06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਮਜੀਠੀਆ ਵਲੋਂ ਗੋਲੀ ਲੱਗਣ ਕਾਰਨ ਜ਼ਖਮੀ ਹੋਏ ਏ.ਐੱਸ.ਆਈ. ਸੁਖਚੈਨ ਸਿੰਘ ਦਾ ਫ਼ੋਨ ’ਤੇ ਜਾਣਿਆ ਹਾਲ

ਅਜਨਾਲਾ, 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਪੈਂਦੇ ਸਰਹੱਦੀ ਪਿੰਡ ਜਗਦੇਵ ਖ਼ੁਰਦ ਦੇ ਵਸਨੀਕ ਅਤੇ ਜੀ. ਆਰ.

Ad Position 21
No active advertisement
ਅਜੀਤ ਡੈਸਕ 07-10-2026
ਅਜਨਾਲਾ, 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਪੈਂਦੇ ਸਰਹੱਦੀ ਪਿੰਡ ਜਗਦੇਵ ਖ਼ੁਰਦ ਦੇ ਵਸਨੀਕ ਅਤੇ ਜੀ.ਆਰ.ਪੀ. ਵਿਚ ਏ.ਐੱਸ.ਆਈ. ਵਜੋਂ ਤਾਇਨਾਤ ਸੁਖਚੈਨ ਸਿੰਘ ‘ਤੇ ਹੋਏ ਗੋਲੀਬਾਰੀ ਦੇ ਹਮਲੇ ਤੋਂ ਬਾਅਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਫ਼ੋਨ ਰਾਹੀਂ ਉਨ੍ਹਾਂ ਦਾ ਹਾਲ-ਚਾਲ ਜਾਣਿਆ ਅਤੇ ਸਿਹਤ ਸੰਬੰਧੀ ਜਾਣਕਾਰੀ ਹਾਸਿਲ ਕੀਤੀ। ਫ਼ੋਨ ‘ਤੇ ਹੋਈ ਗੱਲਬਾਤ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਸੁਖਚੈਨ ਸਿੰਘ ਦੀ ਸਿਹਤ ਬਾਰੇ ਜਾਣਕਾਰੀ ਲੈਂਦਿਆਂ ਉਨ੍ਹਾਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਇਸ ਮੁਸ਼ਕਿਲ ਘੜੀ ਵਿਚ ਉਹ ਸੁਖਚੈਨ ਸਿੰਘ ਦੇ ਨਾਲ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਲੋੜ ਪੈਣ ’ਤੇ ਸਹਾਇਤਾ ਲਈ ਹਾਜ਼ਰ ਰਹਿਣਗੇ। ਗੱਲਬਾਤ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹਮਲੇ ਸੰਬੰਧੀ ਇਕ ਜਥੇਬੰਦੀ ਵਲੋਂ ਜ਼ਿੰਮੇਵਾਰੀ ਲੈਣ ਦਾ ਦਾਅਵਾ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਸੰਬੰਧੀ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਵੀ ਗੱਲਬਾਤ ਕਰਨਗੇ ਅਤੇ ਮਾਮਲੇ ਦੀ ਜਾਂਚ ਬਾਰੇ ਜਾਣਕਾਰੀ ਹਾਸਿਲ ਕਰਨਗੇ। ਇਸ ਤੋਂ ਇਲਾਵਾ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਅਜਨਾਲਾ ਦੇ ਇੰਚਾਰਜ ਜੋਧ ਸਿੰਘ ਸਮਰਾ ਵਲੋਂ ਵੀ ਏ.ਐੱਸ.ਆਈ ਸੁਖਚੈਨ ਸਿੰਘ ਦਾ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਹਾਲ ਜਾਣਿਆ ਤੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਕਿ ਇਸ ਔਖੇ ਸਮੇਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਉਨ੍ਹਾਂ ਦੇ ਨਾਲ ਖੜ੍ਹਾ ਹੈ।ਇਸ ਮੌਕੇ ਜਨਰਲ ਕੌਂਸਲ ਮੈਂਬਰ ਬ੍ਰਹਮ ਸਿੰਘ ਝੰਡੇਰ ਅਤੇ ਡਾ. ਬਲਰਾਜ ਸਿੰਘ ਜਗਦੇਵ ਖ਼ੁਰਦ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਚਾਇਤੀ ਰਾਜ ਸੰਗਠਨ ਨੂੰ ਮਜ਼ਬੂਤ ਕਰ ਕੇ ਪਿੰਡਾਂ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕੀਤਾ ਜਾਵੇਗਾ - ਕੰਵਰਪ੍... ਅਗਲੀ ਖ਼ਬਰ ਚੰਡੀਗੜ੍ਹ ਦੇ ਨੇੜੇ ਹਰੇ ਭਰੇ ਖੇਤਾਂ ’ ਚ ਅਭਿਨੇਤਾ ਆਯੁਸ਼ਮਾਨ ਖੁਰਾਣਾ ਅਤੇ ਅਦਾਕਾਰਾ ਸਾਰਾ ਅਲੀ ਖਾਨ ਨੇ ਟਰੈਕਟਰ ਦੀ ਸਵਾਰ...
Ad Position 24