06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਮੋਟਾ ਬੱਜਰ ਪਾ ਕੇ ਸੜਕ ਦਾ ਕੰਮ ਅੱਧ-ਵਿਚਾਲੇ ਛੱਡਿਆ, ਰਾਹਗੀਰਾਂ ਲਈ ਬਣਿਆ ਜਾਨ ਦਾ ਖੌਅ

ਚੇਤਨਪੁਰਾ, 6 ਅਕਤੂਬਰ (ਮਹਾਂਬੀਰ ਸਿੰਘ ਗਿੱਲ)- ਜਗਦੇਵ ਕਲਾਂ ਤੋਂ ਚੇਤਨਪੁਰਾ ਨੂੰ ਜੋੜਨ ਵਾਲੇ ਮੁੱਖ ਮਾਰਗ ਦੀ ਮੁਰੰਮਤ ਦਾ ਕੰਮ ਲੋਕਾਂ ਲਈ ਸਹੂਲਤ ਦੀ ਬਜਾਏ ਵੱਡੀ ਮੁਸੀਬਤ ਬਣਦਾ ਜਾ ਰਿਹਾ ਹੈ। ਸੰਬੰਧਿਤ ਠੇਕੇਦਾਰ ਵਲੋਂ ਸੜਕ ’ਤੇ ਮੋਟਾ ਬੱਜਰ (ਰੋੜੀ) ਪਾ ਕੇ ਕੰਮ ਅੱਧ-ਵਿਚਾਲੇ ਹੀ ਛੱਡ ਦਿੱਤਾ ਗਿਆ ਹੈ, ਜਿਸ ਕਾਰਨ ਇਸ ਮਾਰਗ ਤੋਂ ਲੰਘਣ ਵਾਲੇ ਰਾਹਗੀਰਾਂ ਅਤੇ ਵਾਹਨ ਚਾਲਕਾਂ ਲਈ ਹਰ ਸਮੇਂ ਹਾਦਸੇ ਦਾ ਖ਼ਤਰਾ ਬਣਿਆ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 07-10-2026
ਚੇਤਨਪੁਰਾ, 6 ਅਕਤੂਬਰ (ਮਹਾਂਬੀਰ ਸਿੰਘ ਗਿੱਲ)- ਜਗਦੇਵ ਕਲਾਂ ਤੋਂ ਚੇਤਨਪੁਰਾ ਨੂੰ ਜੋੜਨ ਵਾਲੇ ਮੁੱਖ ਮਾਰਗ ਦੀ ਮੁਰੰਮਤ ਦਾ ਕੰਮ ਲੋਕਾਂ ਲਈ ਸਹੂਲਤ ਦੀ ਬਜਾਏ ਵੱਡੀ ਮੁਸੀਬਤ ਬਣਦਾ ਜਾ ਰਿਹਾ ਹੈ। ਸੰਬੰਧਿਤ ਠੇਕੇਦਾਰ ਵਲੋਂ ਸੜਕ ’ਤੇ ਮੋਟਾ ਬੱਜਰ (ਰੋੜੀ) ਪਾ ਕੇ ਕੰਮ ਅੱਧ-ਵਿਚਾਲੇ ਹੀ ਛੱਡ ਦਿੱਤਾ ਗਿਆ ਹੈ, ਜਿਸ ਕਾਰਨ ਇਸ ਮਾਰਗ ਤੋਂ ਲੰਘਣ ਵਾਲੇ ਰਾਹਗੀਰਾਂ ਅਤੇ ਵਾਹਨ ਚਾਲਕਾਂ ਲਈ ਹਰ ਸਮੇਂ ਹਾਦਸੇ ਦਾ ਖ਼ਤਰਾ ਬਣਿਆ ਹੋਇਆ ਹੈ। ਇਲਾਕਾ ਨਿਵਾਸੀਆਂ ਅਤੇ ਦੁਕਾਨਦਾਰਾਂ ਨੇ ਦੱਸਿਆ ਕਿ ਸੜਕ ’ਤੇ ਖਿੱਲਰੇ ਮੋਟੇ ਰੋੜਿਆਂ ਕਾਰਨ ਜਦੋਂ ਕੋਈ ਤੇਜ਼ ਰਫ਼ਤਾਰ ਵਾਹਨ ਲੰਘਦਾ ਹੈ ਤਾਂ ਟਾਇਰਾਂ ਹੇਠੋਂ ਬੱਜਰੀ ਦੇ ਰੋੜੇ ਤੇਜ਼ੀ ਨਾਲ ਉੱਛਲਦੇ ਹਨ। ਇਹ ਰੋੜੇ ਆਸ-ਪਾਸ ਖੜ੍ਹੇ ਵਾਹਨਾਂ ਅਤੇ ਦੁਕਾਨਾਂ ਦੇ ਸ਼ੀਸ਼ਿਆਂ ਨਾਲ ਜਾ ਟਕਰਾਉਂਦੇ ਹਨ। ਲੋਕਾਂ ਮੁਤਾਬਕ ਇਸ ਕਾਰਨ ਕਈ ਵਾਹਨਾਂ ਅਤੇ ਦੁਕਾਨਾਂ ਦੇ ਸ਼ੀਸ਼ੇ ਟੁੱਟ ਕੇ ਨੁਕਸਾਨੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਉੱਛਲਦੀ ਬੱਜਰੀ ਦੀ ਲਪੇਟ ਵਿਚ ਆਉਣ ਕਾਰਨ ਰਾਹਗੀਰਾਂ ਅਤੇ ਦੋਪਹੀਆ ਵਾਹਨ ਚਾਲਕਾਂ ਦੇ ਜ਼ਖ਼ਮੀ ਹੋਣ ਦੀਆਂ ਘਟਨਾਵਾਂ ਵੀ ਸਾਹਮਣੇ ਆ ਰਹੀਆਂ ਹਨ। ਸੜਕ ’ਤੇ ਪਏ ਮੋਟੇ ਰੋੜਿਆਂ ਕਾਰਨ ਦੋਪਹੀਆ ਵਾਹਨਾਂ ਦੇ ਤਿਲਕਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ, ਜਿਸ ਨਾਲ ਕਿਸੇ ਵੀ ਸਮੇਂ ਵੱਡਾ ਹਾਦਸਾ ਵਾਪਰਨ ਦਾ ਡਰ ਹੈ। ਪ੍ਰਸ਼ਾਸਨ ਤੇ ਪੀ. ਡਬਲਿਊ. ਡੀ. ਦੀ ਕਾਰਗੁਜ਼ਾਰੀ ’ਤੇ ਉੱਠੇ ਸਵਾਲ : ਇਲਾਕਾ ਨਿਵਾਸੀਆਂ ਅਤੇ ਦੁਕਾਨਦਾਰਾਂ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਜੇਕਰ ਸੜਕ ਦੀ ਮੁਰੰਮਤ ਦਾ ਕੰਮ ਕਰਵਾਇਆ ਜਾ ਰਿਹਾ ਹੈ ਤਾਂ ਇਸ ਨੂੰ ਸੁਰੱਖਿਅਤ ਢੰਗ ਨਾਲ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ। ਲੋਕਾਂ ਨੇ ਪ੍ਰਸ਼ਾਸਨ ਅਤੇ ਲੋਕ ਨਿਰਮਾਣ ਵਿਭਾਗ ਤੋਂ ਮੰਗ ਕੀਤੀ ਕਿ ਸੰਬੰਧਿਤ ਠੇਕੇਦਾਰ ਨੂੰ ਤੁਰੰਤ ਹਦਾਇਤਾਂ ਜਾਰੀ ਕਰਕੇ ਸੜਕ ਦਾ ਕੰਮ ਜਲਦ ਮੁਕੰਮਲ ਕਰਵਾਇਆ ਜਾਵੇ। ਇਸ ਮਾਮਲੇ ਸੰਬੰਧੀ ਜਦ ਪੀ. ਡਬਲਿਊ. ਡੀ. ਦੇ ਐੱਸਡੀਓ ਰਵੇਲ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਲੜਾਈ ਕਾਰਨ ਲੁੱਕ ਘੱਟ ਆ ਰਹੀ ਹੈ। ਜਿਸ ਕਾਰਨ ਕੰਮ ਵਿਚਾਲੇ ਛੱਡਿਆ ਹੈ ਜਦੋਂ ਹੀ ਲੋਕ ਦਾ ਕੰਮ ਸ਼ੁਰੂ ਹੋ ਜਾਵੇਗਾ ਜਲਦੀ ਹੀ ਇਹ ਸੜਕ ਉੱਪਰ ਲੁੱਕ ਪਾ ਕੇ ਕੰਮ ਪੂਰਾ ਕਰ ਦਿੱਤਾ ਜਾਵੇਗਾ। ਇਸ ਮੌਕੇ ਡਾ. ਅਮਰਬੀਰ ਸਿੰਘ ਪਠਾਨ ਨੰਗਲ, ਕੁਲਵੰਤ ਸਿੰਘ ਦੋਧੀ, ਗੁਰਵਿੰਦਰਜੀਤ ਸਿੰਘ ਬਬਲੂ, ਲਖਬੀਰ ਸਿੰਘ, ਰਣਜੀਤ ਸਿੰਘ, ਬੀਬੀ ਸਵਿੰਦਰ ਕੌਰ, ਦਲਜੀਤ ਸਿੰਘ ਫੌਜੀ, ਜੈਦੇਵ ਸਿੰਘ ਸੰਤੂ ਨੰਗਲ, ਦਲਜੀਤ ਸਿੰਘ, ਬਿਕਰਮਜੀਤ ਸਿੰਘ, ਪ੍ਰੀਤਮ ਸਿੰਘ, ਡਾ. ਹੁਸ਼ਿਆਰ ਸਿੰਘ, ਹਰਵਿੰਦਰ ਸਿੰਘ, ਆਦਿ ਪਿੰਡ ਵਾਸੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ ਅਗਲੀ ਖ਼ਬਰ ਏਸ਼ਿਆਈ ਖੇਡਾਂ ਵਿਚ ਸੋਨ ਤਗਮਾ ਜਿੱਤ ਕੇ ਪਿੰਡ ਪਰਤੇ ਦਿਲਪ੍ਰੀਤ ਸਿੰਘ ਦਾ ਬੁਤਾਲਾ ਵਿਖੇ ਸ਼ਾਨਦਾਰ ਸਵਾਗਤ
Ad Position 24