06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਮੁੱਖ ਮੰਤਰੀ ਮਾਨ ਭ੍ਰਿਸ਼ਟਾਚਾਰੀ ਟੋਲੇ ਨੂੰ ਬਚਾਅ ਰਹੇ-ਬੋਨੀ ਅਜਨਾਲਾ

ਅਜਨਾਲਾ, 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ 1 ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ (ਸੀ. ਐੱਮ.

Ad Position 21
No active advertisement
ਅਜੀਤ ਡੈਸਕ 07-10-2026
ਅਜਨਾਲਾ, 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ 1 ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ (ਸੀ.ਐੱਮ.ਓ) ਨੂੰ ਭ੍ਰਿਸ਼ਟਾਚਾਰੀਆਂ ਦਾ ਅੱਡਾ ਦੱਸਦਿਆਂ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭ੍ਰਿਸ਼ਟਾਚਾਰੀਆਂ ਨੂੰ ਬਚਾਅ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਮੁੱਖ ਮੰਤਰੀ ਪੰਜਾਬ ਦੇ ਓ.ਐੱਸ.ਡੀ ਰਾਜਵੀਰ ਘੁੰਮਣ ਅਤੇ ਮੁੱਖ ਮੰਤਰੀ ਦਫ਼ਤਰ ਨਾਲ ਸਬੰਧਿਤ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਸੀ.ਬੀ.ਆਈ ਹਵਾਲੇ ਕਰਨ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਨੌਤੀ ਦੇਣਾ ਇਸ ਦਾ ਸਾਬਤ ਸਬੂਤ ਹੈ। ਬੋਨੀ ਅਜਨਾਲਾ ਨੇ ਕਿਹਾ ਕਿ ਮਾਣਯੋਗ ਹਾਈਕੋਰਟ ਵਲੋਂ ਜਾਂਚ ਸੀ.ਬੀ.ਆਈ ਹਵਾਲੇ ਕਰਨ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਫ਼ੈਸਲੇ ਨਾਲ ਸਰਕਾਰ ਦੇ ‘ਕੱਟੜ ਇਮਾਨਦਾਰ’ ਹੋਣ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਜੋ ਸੂਬੇ ਭਰ ਵਿਚ ਇਮਾਨਦਾਰ ਮੁੱਖ ਮੰਤਰੀ ਦੇ ਬੋਰਡ ਲਗਾਏ ਹਨ, ਉਨ੍ਹਾਂ ਨੂੰ ਬੇਈਮਾਨ ਮੁੱਖ ਮੰਤਰੀ ਦੇ ਬੋਰਡਾਂ ਨਾਲ ਬਦਲ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਤਤਕਾਲੀ ਮੰਤਰੀ ਵਿਜੇ ਸਿੰਗਲਾ, ਫ਼ੌਜਾ ਸਿੰਘ ਸਰਾਰੀ, ਸੰਜੀਵ ਅਰੋੜਾ ਅਤੇ ਵਿਧਾਇਕ ਅਮਿੱਤ ਰਤਨ ਕੋਟਫੱਤਾ ਤੇ ਜਸਵੰਤ ਸਿੰਘ ਗੱਜਣਮਾਜਰਾ ਭ੍ਰਿਸ਼ਟਾਚਾਰ ਜਾਂ ਮਨੀ ਲਾਂਡਰਿੰਗ ਦੇ ਮਾਮਲਿਆਂ ਵਿਚ ਫਸ ਚੁੱਕੇ ਹਨ, ਜਦਕਿ ਤਤਕਾਲੀ ਮੰਤਰੀ ਲਾਲਜੀਤ ਸਿੰਘ ਭੁੱਲਰ ਸਰਕਾਰੀ ਅਧਿਕਾਰੀ ਦੀ ਖ਼ੁਦਕੁਸ਼ੀ ਦੇ ਮਾਮਲੇ ਵਿਚ ਜੇਲ੍ਹ ਜਾ ਚੁੱਕੇ ਹਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ‘ਪੰਜਾਬ ਬਚਾਓ’ ਮੁਹਿੰਮ ਤਹਿਤ ਫਾਰਮ ਭਰਨ ਦੀ ਸ਼ੁਰੂਆਤ ਅਗਲੀ ਖ਼ਬਰ ਪੀ.ਟੀ.ਆਈ. ਅਸਾਮੀਆਂ ਦੀ ਭਰਤੀ ਜਲਦੀ ਮੁਕੰਮਲ ਕਰਨ ਦੀ ਮੰਗ
Ad Position 24