿੱਥੇ ਵੀ ਸੜਕਾਂ, ਗਲੀਆਂ ਜਾਂ ਹੋਰ ਬੁਨਿਆਦੀ ਸਹੂਲਤਾਂ ਦੀ ਲੋੜ ਹੈ, ਉੱਥੇ ਤਰਜੀਹ ਦੇ ਆਧਾਰ ’ਤੇ ਕੰਮ ਅੱਗੇ ਵਧਾਏ ਜਾ ਰਹੇ ਹਨ । ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ, ਪ੍ਰੀਤੀ ਸ਼ਰਮਾ, ਜਸਬੀਰ ਸਿੰਘ ਥਿੰਦ, ਕੰਵਲਜੀਤ ਸਿੰਘ, ਪਰਮਜੀਤ ਸਿੰਘ ਸੁੱਖ, ਸੁਖਦੀਪ ਸਿੰਘ, ਜਗਦੀਸ਼ ਸਿੰਘ ਹਨੀ ਆਦਿ ਹਾਜ਼ਰ ਸਨ।