06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪੀ.ਟੀ.ਆਈ. ਅਸਾਮੀਆਂ ਦੀ ਭਰਤੀ ਜਲਦੀ ਮੁਕੰਮਲ ਕਰਨ ਦੀ ਮੰਗ

ਜੰਡਿਆਲਾ ਗੁਰੂ, 6 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਬੇਰੁਜ਼ਗਾਰ ਪੀ. ਟੀ.

Ad Position 21
No active advertisement
ਅਜੀਤ ਡੈਸਕ 07-10-2026
ਜੰਡਿਆਲਾ ਗੁਰੂ, 6 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ)-ਬੇਰੁਜ਼ਗਾਰ ਪੀ. ਟੀ. ਆਈ. ਅਮਰਜੀਤ ਸਿੰਘ, ਸੁਖਪਿੰਦਰ ਸਿੰਘ, ਹਰਪ੍ਰੀਤ ਸਿੰਘ, ਕੰਵਲਜੀਤ ਸਿੰਘ, ਅਮਰਜੋਤ ਸਿੰਘ, ਲਖਵਿੰਦਰ ਸਿੰਘ, ਗੁਰਜੀਤ ਸਿੰਘ, ਕੈਪਟਨ ਸਿੰਘ, ਮਨਦੀਪ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰੀਰਕ ਸਿੱਖਿਆ ਅਧਿਆਪਕਾਂ (ਪੀ.ਟੀ.ਆਈ.) ਦੀਆਂ 2000 ਅਸਾਮੀਆਂ ਦੀ ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ ਅਤੇ ਇਨ੍ਹਾਂ ਅਸਾਮੀਆਂ ਲਈ ਯੋਗ ਉਮੀਦਵਾਰਾਂ ਨੇ ਪੂਰੀ ਮਿਹਨਤ ਅਤੇ ਉਮੀਦ ਨਾਲ ਅਰਜ਼ੀਆਂ ਦਿੱਤੀਆਂ ਹਨ, ਪਰੰਤੂ ਭਰਤੀ ਪ੍ਰਕਿਰਿਆ ਨੂੰ ਲੈ ਕੇ ਉਮੀਦਵਾਰਾਂ ਵਿੱਚ ਭਾਰੀ ਚਿੰਤਾ ਪਾਈ ਜਾ ਰਹੀ ਹੈ। ਉਹਨਾਂ ਪੰਜਾਬ ਸਰਕਾਰ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ 2000 ਪੀ.ਟੀ.ਆਈ. ਅਸਾਮੀਆਂ ਦੀ ਭਰਤੀ ਪ੍ਰਕਿਰਿਆ ਨੂੰ ਬਿਨਾਂ ਕਿਸੇ ਹੋਰ ਦੇਰੀ ਦੇ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ ਅਤੇ ਯੋਗ ਉਮੀਦਵਾਰਾਂ ਨੂੰ ਨਿਯੁੱਕਤੀ ਪੱਤਰ ਜਾਰੀ ਕੀਤੇ ਜਾਣ। ਬੇਰੁਜ਼ਗਾਰ ਪੀ. ਟੀ. ਆਈ. ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਲ ਵੀ ਪੀ. ਟੀ. ਆਈ. ਦੀਆਂ 2000 ਪੋਸਟਾਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਪਰ ਉਹ ਵਾਪਸ ਲੈ ਲਿਆ ਗਿਆ ਸੀ ਤੇ ਹੁਣ ਫਿਰ ਸਰਕਾਰ ਨੇ ਇਸ ਸਾਲ 2000 ਪੀ. ਟੀ. ਆਈ. ਅਸਾਮੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਜਿਸ ਦੀ ਆਖਰੀ ਮਿਤੀ 31 ਅਗਸਤ ਸੀ ਪਰ ਇਸ ਤੇ ਵੀ ਅਜੇ ਕੋਈ ਕਾਰਵਾਈ ਨਹੀਂ ਹੋ ਰਹੀ। ਉਪਰੋਕਤ ਬੇਰੁਜ਼ਗਾਰ ਪੀ. ਟੀ. ਆਈ. ਨੇ ਪੰਜਾਬ ਸਰਕਾਰ ਨੂੰ ਇਹ ਵੀ ਤਾੜਨਾਂ ਕੀਤੀ ਹੈ ਕਿ ਨੌਜਵਾਨਾਂ ਦੇ ਭਵਿੱਖ ਨਾਲ ਹੋਰ ਖਿਲਵਾੜ ਨਾ ਕੀਤਾ ਜਾਵੇ ਅਤੇ ਜੇਕਰ ਭਰਤੀ ਪ੍ਰਕਿਰਿਆ ਵਿਚ ਬੇਲੋੜੀ ਦੇਰੀ ਕੀਤੀ ਜਾਂਦੀ ਹੈ ਤਾਂ ਉਮੀਦਵਾਰਾਂ ਵਿਚ ਰੋਸ ਹੋਰ ਵਧ ਸਕਦਾ ਹੈ। ਬੇਰੁਜ਼ਗਾਰ ਪੀ. ਟੀ. ਆਈ. ਨੇ ਕਿਹਾ ਕਿ ਉਹ ਡਿਪਲੋਮੇ, ਡਿਗਰੀਆਂ ਪਾਸ ਕਰਕੇ ਸੜਕਾਂ ਤੇ ਧੱਕੇ ਖਾ ਰਹੇ ਹਨ ਅਤੇ ਅੱਤ ਦੀ ਮਹਿਗਾਈ ਵਿਚ ਘਰਾਂ ਦੇ ਗੁਜ਼ਾਰੇ ਕਰਨੇ ਬਹੁਤ ਮੁਸ਼ਕਿਲ ਹੋ ਗਏ ਹਨ ਅਤੇ ਸਰਕਾਰ ਨੂੰ ਨੌਜਵਾਨਾਂ ਦੇ ਭਵਿੱਖ ਨੂੰ ਵੇਖਦਿਆਂ ਹੋਇਆਂ ਉਹਨਾਂ ਦੀਆਂ ਜ਼ਰੂਰੀ ਲੋੜੀਦੀਆਂ ਮੰਗਾਂ ਨੂੰ ਤੁਰੰਤ ਮੰਨਣਾਂ ਚਾਹੀਦਾ ਹੈ। ਉਹਨਾਂ ਕਿਹਾ ਕਿ ਨੌਜਵਾਨ ਵਰਗ ਡਿਗਰੀਆਂ ਲੈ ਕੇ ਨੌਕਰੀਆਂ ਨਾਂ ਮਿਲਣ ਕਰਕੇ ਦਰ ਦਰ ਦੀਆਂ ਠੋਕਰਾਂ ਖਾ ਰਿਹਾ ਹੈ ਅਤੇ ਪ੍ਰਾਈਵੇਟ ਅਦਾਰਿਆਂ ਵਿਚ ਤੁਛ ਜਿਹੀ ਤਨਖਾਹ ’ਤੇ ਕੰਮ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਭ੍ਰਿਸ਼ਟਾਚਾਰੀ ਟੋਲੇ ਨੂੰ ਬਚਾਅ ਰਹੇ-ਬੋਨੀ ਅਜਨਾਲਾ ਅਗਲੀ ਖ਼ਬਰ ਖੰਡ ਮਿੱਲ ਕਾਮਿਆਂ ਦੀਆਂ ਮੰਗਾਂ ਸੰਬੰਧੀ ਵਿਧਾਇਕ ਧਾਲੀਵਾਲ ਨੂੰ ਸੌਂਪਿਆ ਮੰਗ ਪੱਤਰ
Ad Position 24