- ਮਾਮਲਾ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ ਦਾ-
ਪੰਜਾਬ ਸਟੇਟ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਅਜਨਾਲਾ ਵਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬਾ ਸਰਕਾਰ ਵੱਲੋਂ ਪੈਨਸ਼ਨਰਾਂ ਦੀਆਂ ਮੰਗਾਂ ਦਾ ਹੱਲ ਨਾ ਕਰਨ ਦੇ ਵਿਰੋਧ ’ਚ ਪੰਜਾਬ ਸਟੇਟ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਵਲੋਂ ਤਹਿਸੀਲ ਪ੍ਰਧਾਨ ਪ੍ਰਿੰਸੀਪਲ ਵਾਸੁਦੇਵ ਸ਼ਰਮਾ ਦੀ ਅਗਵਾਈ ‘ਚ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਵਾਸੁਦੇਵ ਸ਼ਰਮਾ ਨੇ ਦੱਸਿਆ ਕਿ ਪੈਨਸ਼ਨਰਾਂ ਨੂੰ ਹੁਣ ਤੱਕ 80 ਫ਼ੀਸਦੀ ਡੀ.
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬਾ ਸਰਕਾਰ ਵੱਲੋਂ ਪੈਨਸ਼ਨਰਾਂ ਦੀਆਂ ਮੰਗਾਂ ਦਾ ਹੱਲ ਨਾ ਕਰਨ ਦੇ ਵਿਰੋਧ ’ਚ ਪੰਜਾਬ ਸਟੇਟ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਵਲੋਂ ਤਹਿਸੀਲ ਪ੍ਰਧਾਨ ਪ੍ਰਿੰਸੀਪਲ ਵਾਸੁਦੇਵ ਸ਼ਰਮਾ ਦੀ ਅਗਵਾਈ ‘ਚ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਵਾਸੁਦੇਵ ਸ਼ਰਮਾ ਨੇ ਦੱਸਿਆ ਕਿ ਪੈਨਸ਼ਨਰਾਂ ਨੂੰ ਹੁਣ ਤੱਕ 80 ਫ਼ੀਸਦੀ ਡੀ.ਏ. ਦਿੱਤਾ ਗਿਆ ਹੈ, ਜਿਸ ਵਿਚ 40-40 ਫ਼ੀਸਦੀ ਦੀਆਂ ਦੋ ਕਿਸ਼ਤਾਂ ਸ਼ਾਮਲ ਹਨ, ਜਦਕਿ ਬਾਕੀ 13 ਫ਼ੀਸਦੀ ਡੀ.ਏ ਅਜੇ ਪੈਂਡਿੰਗ ਹੈ। ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਕਿ ਬਕਾਇਆ ਡੀ.ਏ. ਜਲਦ ਜਾਰੀ ਕੀਤਾ ਜਾਵੇ ਅਤੇ ਡੀ.ਏ ਨੂੰ ਕੇਂਦਰ ਸਰਕਾਰ ਦੀਆਂ ਦਰਾਂ ਨਾਲ ਜੋੜਨ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 10 ਅਕਤੂਬਰ ਨੂੰ ਸੰਗਰੂਰ ਵਿਖੇ ਰੈਲੀ ਕੀਤੀ ਜਾ ਰਹੀ ਹੈ। ਉਨ੍ਹਾਂ ਪੈਨਸ਼ਨਰਾਂ ਨੂੰ ਰੈਲੀ ਵਿਚ ਸ਼ਮੂਲੀਅਤ ਲਈ ਤਿਆਰੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ ਅਤੇ ਪੰਜਾਬ ਭਰ ਵਿਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਦਾ ਸਿਲਸਿਲਾ ਵੀ ਚੱਲ ਰਿਹਾ ਹੈ। ਮੀਟਿੰਗ ਦੌਰਾਨ ਡਿਜੀਟਲ ਲਾਈਫ਼ ਸਰਟੀਫਿਕੇਟ ਸਬੰਧੀ ਵੀ ਪੈਨਸ਼ਨਰਾਂ ਨੂੰ ਜਾਣਕਾਰੀ ਦਿੱਤੀ ਗਈ। ਆਗੂਆਂ ਨੇ ਕਿਹਾ ਕਿ ਡਿਜੀਟਲ ਲਾਈਫ਼ ਸਰਟੀਫਿਕੇਟ 1 ਨਵੰਬਰ ਤੋਂ 30 ਨਵੰਬਰ ਤੱਕ ਜਮਾਂ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ 30 ਸਾਲ ਤੋਂ ਵੱਧ ਸਮੇਂ ਤੋਂ ਪੈਨਸ਼ਨ ਲੈ ਰਹੇ ਪੈਨਸ਼ਨਰ ਅਕਤੂਬਰ ਮਹੀਨੇ ਤੋਂ ਵੀ ਆਪਣਾ ਡਿਜੀਟਲ ਲਾਈਫ਼ ਸਰਟੀਫਿਕੇਟ ਦੇ ਸਕਦੇ ਹਨ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਪੈਨਸ਼ਨ ਦੀ ਕਮਿਊਟੇਸ਼ਨ ਸਬੰਧੀ ਕਟੌਤੀ ਵਿਚ ਰਿਆਇਤ ਮਿਲਣ ਕਾਰਨ ਕਟੌਤੀ ’ਤੇ ਰੋਕ ਲੱਗਣ ਨਾਲ ਪੈਨਸ਼ਨਰਾਂ ਨੂੰ ਲੱਖਾਂ ਰੁਪਏ ਦਾ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਦੀਆਂ ਮੰਗਾਂ ਦੀ ਪੂਰਤੀ ਤੱਕ ਸਾਂਝੇ ਤੌਰ ‘ਤੇ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਮੀਟਿੰਗ ਵਿਚ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਵੱਡੀ ਗਿਣਤੀ ਵਿਚ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਨਰਿੰਦਰ ਸਿੰਘ ਰੰਧਾਵਾ ਦਿਆਲਪੁਰਾ, ਅਨੂਪ ਸਿੰਘ ਨਿੱਝਰ, ਵੱਸਣ ਸਿੰਘ, ਪ੍ਰੇਮ ਚੰਦ, ਜਸਵੰਤ ਸਿੰਘ, ਲਖਬੀਰ ਸਿੰਘ ਨੰਬਰਦਾਰ, ਰਣਜੀਤ ਸਿੰਘ, ਰਮੇਸ਼ ਕੁਮਾਰ, ਅਮਰ ਸਿੰਘ, ਜਗੀਰਾ, ਕਾਲਾ, ਜਗਦੀਸ਼ ਕੁਮਾਰ ਅਤੇ ਅਮੀਰ ਚੰਦ ਆਦਿ ਹਾਜ਼ਰ ਸਨ।