ਟਾਂਗਰਾ ਪੁਲਿਸ ਵਲੋਂ 2 ਪਿਸਤੌਲਾਂ ਤੇ ਕਾਰਤੂਸਾਂ ਸਮੇਤ ਦੋ ਨੌਜਵਾਨ ਕਾਬੂ
ਟਾਂਗਰਾ, 5 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਜ਼ਿਲਾ ਪੁਲਿਸ ਦਿਹਾਤੀ ਦੇ ਮੁੱਖ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੁਲਿਸ ਵਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਦੋ ਨੌਜਵਾਨਾਂ ਨੂੰ ਨਾਜਾਇਜ਼ ਪਿਸਤੌਲਾਂ ਅਤੇ ਕਾਰਤੂਸਾਂ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਟਾਂਗਰਾ ਦੇ ਇੰਚਾਰਜ ਏ.
ਪ
ਪੁਲਿਸ ਚੌਂਕੀ ਟਾਂਗਰਾ ਦੇ ਇੰਚਾਰਜ ਨਰਿੰਦਰਪਾਲ ਸਿੰਘ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਨਾਲ ਗ੍ਰਿਫਤਾਰ ਕੀਤੇ ਵਿਆਕਤੀਆਂ ਨਾਲ ਪੁਲਿਸ ਪਾਰਟੀ। ਤਸਵੀਰ : ਹਰਜਿੰਦਰ ਸਿੰਘ ਕਲੇਰ
06-10-2026
ਟਾਂਗਰਾ, 5 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਜ਼ਿਲਾ ਪੁਲਿਸ ਦਿਹਾਤੀ ਦੇ ਮੁੱਖ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੁਲਿਸ ਵਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਦੋ ਨੌਜਵਾਨਾਂ ਨੂੰ ਨਾਜਾਇਜ਼ ਪਿਸਤੌਲਾਂ ਅਤੇ ਕਾਰਤੂਸਾਂ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਟਾਂਗਰਾ ਦੇ ਇੰਚਾਰਜ ਏ.ਐੱਸ.ਆਈ. ਨਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰ ਰਹੀ ਸੀ। ਇਸ ਦੌਰਾਨ ਪਿੰਡ ਮੁੱਛਲ ਤੋਂ ਨੈਸ਼ਨਲ ਹਾਈਵੇ ਵੱਲ ਜਾਂਦਿਆਂ ਸਾਹਮਣੇ ਤੋਂ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ਨੰਬਰ ਪੀ.ਬੀ.-02-ਏ-7386 ’ਤੇ ਸਵਾਰ ਦੋ ਨੌਜਵਾਨ ਆਉਂਦੇ ਦਿਖਾਈ ਦਿੱਤੇ। ਪੁਲਿਸ ਪਾਰਟੀ ਨੂੰ ਦੇਖ ਕੇ ਉਨ੍ਹਾਂ ਨੇ ਮੋਟਰਸਾਈਕਲ ਭਜਾਉਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਮੁਲਾਜ਼ਮਾਂ ਨੇ ਪਿੱਛਾ ਕਰਕੇ ਦੋਵਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਰਵਿੰਦਰ ਸਿੰਘ ਉਰਫ਼ ਹੈਪੀ ਪੁੱਤਰ ਸਵ. ਸਤਨਾਮ ਸਿੰਘ ਅਤੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਪੁੱਤਰ ਸਵ. ਪੀਰਾ ਸਿੰਘ, ਦੋਵੇਂ ਵਾਸੀ ਗੁਰੂ ਨਾਨਕ ਕਲੋਨੀ, ਨੇੜੇ ਸ਼ਰਮਾ ਡੇਅਰੀ, ਘਣੂਪੁਰ ਕਾਲੇ, ਥਾਣਾ ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਵਲੋਂ ਤਲਾਸ਼ੀ ਲੈਣ ’ਤੇ ਰਵਿੰਦਰ ਸਿੰਘ ਉਰਫ਼ ਹੈਪੀ ਕੋਲੋਂ ਇਕ .30 ਬੋਰ ਪਿਸਤੌਲ, ਮੈਗਜ਼ੀਨ ਸਮੇਤ ਦੋ ਜ਼ਿੰਦਾ ਕਾਰਤੂਸ ਬਰਾਮਦ ਹੋਏ, ਜਦਕਿ ਅਰਸ਼ਦੀਪ ਸਿੰਘ ਉਰਫ਼ ਅਰਸ਼ ਕੋਲੋਂ ਇਕ ਰੂਗਰ ਪਿਸਤੌਲ, ਮੈਗਜ਼ੀਨ ਸਮੇਤ ਬਰਾਮਦ ਕੀਤਾ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਨੌਜਵਾਨਾਂ ਵਿਰੁੱਧ ਥਾਣਾ ਤਰਸਿੱਕਾ ਵਿਖੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਨਾਜਾਇਜ਼ ਅਸਲਾ ਲਿਆਉਣ ਦੇ ਸਰੋਤ ਅਤੇ ਇਸ ਦੀ ਵਰਤੋਂ ਸਬੰਧੀ ਹੋਰ ਜਾਣਕਾਰੀ ਹਾਸਲ ਕੀਤੀ ਜਾ ਸਕੇ। ਇਸ ਮੌਕੇ ਏ.ਐੱਸ.ਆਈ. ਸੁਰਜੀਤ ਸਿੰਘ, ਸੀ.ਟੀ. ਰਫ਼ੀਕ ਮੁਹੰਮਦ, ਸੀ.ਟੀ. ਹਰਵਿੰਦਰ ਸਿੰਘ ਅਤੇ ਪੀ.ਐੱਚ.ਜੀ. ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ। 05 ਏਐਸਆਰ73