04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਮਾਤਾ ਗੁਜਰ ਕੌਰ ਜੀ ਦੇ ਵਿਆਹ ਪੁਰਬ ਸੰਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ

ਬਾਬਾ ਬਕਾਲਾ ਸਾਹਿਬ, 4 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਮਾਤਾ ਗੁੱਜਰ ਕੌਰ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ (ਬਰਾਤ ਰੂਪੀ) ਵਿਸ਼ਾਲ ਨਗਰ ਕੀਰਤਨ ਤਪ ਅਸਥਾਨ ਸ੍ਰੀ ਭੋਰਾ ਸਾਹਿਬ ਤੋਂ ਸ੍ਰੀ ਕਰਤਾਰਪੁਰ ਸਾਹਿਬ ( ਜਲੰਧਰ) ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ । ਇਸ ਤੋਂ ਪਹਿਲਾਂ ਦੀਵਾਨ ਹਾਲ ਵਿਖੇ ਸਜੇ ਧਾਰਮਿਕ ਦੀਵਾਨਾਂ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਬਲਜੀਤ ਸਿੰਘ ਜਲਾਲ ਉਸਮਾ ਸਾਬਕਾ ਵਿਧਾਇਕ ਨੇ ਜਿੱਥੇ ਸੰਗਤਾਂ ਨੂੰ ਵਿਆਹ ਪੁਰਬ ਦੀ ਵਧਾਈ ਦਿੱਤੀ , ਉਥੇ ਨੌਜਵਾਨਾਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਗੁਰੂ ਦੇ ਲੜ ਲੱਗਣ ਦੀ ਅਪੀਲ ਕੀਤੀ ।

Ad Position 21
No active advertisement
ਸੋਮਵਾਰ, 5 ਅਕਤੂਬਰ, 2026 05-10-2026
ਬਾਬਾ ਬਕਾਲਾ ਸਾਹਿਬ, 4 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਮਾਤਾ ਗੁੱਜਰ ਕੌਰ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ (ਬਰਾਤ ਰੂਪੀ) ਵਿਸ਼ਾਲ ਨਗਰ ਕੀਰਤਨ ਤਪ ਅਸਥਾਨ ਸ੍ਰੀ ਭੋਰਾ ਸਾਹਿਬ ਤੋਂ ਸ੍ਰੀ ਕਰਤਾਰਪੁਰ ਸਾਹਿਬ ( ਜਲੰਧਰ) ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ । ਇਸ ਤੋਂ ਪਹਿਲਾਂ ਦੀਵਾਨ ਹਾਲ ਵਿਖੇ ਸਜੇ ਧਾਰਮਿਕ ਦੀਵਾਨਾਂ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਬਲਜੀਤ ਸਿੰਘ ਜਲਾਲ ਉਸਮਾ ਸਾਬਕਾ ਵਿਧਾਇਕ ਨੇ ਜਿੱਥੇ ਸੰਗਤਾਂ ਨੂੰ ਵਿਆਹ ਪੁਰਬ ਦੀ ਵਧਾਈ ਦਿੱਤੀ , ਉਥੇ ਨੌਜਵਾਨਾਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਗੁਰੂ ਦੇ ਲੜ ਲੱਗਣ ਦੀ ਅਪੀਲ ਕੀਤੀ । ਇਸ ਮੌਕੇ ਨਗਰ ਕੀਰਤਨ ਵਿਚ ਤਰਨਾ ਦਲ ਦੇ 16ਵੇਂ ਮੁਖੀ ਜਥੇ: ਬਾਬਾ ਜੋਗਾ ਸਿੰਘ ਵਲੋਂ ਬਾਬਾ ਸੁੱਖਾ ਸਿੰਘ, ਬਾਬਾ ਘੋਲਾ ਸਿੰਘ ਸਰਹਾਲੀ ਵਾਲਿਆਂ ਵਲੋਂ ਬਾਬਾ ਅਵਤਾਰ ਸਿੰਘ ਬੱਬੂ ਬਾਬਾ, ਬਾਬਾ ਸਤਨਾਮ ਸਿੰਘ ਕਿਲਾ ਆਨੰਦਗੜ੍ਹ ਸਾਹਿਬ ਵਲੋਂ ਬਾਬਾ ਬਲਕਾਰ ਸਿੰਘ ਸੁਧਾਰ, ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਹੈੱਡ ਗ੍ਰੰਥੀ ਭਾਈ ਹਰਦੇਵ ਸਿੰਘ, ਦਿਲਬਾਗ ਸਿੰਘ ਸ਼ੇਖ ਤਰਨ ਤਾਰਨ, ਪ੍ਰਿੰ: ਦਿਲਬਾਗ ਸਿੰਘ ਮਾਨ, ਭਾਈ ਹਰਪ੍ਰੀਤ ਸਿੰਘ ਐੱਮ.ਏ. ਮੁਖੀ ਸਿੱਖ ਜੀਵਨ ਜਾਚ ਸੰਸਥਾ, ਜਸਪ੍ਰੀਤ ਸਿੰਘ ਗੋਰਾ ਮੁੱਖ ਸੇਵਾਦਾਰ ਹਿੰਦ ਦੀ ਚਾਦਰ ਬਿਰਧ ਆਸ਼ਰਮ, ਭਾਈ ਮਨਪ੍ਰੀਤ ਸਿੰਘ ਭੁੱਲਰ ਮੁਖੀ ਸ਼੍ਰੋਮਣੀ ਅਖੰਡ ਪਾਠੀ ਸਿੰਘ ਸਭਾ, ਸੁਰਜੀਤ ਸਿੰਘ ਕੰਗ ਪ੍ਰਧਾਨ ਨਗਰ ਪੰਚਾਇਤ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਪ੍ਰਚਾਰਕ ਭਾਈ ਜੱਜ ਸਿੰਘ ਮਿਸ਼ਨਰੀ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਸੁਖਚੈਨ ਸਿੰਘ ਗਿੱਲ, ਮਨਜਿੰਦਰ ਸਿੰਘ, ਪਰਮਜੀਤ ਸਿੰਘ , ਜੈਮਲ ਸਿੰਘ ਭੁੱਲਰ, ਕਰਮ ਸਿੰਘ, ਕੁਲਦੀਪ ਸਿੰਘ ਧਾਮੀ (ਸਾਰੇ ਕੌਂਸਲਰ), ਹਰਗੋਪਾਲ ਸਿੰਘ ਰੰਧਾਵਾ, ਠੇਕੇਦਾਰ ਰਵੀ ਜੱਲੂਵਾਲ, ਭੁਪਿੰਦਰ ਸਿੰਘ ਬਾਬਾ ਬਕਾਲਾ ਸਾਹਿਬ ਮੋੜ, ਬਾਬਾ ਨਿਰਮਲ ਸਿੰਘ ਉਮਰਾ ਨੰਗਲ, ਕਸ਼ਮੀਰ ਸਿੰਘ ਬੁੱਟਰ, ਕਿਸਾਨ ਆਗੂ ਜੋਗਿੰਦਰ ਸਿੰਘ ਧਿਆਨਪੁਰ, ਪਲਵਿੰਦਰ ਸਿੰਘ ਪੱਪਾ, ਬਲਜਿੰਦਰ ਸਿੰਘ ਥਿੰਦ, ਜੰਗੀ ਅੰਗਮ ਮੋਟਰ, ਤੇਜਿੰਦਰ ਸਿੰਘ ਅਠੌਲਾ, ਮਾਸਟਰ ਇਕਬਾਲ ਸਿੰਘ, ਪ੍ਰਤਾਪ ਸਿੰਘ ਮੈਂਬਰ, ਜੈਵਿੰਦਰ ਸਿੰਘ ਭੁੱਲਰ, ਕਸ਼ਮੀਰ ਸਿੰਘ ਜੋਧਪੁਰੀ, ਗੁਰਮੀਤ ਸਿੰਘ ਬੈਂਕ ਵਾਲੇ, ਜਗਤਾਰ ਸਿੰਘ ਬਹਾਦਰਪੁਰ, ਬਲਦੇਵ ਸਿੰਘ ਧਾਲੀਵਾਲ, ਮਨਜਿੰਦਰ ਸਿੰਘ ਹੀਰਾ, ਖਾਲਸਾ ਨਿਰਵੈਰ ਸਿੰਘ, ਜਥੇ: ਹਰਭਿੰਦਰ ਸਿੰਘ ਧਾਰੋਵਾਲੀ, ਗੁਰਭੇਜ ਸਿੰਘ ਕੰਗ ਸਰਾਂ, ਤੇਜਿੰਦਰ ਸਿੰਘ ਬੱਲ ਸਠਿਆਲਾ, ਬਖਸ਼ੀਸ਼ ਸਿੰਘ, ਮੁਖਤਿਆਰ ਸਿੰਘ ਭਾਗੇਵਾਲ, ਚਾਚਾ ਮਲਕੀਅਤ ਸਿੰਘ ਅਤੇ ਹੋਰ ਵੱਖ-ਵੱਖ ਜਥੇਬੰਦੀਆਂ ਨੇ ਸ਼ਿਰਕਤ ਕੀਤੀ । ਵੱਖ-ਵੱਖ ਜਥੇਬੰਦੀਆਂ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ : ਇਸ ਦੌਰਾਨ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਵਲੋਂ ਪ੍ਰਧਾਨ ਸੁਰਜੀਤ ਸਿੰਘ ਕੰਗ ਦੀ ਅਗਵਾਈ ਹੇਠ, ਸ਼੍ਰੋਮਣੀ ਅਖੰਡ ਪਾਠ ਸਿੰਘ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਮੁੱਖ ਸੇਵਾਦਾਰ ਭਾਈ ਮਨਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਹੇਠ, ਮੇਨ ਬਾਜ਼ਾਰ ਵਿਚ ਬਾਜ਼ਾਰ ਕਮੇਟੀ ਦੇ ਪ੍ਰਧਾਨ ਸ: ਹਰਦੀਪ ਸਿੰਘ ਦੀ ਅਗਵਾਈ ਹੇਠ ਬਾਜ਼ਾਰ ਕਮੇਟੀ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ । ਇਸੇ ਤਰ੍ਹਾਂ ਪਿੰਡ ਉਮਰਾ ਨੰਗਲ ਪੈਟਰੋਲ ਪੰਪ ਦੇ ਨਜ਼ਦੀਕ ਪੁੱਜਣ ’ਤੇ ਸ: ਪਰਮਰਾਜ ਸਿੰਘ ਉਮਰਾ ਨੰਗਲ ਸਾ: ਏ.ਡੀ.ਜੀ.ਪੀ. ਪਰਿਵਾਰ ਦੀ ਅਗਵਾਈ ਹੇਠ ਸੰਗਤ ਵਲੋਂ ਅਤੇ ਪਿੰਡ ਛਾਪਿਆਂਵਾਲੀ ਪੁਲ ਦੇ ਨਜ਼ਦੀਕ ਗ੍ਰਾਮ ਪੰਚਾਇਤ ਛਾਪਿਆਂਵਾਲੀ ਵਲੋਂ ਸਰਪੰਚ ਜੋਧਾ ਸਿੰਘ ਅਤੇ ਪ੍ਰਧਾਨ ਹੀਰਾ ਸਿੰਘ ਭੱਠੇ ਵਾਲੇ ਦੀ ਅਗਵਾਈ ਹੇਠ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ ।
Ad Position 22
No active advertisement
ਪਿਛਲੀ ਖ਼ਬਰ ਮਾਂ ਦਾ ਦੁੱਧ ਬੱਚਿਆਂ ਨੂੰ ਕਈ ਬਿਮਾਰੀਆਂ ਤੋਂ ਰੱਖਦਾ ਸੁਰੱਖਿਅਤ-ਡਾ. ਸੁਪ੍ਰਿਯਾ ਅਗਲੀ ਖ਼ਬਰ ਕੈਬਨਿਟ ਮੰਤਰੀ ਈ.ਟੀ.ਓ. ਵਲੋਂ ਸੀ.ਬੀ.ਐੱਸ.ਈ. ਨੈਸ਼ਨਲ ਹਾਕੀ ਚੈਂਪੀਅਨਸ਼ਿਪ ਦੇ ਖਿਡਾਰੀਆਂ ਨਾਲ ਵਿਸ਼ੇਸ਼ ਮੁਲਾਕਾਤ
Ad Position 24