07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪੰਚਾਇਤੀ ਰਾਜ ਸੰਗਠਨ ਨੂੰ ਮਜ਼ਬੂਤ ਕਰ ਕੇ ਪਿੰਡਾਂ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕੀਤਾ ਜਾਵੇਗਾ - ਕੰਵਰਪ੍ਰਤਾਪ ਸਿੰਘ ਅਜਨਾਲਾ

ਅਜਨਾਲਾ, 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਵਿਚ ਸਥਿਤ ਕਾਂਗਰਸ ਪਾਰਟੀ ਦੇ ਦਫ਼ਤਰ ਵਿਖੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਪੰਚਾਇਤੀ ਰਾਜ ਸੰਗਠਨ ਦੀ ਇਕ ਵਿਸ਼ੇਸ਼ ਮੀਟਿੰਗ ਹੋਈ। ਜਿਸ ਵਿਚ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਪੰਚਾਇਤੀ ਰਾਜ ਸੰਗਠਨ ਜ਼ਿਲ੍ਹਾ ਅੰਮ੍ਰਿਤਸਰ ਦੇ ਇੰਚਾਰਜ ਸ਼੍ਰੀ ਅਹਿਮਦ ਸ਼ਾਮਸੰਦ ਵਿਸ਼ੇਸ਼ ਤੌਰ ’ਤੇ ਪਹੁੰਚੇ ਤੇ ਉਨ੍ਹਾਂ ਪਾਰਟੀ ਦੇ ਆਗੂਆਂ ਤੇ ਵਰਕਰਾਂ ਨਾਲ ਮੁਲਾਕਾਤ ਕੀਤੀ।

Ad Position 21
No active advertisement
ਅਜੀਤ ਡੈਸਕ 07-10-2026
ਅਜਨਾਲਾ, 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਵਿਚ ਸਥਿਤ ਕਾਂਗਰਸ ਪਾਰਟੀ ਦੇ ਦਫ਼ਤਰ ਵਿਖੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਪੰਚਾਇਤੀ ਰਾਜ ਸੰਗਠਨ ਦੀ ਇਕ ਵਿਸ਼ੇਸ਼ ਮੀਟਿੰਗ ਹੋਈ। ਜਿਸ ਵਿਚ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਪੰਚਾਇਤੀ ਰਾਜ ਸੰਗਠਨ ਜ਼ਿਲ੍ਹਾ ਅੰਮ੍ਰਿਤਸਰ ਦੇ ਇੰਚਾਰਜ ਸ਼੍ਰੀ ਅਹਿਮਦ ਸ਼ਾਮਸੰਦ ਵਿਸ਼ੇਸ਼ ਤੌਰ ’ਤੇ ਪਹੁੰਚੇ ਤੇ ਉਨ੍ਹਾਂ ਪਾਰਟੀ ਦੇ ਆਗੂਆਂ ਤੇ ਵਰਕਰਾਂ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਪੰਚਾਇਤੀ ਰਾਜ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਜ਼ਮੀਨੀ ਪੱਧਰ ’ਤੇ ਕਾਂਗਰਸ ਦੀ ਜਥੇਬੰਦੀ ਨੂੰ ਸਰਗਰਮ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਿਸ਼ਨ 2027 ਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਜ਼ਿਲ੍ਹਾ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਅਸਲ ਤਾਕਤ ਉਸ ਦੇ ਜ਼ਮੀਨੀ ਪੱਧਰ ’ਤੇ ਮਿਹਨਤ ਕਰਨ ਵਾਲੇ ਵਰਕਰ ਹਨ। ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਤੇ ਪੰਚਾਇਤੀ ਰਾਜ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਰਾਣਾ ਰਣਜੀਤ ਸਿੰਘ ਭੱਖਾ, ਕਾਂਗਰਸ ਸ਼ਹਿਰੀ ਪ੍ਰਧਾਨ ਦਵਿੰਦਰ ਸਿੰਘ ਡੈਮ, ਸਾਬਕਾ ਚੇਅਰਮੈਨ ਦਲਜੀਤ ਸਿੰਘ ਸੋਨੂੰ ਰਾਏਪੁਰ, ਗੁਰਿੰਦਰਬੀਰ ਸਿੰਘ ਮਾਹਲ, ਯੂਥ ਕਾਂਗਰਸ ਹਲਕਾ ਅਜਨਾਲਾ ਦੇ ਸਾਬਕਾ ਪ੍ਰਧਾਨ ਮਨਪ੍ਰੀਤ ਸਿੰਘ ਸਾਰੰਗਦੇਵ, ਸਰਬਜੋਤ ਸਿੰਘ ਮਾਹਲ, ਬਲਾਕ ਕਾਂਗਰਸ ਅਜਨਾਲਾ 1 ਦੇ ਪ੍ਰਧਾਨ ਹਰਮਨ ਢਿੱਲੋਂ ਫੁੱਲੇਚੱਕ, ਸੰਨੀ ਨਿੱਝਰ, ਗੁਰਭੇਜ ਸਿੰਘ ਗੋਲਡੀ ਚਮਿਆਰੀ, ਪ੍ਰਧਾਨ ਮਸਤਾਨ ਸਿੰਘ ਸਾਰੰਗਦੇਵ, ਪ੍ਰਭ ਸਿੰਘ ਡੱਲਾ, ਦਿਲਬਾਗ ਸਿੰਘ ਸਿਰਸਾ, ਬੇਅੰਤ ਸਿੰਘ ਬੱਲੜ੍ਹਵਾਲ, ਪ੍ਰਭ ਭੱਖਾ, ਹਰਪਾਲ ਸਿੰਘ ਸੱਫ਼ੇਵਾਲੀਆ, ਸ਼ੁੱਭ ਸਿਰਸਾ, ਆੜ੍ਹਤੀ ਹਰਪਾਲ ਸਿੰਘ ਮੰਨਣ, ਗੁਰਮੀਤ ਸਿੰਘ ਮਿੱਠੂ ਚਮਿਆਰੀ, ਲੱਕੀ ਨਿੱਝਰ, ਬਾਊ ਸੁਖਦੇਵ ਸਰੀਨ, ਮੋਹਿਤ ਵਾਸਲ, ਪ੍ਰਗਟ ਸਿੰਘ ਸਰਾਏ, ਸੇਵਾ ਸਿੰਘ ਚੱਕ ਡੋਗਰਾ, ਬਲਵਿੰਦਰ ਸਿੰਘ, ਵੀਰੂ, ਜਤਿੰਦਰ ਕੁਮਾਰ ਸੋਨੂੰ, ਰਾਣਾ ਗੁਰਾਲਾ, ਭੁਪਿੰਦਰ ਸਿੰਘ ਗੁਰਾਲਾ, ਸਰਬਜੀਤ ਸਿੰਘ ਗੋਲੂ ਡੱਲਾ, ਕੁਲਵਿੰਦਰ ਸਿੰਘ ਚਾਹੜਪੁਰ, ਧੀਰ ਸਿੰਘ ਕੋਟਲਾ ਕਾਜ਼ੀਆਂ, ਬੱਗਾ ਮਾਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਵਲੋਂ ਖੇਤਰੀ ਪਾਰਟੀਆਂ ਦੇ ਕਾਰਕੁਨਾਂ ਦਾ ਭਾਜਪਾ ਵਿਚ ਸ਼ਾਮਿਲ ਹੋਣ ’ ਤੇ ਸਨਮਾਨ ਅਗਲੀ ਖ਼ਬਰ ਮਜੀਠੀਆ ਵਲੋਂ ਗੋਲੀ ਲੱਗਣ ਕਾਰਨ ਜ਼ਖਮੀ ਹੋਏ ਏ.ਐੱਸ.ਆਈ. ਸੁਖਚੈਨ ਸਿੰਘ ਦਾ ਫ਼ੋਨ ’ਤੇ ਜਾਣਿਆ ਹਾਲ
Ad Position 24