ਮਾਨ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਮਾਣ ਭੱਤਾ ਵਰਕਰਾਂ ਵਲੋਂ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ
ਬਾਬਾ ਬਕਾਲਾ ਸਾਹਿਬ, 2 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮਾਣ ਭੱਤਾ ਦੁਗਣਾ ਕਰਨ ਦੀ ਗਾਰੰਟੀ ਪੂਰੇ ਨਾ ਕੀਤੇ ਜਾਣ ਅਤੇ ਹੋਰ ਮੰਗਾਂ ਨੂੰ ਨਜ਼ਰ-ਅੰਦਾਜ਼ ਕੀਤੇ ਜਾਣ ਦੇ ਰੋਸ ਵਿਚ ਮਾਣਭੱਤਾ ਵਰਕਰਜ਼ ਸਾਂਝਾ ਮੋਰਚਾ ਵਲੋਂ ਦਿੱਤੇ ਸੱਦੇ ਤਹਿਤ ਅੱਜ ਬਾਬਾ ਬਕਾਲਾ ਤਹਿਸੀਲ ਦੀਆਂ ਮਿਡ-ਡੇ-ਮੀਲ ਅਤੇ ਆਸ਼ਾ ਵਰਕਰਾਂ ਵਲੋਂ ਸਥਾਨਕ ਬੱਸ ਅੱਡਾ ਵਿਖੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਰਥੀ ਫੂਕੀ ਗਈ। ਇਸ ਮੌਕੇ ਇਕੱਤਰ ਹੋਈਆਂ ਸੈਂਕੜੇ ਮਾਣ ਭੱਤਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਪਰਮਜੀਤ ਕੌਰ ਮਾਨ, ਮਮਤਾ ਸ਼ਰਮਾ ਮੱਦ ਅਤੇ ਸਰਬਜੀਤ ਕੌਰ ਛੱਜਲਵੱਡੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਮਿਡ-ਡੇ-ਮੀਲ ਅਤੇ ਆਸ਼ਾ ਵਰਕਰਾਂ ਨੂੰ ਦਿੱਤੇ ਜਾ ਰਹੇ ਨਿਗੂਣੇ ਮਾਣ ਭੱਤਿਆਂ ਨੂੰ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਸੱਤਾ ਵਿਚ ਆਉਣ ਤੋਂ ਬਾਅਦ ਭਗਵੰਤ ਮਾਨ ਸਰਕਾਰ ਇਨ੍ਹਾਂ ਵਰਕਰਾਂ ਨਾਲ ਕੀਤੇ ਹੋਏ ਸਾਰੇ ਵਾਅਦਿਆਂ ਤੋਂ ਮੁੱਕਰ ਗਈ ਹੈ, ਜਿਸ ਦੇ ਰੋਸ ਵਜੋਂ ਅੱਜ ਸਮੁੱਚੇ ਪੰਜਾਬ ਵਿਚ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾ ਰਹੀਆਂ ਹਨ ।
ਬਾਬਾ ਬਕਾਲਾ ਸਾਹਿਬ, 2 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮਾਣ ਭੱਤਾ ਦੁਗਣਾ ਕਰਨ ਦੀ ਗਾਰੰਟੀ ਪੂਰੇ ਨਾ ਕੀਤੇ ਜਾਣ ਅਤੇ ਹੋਰ ਮੰਗਾਂ ਨੂੰ ਨਜ਼ਰ-ਅੰਦਾਜ਼ ਕੀਤੇ ਜਾਣ ਦੇ ਰੋਸ ਵਿਚ ਮਾਣਭੱਤਾ ਵਰਕਰਜ਼ ਸਾਂਝਾ ਮੋਰਚਾ ਵਲੋਂ ਦਿੱਤੇ ਸੱਦੇ ਤਹਿਤ ਅੱਜ ਬਾਬਾ ਬਕਾਲਾ ਤਹਿਸੀਲ ਦੀਆਂ ਮਿਡ-ਡੇ-ਮੀਲ ਅਤੇ ਆਸ਼ਾ ਵਰਕਰਾਂ ਵਲੋਂ ਸਥਾਨਕ ਬੱਸ ਅੱਡਾ ਵਿਖੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਰਥੀ ਫੂਕੀ ਗਈ। ਇਸ ਮੌਕੇ ਇਕੱਤਰ ਹੋਈਆਂ ਸੈਂਕੜੇ ਮਾਣ ਭੱਤਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਪਰਮਜੀਤ ਕੌਰ ਮਾਨ, ਮਮਤਾ ਸ਼ਰਮਾ ਮੱਦ ਅਤੇ ਸਰਬਜੀਤ ਕੌਰ ਛੱਜਲਵੱਡੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਮਿਡ-ਡੇ-ਮੀਲ ਅਤੇ ਆਸ਼ਾ ਵਰਕਰਾਂ ਨੂੰ ਦਿੱਤੇ ਜਾ ਰਹੇ ਨਿਗੂਣੇ ਮਾਣ ਭੱਤਿਆਂ ਨੂੰ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਸੱਤਾ ਵਿਚ ਆਉਣ ਤੋਂ ਬਾਅਦ ਭਗਵੰਤ ਮਾਨ ਸਰਕਾਰ ਇਨ੍ਹਾਂ ਵਰਕਰਾਂ ਨਾਲ ਕੀਤੇ ਹੋਏ ਸਾਰੇ ਵਾਅਦਿਆਂ ਤੋਂ ਮੁੱਕਰ ਗਈ ਹੈ, ਜਿਸ ਦੇ ਰੋਸ ਵਜੋਂ ਅੱਜ ਸਮੁੱਚੇ ਪੰਜਾਬ ਵਿਚ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾ ਰਹੀਆਂ ਹਨ । ਇਸ ਮੌਕੇ ਰਣਜੀਤ ਦੁਲਾਰੀ, ਹਰਪ੍ਰੀਤ ਕੌਰ ਰਜਧਾਨ, ਜਸਵਿੰਦਰ ਕੌਰ ਮਹਿਤਾ, ਸੀਮਾਂ ਖਿਲਚੀਆਂ, ਬਲਜੀਤ ਕੌਰ ਬੂਲੇਨੰਗਲ, ਸਵਿੰਦਰ ਕੌਰ ਖਿਲਚੀਆਂ, ਬਿਮਲਜੀਤ ਕੌਰ ਬੂਲੇਨੰਗਲ, ਜੋਤ ਕੌਰ ਮਹਿਤਾ, ਸਰਬਜੀਤ ਕੌਰ ਉਦੋਨੰਗਲ, ਨਿਰਮਲ ਕੌਰ ਦਾਊਦ, ਕਰਮਜੀਤ ਕੌਰ ਗਦਲੀ, ਮਨਪ੍ਰੀਤ ਕੌਰ ਜੋਧਾਨਗਰੀ, ਰਵਿੰਦਰ ਕੌਰ ਡਿਹਰੀਵਾਲਾ, ਮਨਜੀਤ ਕੌਰ ਟਪਿਆਲਾ, ਸੁਖਵਿੰਦਰ ਕੌਰ ਹਸਨਪੁਰ, ਤੇਜਿੰਦਰ ਕੌਰ ਤਾਰਾਗੜ੍ਹ, ਸਮਨਦੀਪ ਕੌਰ ਚੌਹਾਨ ਤੇ ਹੋਰ ਹਾਜ਼ਰ ਸਨ।