ਖ਼ਾਲਸਾ ਅਕੈਡਮੀ ਮਹਿਤਾ ਚੌਕ ਵਿਖੇ ਸੀ.ਬੀ.ਐੱਸ.ਈ. ਨੈਸ਼ਨਲ ਹਾਕੀ ਚੈਂਪੀਅਨਸ਼ਿਪ ਦੇ ਤੀਜੇ ਦਿਨ ਜ਼ਬਰਦਸਤ ਮੁਕਾਬਲੇ
ਚੌਂਕ ਮਹਿਤਾ, 3 ਅਕਤੂਬਰ (ਧਰਮਿੰਦਰ ਸਿੰਘ ਭੰਮਰਾ)-ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਦੀ ਸੁਯੋਗ ਰਹਿਨੁਮਾਈ ਹੇਠ ਚੱਲ ਰਹੇ ਵਿਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਅਕੈਡਮੀ, ਮਹਿਤਾ ਚੌਂਕ ਵਿਖੇ ਸੀ. ਬੀ.
ਚੌਂਕ ਮਹਿਤਾ, 3 ਅਕਤੂਬਰ (ਧਰਮਿੰਦਰ ਸਿੰਘ ਭੰਮਰਾ)-ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਦੀ ਸੁਯੋਗ ਰਹਿਨੁਮਾਈ ਹੇਠ ਚੱਲ ਰਹੇ ਵਿਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਅਕੈਡਮੀ, ਮਹਿਤਾ ਚੌਂਕ ਵਿਖੇ ਸੀ.ਬੀ.ਐੱਸ.ਈ. ਨੈਸ਼ਨਲ ਹਾਕੀ ਚੈਂਪੀਅਨਸ਼ਿਪ-2026 ਦੇ ਤੀਜੇ ਦਿਨ ਵੱਖ-ਵੱਖ ਟੀਮਾਂ ਵਿਚਕਾਰ ਫਸਵੇਂ ਮੁਕਾਬਲੇ ਕਰਵਾਏ ਗਏ। ਅੰਡਰ-14 ਵਰਗ ਵਿਚ ਆਰਮੀ ਪਬਲਿਕ ਸਕੂਲ, ਕਾਨਪੁਰ ਅਤੇ ਸਾਰਥਾਂ ਇੰਟਰਨੈਸ਼ਨਲ ਸਕੂਲ, ਤਮਿਲਨਾਡੂ ਵਿਚਕਾਰ ਜਬਰਦਸਤ ਮੁਕਾਬਲਾ ਹੋਇਆ, ਜਿਸ ਵਿਚ ਤਮਿਲਨਾਡੂ ਦੀ ਟੀਮ ਨੇ ਸ਼ਾਨਦਾਰ ਜਿੱਤ ਦਰਜ ਕੀਤੀ। ਇਸੇ ਤਰ੍ਹਾਂ ਅੰਡਰ-14 ਵਰਗ ਵਿਚ ਆਰਮੀ ਪਬਲਿਕ ਸਕੂਲ ਦਾ ਮੁਕਾਬਲਾ ਡਰੀਮ ਵਰਡ ਸਕੂਲ, ਕਰਨਾਟਕ ਨਾਲ ਹੋਇਆ, ਜਿਸ ਵਿਚ ਕਰਨਾਟਕ ਦੀ ਟੀਮ ਨੇ ਜਿੱਤ ਹਾਸਲ ਕੀਤੀ। ਅੰਡਰ-17 ਵਰਗ ਵਿਚ ਓ.ਪੀ. ਜਿੰਦਲ ਸਕੂਲ ਅਤੇ ਆਈ.ਏ.ਟੀ.ਵੀ. ਐਜੂਕੇਸ਼ਨਲ ਅਕੈਡਮੀ ਦੀਆਂ ਟੀਮਾਂ ਵਿਚਕਾਰ ਮੁਕਾਬਲਾ ਹੋਇਆ। ਅੰਡਰ-19 ਵਰਗ ਵਿਚ ਡਰੀਮ ਵਰਲਡ ਸਕੂਲ ਅਤੇ ਸ਼੍ਰੀ ਰਾਮ ਵਿਦਿਆ ਮੰਦਰ ਦੀਆਂ ਟੀਮਾਂ ਵਿਚਕਾਰ ਰੋਮਾਂਚਕ ਮੁਕਾਬਲਾ ਹੋਇਆ, ਜਿਸ ਵਿਚ ਸ਼੍ਰੀ ਰਾਮ ਵਿਦਿਆ ਮੰਦਰ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਇਸ ਮੌਕੇ ਸਕੂਲ ਦੇ ਡਾਇਰੈਕਟਰ-ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਸ਼ਰਮਾ, ਕਾਲਜ ਦੇ ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ, ਪ੍ਰਿੰਸੀਪਲ ਹਰਸ਼ਦੀਪ ਸਿੰਘ ਰੰਧਾਵਾ, ਹਾਕੀ ਕੋਚ ਸਰਦਾਰ ਬਰਜਿੰਦਰ ਸਿੰਘ, ਸਰਦਾਰ ਮਨਮੀਤ ਸਿੰਘ, ਦਮਨਪ੍ਰੀਤ ਸਿੰਘ, ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਹਾਕੀ ਕੋਚਾਂ ਅਤੇ ਅਧਿਆਪਕ ਸਾਹਿਬਾਨ ਨੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ ਅਤੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ। 03 ਏਐਸਆਰ61