ਗੁਰੂ ਘਰ ਵਿਖੇ ਵੱਡੀਆਂ ਸੇਵਾਵਾਂ ਨਿਭਾਉਣ ਬਦਲੇ ਡਾ. ਜਗਜੀਤ ਕੌਰ (ਗੁਨਤਾਸ ਹਸਪਤਾਲ) ਦਾ ਸਨਮਾਨ
ਬਾਬਾ ਬਕਾਲਾ ਸਾਹਿਬ, 4 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਗੁਰੂ ਘਰ ਦੇ ਅਨਿੰਨ ਸੇਵਕ ਡਾ: ਜਗਜੀਤ ਕੌਰ (ਗੁਨਤਾਸ ਹਸਪਤਾਲ, ਬਟਾਲਾ) ਨੂੰ, ਜਿੰਨ੍ਹਾਂ ਨੇ ਬੀਤੇ ਲੰਬੇ ਸਮੇਂ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਸ ਪਵਿੱਤਰ-ਮੁਕੱਦਮ ਅਸਥਾਨ ‘ਤੇ ਸਮੇਂ ਸਮੇਂ ਤੇ ਵੱਡੀਆਂ ਅਤੇ ਬੇਅੰਤ ਸੇਵਾਵਾਂ ਨਿਭਾਈਆਂ, ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਅਤੇ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ ਵਲੋਂ ਡਾ.
ਬਾਬਾ ਬਕਾਲਾ ਸਾਹਿਬ, 4 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਗੁਰੂ ਘਰ ਦੇ ਅਨਿੰਨ ਸੇਵਕ ਡਾ: ਜਗਜੀਤ ਕੌਰ (ਗੁਨਤਾਸ ਹਸਪਤਾਲ, ਬਟਾਲਾ) ਨੂੰ, ਜਿੰਨ੍ਹਾਂ ਨੇ ਬੀਤੇ ਲੰਬੇ ਸਮੇਂ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਸ ਪਵਿੱਤਰ-ਮੁਕੱਦਮ ਅਸਥਾਨ ‘ਤੇ ਸਮੇਂ ਸਮੇਂ ਤੇ ਵੱਡੀਆਂ ਅਤੇ ਬੇਅੰਤ ਸੇਵਾਵਾਂ ਨਿਭਾਈਆਂ, ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਅਤੇ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ ਵਲੋਂ ਡਾ. ਜਗਜੀਤ ਕੌਰ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਅਤੇ ਗੁਰੂ ਘਰ ਤੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਿਸਲ ਸ਼ਹੀਦਾਂ ਤਰਨਾ ਦਲ ਵਲੋਂ ਬਾਬਾ ਸੁੱਖਾ ਸਿੰਘ, ਬਾਬਾ ਅਵਤਾਰ ਸਿੰਘ ਬੱਬੂ ਕਾਰ ਸੇਵਾ ਬਾਬਾ ਘੋਲਾ ਸਿੰਘ ਸਰਹਾਲੀ ਵਾਲੇ, ਬਾਬਾ ਬਲਕਾਰ ਸਿੰਘ ਨੰਬਰਦਾਰ ਸੁਧਾਰ, ਹੈੱਡ ਗ੍ਰੰਥੀ ਗਿਆਨੀ ਹਰਦੇਵ ਸਿੰਘ ਬੁਤਾਲਾ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਅਮਰਜੀਤ ਸਿੰਘ ਅਕਾਉਂਟੈਂਟ, ਜਰਮਨਜੀਤ ਸਿੰਘ ਜਲਾਲ ਉਸਮਾ, ਸੁੱਚਾ ਸਿੰਘ ਵਡਾਲਾ, ਹਰਗੋਪਾਲ ਸਿੰਘ ਰੰਧਾਵਾ, ਨਵਦੀਪ ਸਿੰਘ ਚੀਮਾਂ, ਮਾ: ਮਨਜੀਤ ਸਿੰਘ ਵੱਸੀ, ਸੁਖਵੰਤ ਕੌਰ ਵੱਸੀ, ਮਾਸਟਰ ਇਕਬਾਲ ਸਿੰਘ, ਨਿਰਮਲ ਸਿੰਘ, ਤੇਜਿੰਦਰ ਸਿੰਘ ਬੱਲ ਸਠਿਆਲਾ, ਸਤਿੰਦਰ ਸਿੰਘ ਧਿਆਨਪੁਰ, ਪਲਵਿੰਦਰ ਸਿੰਘ ਪੱਪਾ, ਕੌਂਸਲਰ ਕਰਮ ਸਿੰਘ, ਬਖਸ਼ੀਸ਼ ਸਿੰਘ, ਜਗਤਾਰ ਸਿੰਘ ਬਹਾਦਰਪੁਰ, ਮੰਗਦੀਪ ਸਿੰਘ ਅਤੇ ਹੋਰ ਹਾਜ਼ਰ ਸਨ। 04 ਏਐਸਆਰ46