ਸ੍ਰੀ ਦਸਮੇਸ਼ ਸੀਨੀ: ਸੈਕੰ: ਪਬਲਿਕ ਸਕੂਲ ਕੋਟਲਾ ਸੁਲਤਾਨ ਸਿੰਘ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ
ਮਜੀਠਾ, 5 ਅਕਤੂਬਰ (ਮਨਿੰਦਰ ਸਿੰਘ ਸੋਖੀ)-ਹਲਕਾ ਮਜੀਠਾ ਦੀ ਨਾਮਵਰ ਵਿਦਿਅਕ ਸੰਸਥਾ ਸ਼੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੋਟਲਾ ਸੁਲਤਾਨ ਸਿੰਘ ਜਿਸ ਦੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਚੇਅਰਮੈਨ ਅਤੇ ਐੱਸ. ਡੀ.
ਮਜੀਠਾ, 5 ਅਕਤੂਬਰ (ਮਨਿੰਦਰ ਸਿੰਘ ਸੋਖੀ)-ਹਲਕਾ ਮਜੀਠਾ ਦੀ ਨਾਮਵਰ ਵਿਦਿਅਕ ਸੰਸਥਾ ਸ਼੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੋਟਲਾ ਸੁਲਤਾਨ ਸਿੰਘ ਜਿਸ ਦੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਚੇਅਰਮੈਨ ਅਤੇ ਐੱਸ.ਡੀ.ਐੱਮ ਮਜੀਠਾ ਮੈਨੇਜ਼ਰ ਹਨ ਅਤੇ ਇਹ ਸੰਸਥਾ ਪ੍ਰਿੰਸੀਪਲ ਵਿਨੋਦ ਸ਼ਰਮਾ ਦੀ ਯੋਗ ਅਗਵਾਈ ਵਿਚ ਚੱਲ ਰਹੀ ਹੈ। ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਹੋਈਆਂ ਪ੍ਰੀਖਿਆਵਾਂ ਵਿਚ ਇਸ ਸਕੂਲ ਦੇ ਦਸਵੀਂ ਕਲਾਸ ਦੇ ਵਿਦਿਆਥੀਆਂ ਨੇ ਪ੍ਰੀਖਿਆ ਦਿੱਤੀ। ਇਸ ਪ੍ਰੀਖਿਆ ਵਿਚ ਜ਼ਿਲ੍ਹਾ ਭਰ ਵਿਚੋਂ ਚੰਗੇ ਅੰਕ ਲੈਕੇ ਪਾਸ ਹੋਈਆਂ। ਇਨ੍ਹਾਂ ਅੱਵਲ ਆਈਆਂ ਵਿਦਿਆਰਥਣਾਂ ਨੂੰ ਬੀਤੇ ਦਿਨ ਗੁਰਦੁਆਰਾ ਸ਼ਹੀਦ ਬਾਬਾ ਰਾਮ ਸਿੰਘ ਜਲਾਲਪੁਰਾ ਵਿਖੇ ਹੋਏ ਧਾਰਮਿਕ ਸਮਾਗਮ ਦੌਰਾਨ ਪਿੰਡ ਜਲਾਲਪੁਰਾ ਦੇ ਜਮਪਲ ਨੇਵੀ ਅਫ਼ਸਰ ਸ਼ਿਵਰਾਜ ਸਿੰਘ ਅਤੇ ਉਸ ਦੇ ਪਰਿਵਾਰ ਵਲੋਂ ਨਕਦ ਰਾਸ਼ੀ ਦੇਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਵਿਨੋਦ ਸ਼ਰਮਾ, ਹਰਪ੍ਰੀਤ ਸਿੰਘ, ਪ੍ਰਿਤਪਾਲ ਸਿੰਘ, ਇਕਬਾਲ ਸਿੰਘ ਵੀ ਹਾਜ਼ਰ ਸਨ।