ਖੇਤੀਬਾੜੀ ਵਿਭਾਗ ਵਲੋਂ ਪਿੰਡ ਮੱਲੂਨੰਗਲ ਵਿਖੇ ਕਿਸਾਨ ਸਿਖਲਾਈ ਕੈਂਪ
ਜਗਦੇਵ ਕਲਾਂ, 4 ਅਕਤੂਬਰ (ਸ਼ਰਨਜੀਤ ਸਿੰਘ ਗਿੱਲ) - ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ.
ਜਗਦੇਵ ਕਲਾਂ, 4 ਅਕਤੂਬਰ (ਸ਼ਰਨਜੀਤ ਸਿੰਘ ਗਿੱਲ) - ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਸਤਵਿੰਦਰ ਸਿੰਘ ਸੰਧੂ ਖੇਤੀਬਾੜੀ ਅਫਸਰ ਹਰਸਾ਼ ਛੀਨਾ ਦੀ ਪ੍ਰਧਾਨਗੀ ਅਤੇ ਡਾ. ਤੇਜਿੰਦਰ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਦੇ ਯਤਨਾਂ ਸਦਕਾ ਪਿੰਡ ਮੱਲੂਨੰਗਲ ਬਲਾਕ ਹਰਸਾ ਛੀਨਾ ਵਿਖੇ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਾਉਣ ਬਾਰੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਨੂੰ ਸੰਬੋਧਨ ਕਰਦਿਆਂ ਬਲਾਕ ਖੇਤੀਬਾੜੀ ਅਫਸਰ ਡਾ. ਸਤਵਿੰਦਰ ਸਿੰਘ ਸੰਧੂ ਨੇ ਖੇਤੀਬਾੜੀ ਵਿਭਾਗ ’ਚ ਚੱਲ ਰਹੀਆਂ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਡਾ. ਹਰਪ੍ਰੀਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਚੇਤਨਪੁਰਾ ਨੇ ਕਿਸਾਨਾਂ ਨੂੰ ਵੱਧ ਤੋਂ ਵੱਧ ਕਿਸਾਨਾਂ ਨੂੰ ਐਗਰੀ ਸਟੈਕ ਤਹਿਤ ਫਾਰਮਰ ਆਈ.ਡੀ. ਬਣਾਉਣ ਅਤੇ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਸੰਭਾਲ ਸੰਬੰਧੀ ਜਾਗਰੂਕ ਕੀਤਾ। ਡਾ. ਤਜਿੰਦਰ ਸਿੰਘ ਵਾਹਲਾ ਖੇਤੀਬਾੜੀ ਵਿਸਥਾਰ ਅਫਸਰ ਜਗਦੇਵ ਕਲਾਂ ਨੇ ਕਿਸਾਨਾਂ ਨੂੰ ਝੋਨੇ ਦੀ ਫਸਲ ਉੱਪਰ ਆ ਰਹੇ ਕੀੜੇ ਮਕੌੜਿਆਂ ਦੀ ਰੋਕਥਾਮ ਅਤੇ ਕਣਕ ਦੀ ਬਿਜਾਈ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ । ਹਰਵਿੰਦਰ ਸਿੰਘ ਸਰਵੇਅਰ ਭੂਮੀ ਰੱਖਿਆ ਵਿਭਾਗ ਵਲੋਂ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਅਜਾਦ ਭਗਤ ਸਿੰਘ ਨਾਟਕ ਮੰਚ ਅੰਮ੍ਰਿਤਸਰ ਵਲੋਂ ਵਾਤਾਵਰਨ ਦੀ ਸਾਂਭ ਸੰਭਾਲ ਅਤੇ ਫਸਲੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ ਬਾਰੇ ਇਕ ਨਾਟਕ ਵੀ ਖੇਡਿਆ ਗਿਆ। ਇਸ ਸਮੇਂ ਏ. ਈ. ਓ. ਜਗਦੀਪ ਸਿੰਘ , ਨਵਰੂਪ ਸਿੰਘ ਏ. ਡੀ. ਓ., ਸਰਪੰਚ ਗੁਰਪਾਲ ਸਿੰਘ ਮੱਲੂਨੰਗਲ, ਸਰਪੰਚ ਸੁਖਚੈਨ ਸਿੰਘ ਅਦਲੀਵਾਲ, ਸਰਪੰਚ ਗੁਰਪਾਲ ਸਿੰਘ ਸੈਂਸਰਾ , ਕੁਲਵੰਤ ਸਿੰਘ ,ਅਮਰਜੀਤ ਸਿੰਘ, ਨਵਨੀਤ ਕੌਰ ਏ. ਐੱਸ. ਆਈ , ਗੁਰਲਾਲ ਸਿੰਘ ਸਰਵੇਅਰ, ਬਾਬਨਬੀਰਸਿੰਘ ਬੀ. ਟੀ. ਐੱਮ., ਸਿਮਰਨਜੀਤ ਸਿੰਘ, ਸਰਵਣ ਸਿੰਘ, ਸਬੇਗ ਸਿੰਘ ਆਦਿ ਕਿਸਾਨ ਹਾਜ਼ਰ ਸਨ।