06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਬੱਚਿਆਂ ਨੂੰ ਬਿਹਤਰ ਪੌਸ਼ਟਿਕ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੀ ਤਰਜੀਹ– ਵਿਜੇ ਦੱਤ

ਅਜਨਾਲਾ/ਰਾਜਾਸਾਂਸੀ 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਅਤੇ ਚੇਅਰਮੈਨ (ਵਧੀਕ) ਸ੍ਰੀ ਵਿਜੇ ਦੱਤ ਵਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰ ਦਾ ਦੌਰਾ ਕਰਕੇ ਬੱਚਿਆਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਪੌਸ਼ਟਿਕ ਖ਼ੁਰਾਕ ਅਤੇ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਰਾਜਾਸਾਂਸੀ, ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ (ਲੜਕੀਆਂ) ਰਾਜਾਸਾਂਸੀ ਅਤੇ ਏਅਰਪੋਰਟ ਰੋਡ ਸਥਿਤ ਸਰਕਾਰੀ ਐਲੀਮੈਂਟਰੀ ਸਕੂਲ ਦਾ ਦੌਰਾ ਕੀਤਾ।

Ad Position 21
No active advertisement
ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਸਕੂਲ ’ਚ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਦੀ ਜਾਂਚ ਕਰਦੇ ਹੋਏ। ਅਜੀਤ ਤਸਵੀਰ 07-10-2026
ਅਜਨਾਲਾ/ਰਾਜਾਸਾਂਸੀ 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਅਤੇ ਚੇਅਰਮੈਨ (ਵਧੀਕ) ਸ੍ਰੀ ਵਿਜੇ ਦੱਤ ਵਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰ ਦਾ ਦੌਰਾ ਕਰਕੇ ਬੱਚਿਆਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਪੌਸ਼ਟਿਕ ਖ਼ੁਰਾਕ ਅਤੇ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਰਾਜਾਸਾਂਸੀ, ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ (ਲੜਕੀਆਂ) ਰਾਜਾਸਾਂਸੀ ਅਤੇ ਏਅਰਪੋਰਟ ਰੋਡ ਸਥਿਤ ਸਰਕਾਰੀ ਐਲੀਮੈਂਟਰੀ ਸਕੂਲ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੀ. ਐੱਮ. ਪੋਸ਼ਣ ਸਕੀਮ ਤਹਿਤ ਬੱਚਿਆਂ ਨੂੰ ਮਿਲ ਰਹੇ ਭੋਜਨ ਦੀ ਗੁਣਵੱਤਾ, ਅਨਾਜ ਦੀ ਉਪਲਬੱਧਤਾ, ਸਫ਼ਾਈ, ਪੀਣ ਵਾਲੇ ਪਾਣੀ ਅਤੇ ਹੋਰ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਤੋਂ ਸਹੂਲਤਾਂ ਬਾਰੇ ਫੀਡਬੈਕ ਵੀ ਲਿਆ ਅਤੇ ਬੱਚਿਆਂ ਨਾਲ ਬੈਠ ਕੇ ਭੋਜਨ ਕੀਤਾ। ਇਸ ਮੌਕੇ ਵਿਜੇ ਦੱਤ ਨੇ ਕਿਹਾ ਕਿ ਬੱਚਿਆਂ ਨੂੰ ਪੌਸ਼ਟਿਕ ਅਤੇ ਗੁਣਵੱਤਾ ਭਰਪੂਰ ਭੋਜਨ, ਬਿਹਤਰ ਸਹੂਲਤਾਂ ਅਤੇ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ ਕਮਿਸ਼ਨ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਿਲ ਹੈ। ਉਨ੍ਹਾਂ ਵਲੋਂ ਆਂਗਣਵਾੜੀ ਕੇਂਦਰ ਨੰਬਰ 120 ਦਾ ਵੀ ਦੌਰਾ ਕੀਤਾ ਗਿਆ ਅਤੇ ਬੱਚਿਆਂ ਲਈ ਉਪਲਬੱਧ ਪੌਸ਼ਟਿਕ ਖ਼ੁਰਾਕ ਅਤੇ ਹੋਰ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ। ਵਿਜੇ ਦੱਤ ਨੇ ਅੱਗੇ ਕਿਹਾ ਕਿ ਕਮਿਸ਼ਨ ਵਲੋਂ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਸਰਕਾਰੀ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਬੱਚਿਆਂ ਨੂੰ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ।
Ad Position 22
No active advertisement
ਪਿਛਲੀ ਖ਼ਬਰ ਏਸ਼ਿਆਈ ਖੇਡਾਂ ਵਿਚ ਸੋਨ ਤਗਮਾ ਜਿੱਤ ਕੇ ਪਿੰਡ ਪਰਤੇ ਦਿਲਪ੍ਰੀਤ ਸਿੰਘ ਦਾ ਬੁਤਾਲਾ ਵਿਖੇ ਸ਼ਾਨਦਾਰ ਸਵਾਗਤ ਅਗਲੀ ਖ਼ਬਰ ਤੋਲਾ ਨੰਗਲ ਵਿਖੇ ਬਾਬਾ ਮਾਹੀ ਸਿੰਘ ਦੀ ਯਾਦ ਵਿਚ ਕੁਸ਼ਤੀ ਦੰਗਲ
Ad Position 24