ਟਿੱਪਰ ਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ ’ਚ ਡਰਾਈਵਰ ਜ਼ਖ਼ਮੀ, ਇਕ ਦੀਆਂ ਲੱਤਾਂ ਟੁੱਟੀਆਂ
ਟਾਹਲੀ ਸਾਹਿਬ, 5 ਅਕਤੂਬਰ (ਵਿਨੋਦ ਭੀਲੋਵਾਲ)- ਕਸਬਾ ਟਾਹਲੀ ਸਾਹਿਬ ਨੇ ਨੇੜਲੇ ਪਿੰਡ ਖੈੜੇਬਾਲਾ ਚੱਕ ਰੋਡ ਸਰਿਹਾਲਾ ’ਤੇ ਉਸ ਸਮੇਂ ਭਿਆਨਕ ਸੜਕ ਹਾਦਸਾ ਵਾਪਰਿਆ ਜਦੋਂ ਰੇਤ ਨਾਲ ਭਰੇ ਟਿੱਪਰ ਤੇ ਟਰੱਕ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਵਾਹਨਾਂ ਵਿਚੋਂ ਇਕ ਪਲਟ ਗਿਆ ਅਤੇ ਰੇਤ ਨਾਲ ਭਰੇ ਟਿੱਪਰ ਦੇ ਪਰਖੱਚੇ ਉਡ ਗਏ।
ਟਾਹਲੀ ਸਾਹਿਬ, 5 ਅਕਤੂਬਰ (ਵਿਨੋਦ ਭੀਲੋਵਾਲ)- ਕਸਬਾ ਟਾਹਲੀ ਸਾਹਿਬ ਨੇ ਨੇੜਲੇ ਪਿੰਡ ਖੈੜੇਬਾਲਾ ਚੱਕ ਰੋਡ ਸਰਿਹਾਲਾ ’ਤੇ ਉਸ ਸਮੇਂ ਭਿਆਨਕ ਸੜਕ ਹਾਦਸਾ ਵਾਪਰਿਆ ਜਦੋਂ ਰੇਤ ਨਾਲ ਭਰੇ ਟਿੱਪਰ ਤੇ ਟਰੱਕ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਵਾਹਨਾਂ ਵਿਚੋਂ ਇਕ ਪਲਟ ਗਿਆ ਅਤੇ ਰੇਤ ਨਾਲ ਭਰੇ ਟਿੱਪਰ ਦੇ ਪਰਖੱਚੇ ਉਡ ਗਏ। ਦੋਵੇਂ ਗੱਡੀਆਂ ਦੇ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਏ। ਮੌਕੇ ’ਤੇ ਥਾਣਾ ਮੱਤੇਵਾਲ ਦੇ ਐੱਸ.ਐੱਚ.ਓ. ਦਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਵਿੰਦਰ ਸਿੰਘ ਪੁੱਤਰ ਸੂਰਤਾ ਸਿੰਘ ਜੋ ਆਪਣਾ ਟਰੱਕ ਲੈ ਕੇ ਖੈੜੇਬਾਲਾ ਚੱਕ ਵੱਲ ਤੋਂ ਆ ਰਿਹਾ ਸੀ ਅਤੇ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਟਾਹਲੀ ਸਾਹਿਬ ਤੋਂ ਸਰਹਾਲਾ ਵਲ ਨੂੰ ਜਾ ਰਿਹਾ ਸੀ ਜਿਨ੍ਹਾਂ ਵਾਹਨਾਂ ਦੀ ਆਪਸ ਵਿਚ ਭਿਆਨਕ ਟੱਕਰ ਹੋ ਗਈ। ਟੱਕਰ ਦੇ ਵਿਚ ਟਿੱਪਰ ਦੇ ਡਰਾਈਵਰ ਜਿਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ ਅਤੇ ਹਾਲਤ ਗੰਭੀਰ ਦੱਸੀ ਜਾ ਰਹੀ ਹੈਂ। ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀ ਡਰਾਈਵਰ ਨੂੰ ਤੁਰੰਤ ਅੰਮ੍ਰਿਤਸਰ ਹਸਪਤਾਲ ਵਿਖੇ ਪਹੁੰਚਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ। ਪੁਲਿਸ ਵਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।