ਸਰਹੱਦੀ ਪਿੰਡ ਧਨੋਆ ਖੁਰਦ ਦੇ 20 ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ
ਅਟਾਰੀ ਸਰਹੱਦ , ਅੰਮ੍ਰਿਤਸਰ 5 ਅਕਤੂਬਰ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ ਅਟਾਰੀ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਸਰਹੱਦੀ ਪਿੰਡ ਧਨੋਆ ਖੁਰਦ ਵਿਖੇ ਰਜਿੰਦਰ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਮੀਟਿੰਗ ਹੋਈ, ਇਸ ਮੌਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹਲਕਾ ਅਟਾਰੀ ਤੋਂ ਸੇਵਾਦਾਰ ਮਾ: ਜਸਵਿੰਦਰ ਸਿੰਘ ਜਹਾਂਗੀਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਮਾਸਟਰ ਜਸਵਿੰਦਰ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮੌਜੂਦਾ ਸਰਕਾਰ ਕੋਲੋਂ ਲੋਕਾਂ ਨੂੰ ਸਿਵਾਏ ਲਾਰੇ ਅਤੇ ਝੂਠੇ ਵਾਅਦਿਆਂ ਤੋਂ ਕੁਝ ਵੀ ਪ੍ਰਾਪਤ ਨਹੀਂ ਹੋਇਆ।
ਅਟਾਰੀ ਸਰਹੱਦ , ਅੰਮ੍ਰਿਤਸਰ 5 ਅਕਤੂਬਰ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ ਅਟਾਰੀ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਸਰਹੱਦੀ ਪਿੰਡ ਧਨੋਆ ਖੁਰਦ ਵਿਖੇ ਰਜਿੰਦਰ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਮੀਟਿੰਗ ਹੋਈ, ਇਸ ਮੌਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹਲਕਾ ਅਟਾਰੀ ਤੋਂ ਸੇਵਾਦਾਰ ਮਾ: ਜਸਵਿੰਦਰ ਸਿੰਘ ਜਹਾਂਗੀਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਮਾਸਟਰ ਜਸਵਿੰਦਰ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮੌਜੂਦਾ ਸਰਕਾਰ ਕੋਲੋਂ ਲੋਕਾਂ ਨੂੰ ਸਿਵਾਏ ਲਾਰੇ ਅਤੇ ਝੂਠੇ ਵਾਅਦਿਆਂ ਤੋਂ ਕੁਝ ਵੀ ਪ੍ਰਾਪਤ ਨਹੀਂ ਹੋਇਆ। ਮਾਸਟਰ ਜਸਵਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਦੇ ਸੱਤਾ ਵਿਚ ਆਉਣ ਨਾਲ ਪੰਜਾਬ ਦੇ ਵਿਚੋਂ ਨਸ਼ਾ, ਭਿ੍ਸ਼ਟਾਚਾਰ ਅਤੇ ਬੇਰੁਜ਼ਗਾਰੀ ਦਾ ਮੁਕੰਮਲ ਖਾਤਮਾ ਕਰ ਦਿੱਤਾ ਜਾਵੇਗਾ। ਇਸ ਮੌਕੇ ਗੁਰਪ੍ਰੀਤ ਸਿੰਘ ਮੁਹਾਵਾ, ਗੁਰਲਾਲ ਸਿੰਘ, ਸਵਰਨ ਸਿੰਘ, ਹਰਨਾਮ ਸਿੰਘ ਖਾਲਸਾ ਅਤੇ ਸੁਖਰਾਜ ਸਿੰਘ ਖਾਸਾ ਆਦਿ ਆਗੂ ਹਾਜ਼ਰ ਸਨ। 05 ਏਐਸਆਰ99