06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਮੰਤਰੀ ਈ.ਟੀ.ਓ. ਦੀ ਅਗਵਾਈ ਹੇਠ ਜੰਡਿਆਲਾ ਗੁਰੂ ਹਲਕੇ ਵਿਚ ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ : ਚੇਅਰਮੈਨ ਅਮਰੀਕ ਸਿੰਘ ਸੋਢੀ ਭੁੱਲਰ

ਟਾਂਗਰਾ, 5 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਬਲਾਕ ਸੰਮਤੀ ਜੰਡਿਆਲਾ ਗੁਰੂ ਦੇ ਚੇਅਰਮੈਨ ਅਮਰੀਕ ਸਿੰਘ ਸੋਢੀ ਭੁੱਲਰ ਨੇ ਕਿਹਾ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ.

Ad Position 21
No active advertisement
ਚੇਅਰਮੈਨ ਅਮਰੀਕ ਸਿੰਘ ਸੋਢੀ। 06-10-2026
ਟਾਂਗਰਾ, 5 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਬਲਾਕ ਸੰਮਤੀ ਜੰਡਿਆਲਾ ਗੁਰੂ ਦੇ ਚੇਅਰਮੈਨ ਅਮਰੀਕ ਸਿੰਘ ਸੋਢੀ ਭੁੱਲਰ ਨੇ ਕਿਹਾ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਅਗਵਾਈ ਹੇਠ ਹਲਕਾ ਜੰਡਿਆਲਾ ਗੁਰੂ ਵਿਚ ਵਿਕਾਸ ਕਾਰਜਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ, ਸਿੱਖਿਆ, ਸਿਹਤ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਸੜਕਾਂ ਦੀ ਉਸਾਰੀ, ਗਲੀਆਂ-ਨਾਲੀਆਂ ਦੇ ਨਿਰਮਾਣ, ਸੀਵਰੇਜ ਅਤੇ ਨਿਕਾਸੀ ਪ੍ਰਬੰਧਾਂ ਸਮੇਤ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਭਜਨ ਸਿੰਘ ਈ.ਟੀ.ਓ. ਦੀ ਅਗਵਾਈ ਹੇਠ ਹਲਕਾ ਜੰਡਿਆਲਾ ਗੁਰੂ ਨੂੰ ਵਿਕਾਸ ਪੱਖੋਂ ਹੋਰ ਮਜ਼ਬੂਤ ਬਣਾਉਣ ਲਈ ਯਤਨ ਜਾਰੀ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਬੋਹੜਵਾਲਾ ਨੌਜਵਾਨਾਂ ਵਲੋਂ ਲੰਗਰ ਲਗਾਇਆ ਅਗਲੀ ਖ਼ਬਰ ਟਾਂਗਰਾ ਪੁਲਿਸ ਵਲੋਂ 2 ਪਿਸਤੌਲਾਂ ਤੇ ਕਾਰਤੂਸਾਂ ਸਮੇਤ ਦੋ ਨੌਜਵਾਨ ਕਾਬੂ
Ad Position 24