07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਵਲੋਂ ਨਾਨੋਕੇ ਤੋਂ ‘ਡੋਰ ਟੂ ਡੋਰ’ ਮੁਹਿੰਮ ਦੀ ਸ਼ੁਰੂਆਤ

ਅਜਨਾਲਾ, 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਬਚਾਓ ਰੈਲੀਆਂ ਤੋਂ ਬਾਅਦ ਹੁਣ ਘਰ-ਘਰ ਪਹੁੰਚ ਕਰਨ ਦੀ ਮੁਹਿੰਮ ਦਾ ਆਗਾਜ਼ ਕਰ ਦਿੱਤਾ ਗਿਆ ਹੈ। ਇਸੇ ਤਹਿਤ ਹਲਕਾ ਅਜਨਾਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਸ.

Ad Position 21
No active advertisement
ਅਜੀਤ ਡੈਸਕ 07-10-2026
ਅਜਨਾਲਾ, 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਬਚਾਓ ਰੈਲੀਆਂ ਤੋਂ ਬਾਅਦ ਹੁਣ ਘਰ-ਘਰ ਪਹੁੰਚ ਕਰਨ ਦੀ ਮੁਹਿੰਮ ਦਾ ਆਗਾਜ਼ ਕਰ ਦਿੱਤਾ ਗਿਆ ਹੈ। ਇਸੇ ਤਹਿਤ ਹਲਕਾ ਅਜਨਾਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਸ. ਜੋਧ ਸਿੰਘ ਸਮਰਾ ਦੀ ਅਗਵਾਈ ਹੇਠ ਪਿੰਡ ਨਾਨੋਕੇ ਤੋਂ ‘ਡੋਰ ਟੂ ਡੋਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪਾਰਟੀ ਵਰਕਰਾਂ ਵਲੋਂ ਸ. ਸਮਰਾ ਦੀ ਅਗਵਾਈ ’ਚ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਪਿਛਲੀ ਅਕਾਲੀ ਸਰਕਾਰ ਵਲੋਂ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ‘ਅਜੀਤ’ ਨਾਲ ਵਿਸ਼ੇਸ਼’ ਗੱਲਬਾਤ ਕਰਦਿਆਂ ਸ. ਜੋਧ ਸਿੰਘ ਸਮਰਾ ਨੇ ਕਿਹਾ ਕਿ ਇਹ ਮੁਹਿੰਮ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੂਰੇ ਪੰਜਾਬ ਵਿਚ ਸ਼ੁਰੂ ਕੀਤੀ ਗਈ ਹੈ। ਸ. ਸਮਰਾ ਨੇ ‘ਆਪ’ ਸਰਕਾਰ ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਲੋਕਾਂ ਨੂੰ ਅਕਾਲੀ ਸਰਕਾਰ ਸਮੇਂ ਮਿਲਣ ਵਾਲੀਆਂ ਕਈ ਸਹੂਲਤਾਂ ਬੰਦ ਜਾਂ ਪ੍ਰਭਾਵਿਤ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਡੋਰ-ਟੂ-ਡੋਰ ਮੁਹਿੰਮ ਦੌਰਾਨ ਲੋਕਾਂ ਨੂੰ ਇਨ੍ਹਾਂ ਮੁੱਦਿਆਂ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਅਕਾਲੀ ਦਲ ਦੀਆਂ ਨੀਤੀਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।ਹਲਕਾ ਅਜਨਾਲਾ ਵਿਚ ਮੁਹਿੰਮ ਦੀ ਰੂਪ-ਰੇਖਾ ਬਾਰੇ ਸ. ਜੋਧ ਸਿੰਘ ਸਮਰਾ ਨੇ ਕਿਹਾ ਕਿ ਇਹ ਮੁਹਿੰਮ ਪੜਾਅਵਾਰ ਤਰੀਕੇ ਨਾਲ ਪਿੰਡ-ਪਿੰਡ ਚਲਾਈ ਜਾਵੇਗੀ। ਜਿਸ ਦਿਨ ਪਾਰਟੀ ਦਾ ਕੋਈ ਵਿਸ਼ੇਸ਼ ਪ੍ਰੋਗਰਾਮ ਹੋਵੇਗਾ, ਉਸ ਦਿਨ ਨੂੰ ਛੱਡ ਕੇ ਰੋਜ਼ਾਨਾ ਪਿੰਡਾਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾਵੇਗਾ। ਇਸ ਮੌਕੇ ਸੀਨੀਅਰ ਪਾਰਟੀ ਆਗੂ ਤੇ ਸਾਬਕਾ ਡਾਇਰੈਕਟਰ ਸੁਖਦੇਵ ਸਿੰਘ ਸੁਧਾਰ, ਪ੍ਰਧਾਨ ਸਵਿੰਦਰ ਸਿੰਘ ਸਿੰਦ ਸੈਂਸਰਾ, ਜਨਰਲ ਕੌਂਸਲ ਮੈਂਬਰ ਬ੍ਰਹਮ ਸਿੰਘ ਝੰਡੇਰ, ਨੰਬਰਦਾਰ ਗੁਰਵੇਲ ਸਿੰਘ ਨਾਨੋਕੇ, ਸਾਬਕਾ ਸਰਪੰਚ ਦੀਦਾਰ ਸਿੰਘ ਨਾਨੋਕੇ, ਸਾਬਕਾ ਸਰਪੰਚ ਸੁਖਵੰਤ ਸਿੰਘ ਨਾਨੋਕੇ, ਸਾਬਕਾ ਸਰਪੰਚ ਜਸਬੀਰ ਸਿੰਘ ਨਾਨੋਕੇ, ਜਸਮੇਰ ਸਿੰਘ ਜੱਸੜ, ਉਮਰਜੀਤ ਸਿੰਘ ਘੁੱਕੇਵਾਲੀ, ਪੀ.ਏ ਗੁਰਭੇਜ ਸਿੰਘ ਭੱਟੀ, ਸੰਦੀਪ ਸਿੰਘ ਨਾਨੋਕੇ, ਗੁਰਪ੍ਰੀਤ ਸਿੰਘ ਮਿੰਟੂ, ਬਲਜੀਤ ਸਿੰਘ ਪਿੱਤੂ, ਕੁਲਵੰਤ ਸਿੰਘ ਕੁਰਾਲੀਆਂ ਅਤੇ ਸਿਕੰਦਰ ਸਿੰਘ ਸਮੇਤ ਹੋਰ ਪਾਰਟੀ ਆਗੂ ਮੌਜੂਦ ਸਨ। ਇਸ ਤੋਂ ਇਲਾਵਾ ਹਲਕਾ ਇੰਚਾਰਜ ਸ. ਜੋਧ ਸਿੰਘ ਸਮਰਾ ਵਲੋਂ ਸਾਬਕਾ ਸਰਪੰਚ ਦੀਦਾਰ ਸਿੰਘ ਦੇ ਗ੍ਰਹਿ ਵਿਖੇ ਪਾਰਟੀ ਦੀ ਮਜ਼ਬੂਤੀ ਲਈ ਮੀਟਿੰਗ ਵੀ ਕੀਤੀ ਗਈ।ਸਾਬਕਾ ਸਰਪੰਚ ਦੀਦਾਰ ਸਿੰਘ ਵਲੋਂ ਸ. ਜੋਧ ਸਿੰਘ ਸਮਰਾ ਸਮੇਤ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ’ਤੇ ਮੈਹਣੀਆਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਅਗਲੀ ਖ਼ਬਰ ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ, ਪੁਲਿਸ ਮੁਲਾਜ਼ਮ ਵੀ ਸੁਰੱਖਿਅਤ ਨਹੀਂ-ਹਰਪ੍ਰਤਾਪ ਸਿੰਘ ਅਜਨਾਲਾ
Ad Position 24